18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਸ਼ਹੀਦਾਂ ਦੀ ਯਾਦ ਨੂੰ ਸਦੀਵੀ ਬਣਾਉਣ ਲਈ ਪੰਜਾਬ ਸਰਕਾਰ ਵਚਨਬੱਧ-ਵਿਧਾਇਕ ਬੜਿੰਗ

Ad Position 21
No active advertisement
ਅਜੀਤ ਡੈਸਕ 29-01-2026
ਅਮਲੋਹ, 28 ਜਨਵਰੀ (ਕੇਵਲ ਸਿੰਘ, ਅੰਮਿ੍ਤ ਸ਼ੇਰਗਿੱਲ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵਲੋਂ ਦੇਸ਼ ਦੀ ਖ਼ਾਤਰ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਸੂਰਬੀਰ ਯੋਧਿਆਂ ਦੇ ਸਤਿਕਾਰ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਦੀ ਯਾਦ ਨੂੰ ਸਦੀਵੀ ਬਣਾਉਣ ਦੇ ਉਦੇਸ਼ ਨਾਲ ਮੁਹਿੰਮ ਚਲਾਈ ਗਈ ਹੈ | ਇਸ ਮੁਹਿੰਮ ਤਹਿਤ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵਲੋਂ ਦੋ ਸ਼ਹੀਦਾਂ ਦੀ ਯਾਦ ਵਿਚ ਬਣਾਏ ਜਾਣ ਵਾਲੇ ਯਾਦਗਾਰੀ ਗੇਟਾਂ ਲਈ ਸਬੰਧਿਤ ਗ੍ਰਾਮ ਪੰਚਾਇਤਾਂ ਨੂੰ ਚੈੱਕ ਸੌਂਪੇ ਗਏ | ਉਨ੍ਹਾਂ ਦੱਸਿਆ ਕਿ ਇਹ ਯਾਦਗਾਰੀ ਗੇਟ ਭਾਰਤੀ ਫ਼ੌਜ ਦੇ ਜਾਂਬਾਜ਼ ਸ਼ਹੀਦ ਸੁਰਜੀਤ ਸਿੰਘ (ਗੁਰਧਨਪੁਰ) ਅਤੇ ਸ਼ਹੀਦ ਹਰਮਿੰਦਰ ਸਿੰਘ (ਬਦੀਨਪੁਰ) ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਹੋਣਗੇ | ਵਿਧਾਇਕ ਬੜਿੰਗ ਨੇ ਕਿਹਾ ਕਿ ਸ਼ਹੀਦ ਸੁਰਜੀਤ ਸਿੰਘ ਅਤੇ ਸ਼ਹੀਦ ਹਰਮਿੰਦਰ ਸਿੰਘ ਨੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦਿਆਂ ਜੋ ਕੁਰਬਾਨੀ ਦਿੱਤੀ ਹੈ, ਉਸ ਦਾ ਮੁੱਲ ਕਦੇ ਨਹੀਂ ਚੁਕਾਇਆ ਜਾ ਸਕਦਾ | ਉਨ੍ਹਾਂ ਕਿਹਾ ਕਿ ਇਹ ਯਾਦਗਾਰੀ ਗੇਟ ਆਉਣ ਵਾਲੀਆਂ ਪੀੜ੍ਹੀਆਂ ਨੂੰ ਸ਼ਹੀਦਾਂ ਦੀ ਬਹਾਦਰੀ ਦੀ ਦਾਸਤਾਨ ਸੁਣਾਉਣਗੇ | ਉਨ੍ਹਾਂ ਕਿਹਾ ਕਿ ਇਹ ਯਾਦਗਾਰੀ ਗੇਟ ਨਾ ਸਿਰਫ਼ ਪਿੰਡਾਂ ਦੀ ਸ਼ਾਨ ਵਧਾਉਣਗੇ, ਸਗੋਂ ਰੋਜ਼ਾਨਾ ਇੱਥੋਂ ਲੰਘਣ ਵਾਲੇ ਲੋਕਾਂ ਵਿਚ ਦੇਸ਼ ਭਗਤੀ ਦੇ ਜਜ਼ਬੇ ਨੂੰ ਹੋਰ ਮਜ਼ਬੂਤ ਕਰਨਗੇ | ਵਿਧਾਇਕ ਨੇ ਸਬੰਧਿਤ ਗ੍ਰਾਮ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਗੇਟਾਂ ਦਾ ਨਿਰਮਾਣ, ਮਿਆਰੀ ਅਤੇ ਸੁੰਦਰ ਤਰੀਕੇ ਨਾਲ ਕਰਵਾਇਆ ਜਾਵੇ ਤਾਂ ਜੋ ਇਹ ਸ਼ਹੀਦਾਂ ਦੀ ਸ਼ਹਾਦਤ ਨੂੰ ਸੱਚੀ ਸ਼ਰਧਾਂਜਲੀ ਦੇ ਸਕਣ | ਪਿੰਡਾਂ ਦੇ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਸਰਹਿੰਦ ਦੇ ਵਾਰਡ ਨੰਬਰ 11 ਤੋਂ ਤਰੁਣ ਕੁਮਾਰੀ ਵਾਰਡ ਇੰਚਾਰਜ ਨਿਯੁਕਤ ਅਗਲੀ ਖ਼ਬਰ ਮੁੱਖ ਮੰਤਰੀ ਸਿਹਤ ਯੋਜਨਾ ਸੂਬੇ ਦੇ ਲੋਕਾਂ ਲਈ ਵੱਡਾ ਵਰਦਾਨ ਸਾਬਤ ਹੋਵੇਗੀ-ਚੇਅਰਮੈਨ ਲਿਬੜਾ
Ad Position 24