18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

40 ਰੋਜ਼ਾ ਚਰਨ ਛੋਹ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਇਕੱਤਰਤਾ

Ad Position 21
No active advertisement
ਅਜੀਤ ਡੈਸਕ 29-01-2026
ਮੰਡੀ ਗੋਬਿੰਦਗੜ੍ਹ, 28 ਜਨਵਰੀ (ਰਾਜੇਸ਼ ਸ਼ਰਮਾ)-ਇਤਿਹਾਸਿਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਮੰਡੀ ਗੋਬਿੰਦਗੜ੍ਹ ਵਿਖੇ 40 ਰੋਜ਼ਾ ਚਰਨ ਛੋਹ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਸਬੰਧੀ ਅੱਜ ਮੀਰੀ ਪੀਰੀ ਆਗਮਨ ਗੁਰਪੁਰਬ ਪ੍ਰਬੰਧਕ ਕਮੇਟੀ ਦੀ ਇਕੱਤਰਤਾ ਹੋਈ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਇੰਚਾਰਜ ਖੜਕ ਸਿੰਘ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖ਼ਾਲਸਾ ਨੇ ਉਚੇਚੇ ਤੌਰ 'ਤੇ ਸ਼ਮੂਲੀਅਤ ਕੀਤੀ | ਇਸ ਮੌਕੇ ਉਕਤ ਆਗੂਆਂ ਨੇ ਦੱਸਿਆ ਕਿ ਇਸ ਸਾਲ 40 ਰੋਜ਼ਾ ਗੁਰਮਤਿ ਸਮਾਗਮ 22 ਫਰਵਰੀ ਤੋਂ 2 ਅਪ੍ਰੈਲ ਤੱਕ ਮਨਾਏ ਜਾਣਗੇ | ਜਿਸ ਵਿਚ ਸ਼ਾਮ ਦੇ ਦੀਵਾਨ ਰੋਜ਼ਾਨਾਂ ਸ਼ਾਮ 7 ਤੋਂ ਰਾਤ 9 ਵਜੇ ਤੱਕ ਸਜਾਏ ਜਾਣਗੇ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ | ਸ਼ਾਮ ਦੇ ਦੀਵਾਨ ਵਿਚ ਪੰਥ ਪ੍ਰਸਿੱਧ ਵਿਦਵਾਨ ਰਾਗੀ, ਢਾਡੀ, ਸੰਤ ਮਹਾਂਪੁਰਸ਼, ਨਿਹੰਗ ਸਿੰਘ ਜਥੇਬੰਦੀਆਂ ਅਤੇ ਕਥਾਵਾਚਕ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕਰਨਗੇ | ਦੱਸਣਯੋਗ ਹੈ ਕਿ ਇਹ ਸਮਾਗਮ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਮੰਡੀ ਗੋਬਿੰਦਗੜ੍ਹ ਵਿਖੇ ਚਰਨ ਪਾਉਣ ਅਤੇ 40 ਦਿਨ ਤੱਕ ਇੱਥੇ ਠਹਿਰਨ ਦੀ ਖ਼ੁਸ਼ੀ ਵਿਚ ਹਰ ਸਾਲ ਮੀਰੀ ਪੀਰੀ ਆਗਮਨ ਗੁਰਪੁਰਬ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਮਨਾਏ ਜਾਂਦੇ ਹਨ | ਇਸ ਮੌਕੇ ਪ੍ਰਬੰਧਕ ਰੂਪ ਸਿੰਘ ਫੋਰਮੈਨ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖ਼ਾਲਸਾ, ਹੈੱਡ ਗ੍ਰੰਥੀ ਭਾਈ ਕੁਲਵਿੰਦਰ ਸਿੰਘ, ਰਵਿੰਦਰਜੀਤ ਸਿੰਘ ਭੰਗੂ, ਕੇਸਰ ਸਿੰਘ ਪ੍ਰੀਤ ਨਗਰ, ਮੱਘਰ ਸਿੰਘ ਫੋਰਮੈਨ, ਗਿਆਨੀ ਜਸਵੀਰ ਸਿੰਘ ਚਾਕਰ, ਸੁਰਜੀਤ ਸਿੰਘ, ਜਗਪਾਲ ਸਿੰਘ ਭੰਗੂ, ਕੁਲਦੀਪ ਸਿੰਘ ਭੰਗੂ, ਜੰਗ ਸਿੰਘ, ਸੁਖਵਿੰਦਰ ਸਿੰਘ ਅਤੇ ਗੁਰਸ਼ਨ ਸਿੰਘ ਭੱਟੀ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਆਕਸਫੋਰਡ ਲਿਟਲ ਸਕੂਲ ਵਿਖੇ ਗਣਤੰਤਰ ਦਿਵਸ ਮਨਾਇਆ ਅਗਲੀ ਖ਼ਬਰ ਲੈਫ਼ਟੀਨੈਂਟ ਜਨਰਲ ਹਰਜੀਤ ਸਿੰਘ ਸਾਹੀ ਗਣਤੰਤਰ ਦਿਵਸ ਮੌਕੇ ਪੀ.ਵੀ.ਐਸ.ਐਮ. ਨਾਲ ਸਨਮਾਨਿਤ
Ad Position 24