18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਨੇ ਮੰਗਾਂ ਸੰਬੰਧੀ ਸੀ.ਡੀ.ਪੀ.ਓ ਅਮਲੋਹ ਨੂੰ ਦਿੱਤਾ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 29-01-2026
ਅਮਲੋਹ, 28 ਜਨਵਰੀ (ਕੇਵਲ ਸਿੰਘ)-ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਦੀ ਅਹਿਮ ਮੀਟਿੰਗ ਬਲਾਕ ਪ੍ਰਧਾਨ ਭੁਪਿੰਦਰ ਕੌਰ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ | ਮੀਟਿੰਗ ਉਪਰੰਤ ਸੀ.ਡੀ.ਪੀ.ਓ ਹਰਜੀਤ ਕੌਰ ਨੂੰ ਵਫ਼ਦ ਵਲੋਂ ਮੰਗ ਪੱਤਰ ਵੀ ਸੌਂਪਿਆ ਗਿਆ | ਇਸ ਮੌਕੇ ਭੁਪਿੰਦਰ ਕੌਰ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਲਗਾਤਾਰ ਮਜ਼ਦੂਰ ਅਤੇ ਲੋਕ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਹੈ | 29 ਮਜ਼ਦੂਰ-ਹਿਤੈਸ਼ੀ ਕਿਰਤ ਕਾਨੂੰਨਾਂ ਨੂੰ ਰੱਦ ਕਰਕੇ 4 ਲੇਬਰ ਕੋਡ ਬਣਾਏ ਗਏ ਹਨ, ਜੋ ਸਿੱਧੇ ਤੌਰ 'ਤੇ ਮਜ਼ਦੂਰ ਜਮਾਤ ਦੇ ਹੱਕਾਂ 'ਤੇ ਹਮਲਾ ਹਨ | ਮੀਟਿੰਗ ਦੌਰਾਨ ਮੰਗ ਕੀਤੀ ਗਈ ਕਿ ਆਂਗਣਵਾੜੀ ਸੈਂਟਰਾਂ ਦੇ 3 ਤੋਂ 6 ਸਾਲ ਦੇ ਬੱਚਿਆਂ ਨੂੰ , ਜੋ ਸਰਕਾਰ ਵਲੋਂ ਸਕੂਲਾਂ ਵਿਚ ਭੇਜੇ ਗਏ ਹਨ, ਮੁੜ ਆਂਗਣਵਾੜੀ ਸੈਂਟਰਾਂ ਵਿਚ ਵਾਪਸ ਲਿਆਇਆ ਜਾਵੇ | ਇਸ ਦੇ ਨਾਲ ਹੀ ਪੰਜਾਬ ਸਰਕਾਰ ਵਲੋਂ ਦਿੱਤੀ ਜਾ ਰਹੀ ਫੀਡ, ਜਿਸ ਨੂੰ ਲਾਭਪਾਤਰੀ ਲੈਣ ਤੋਂ ਇਨਕਾਰ ਕਰ ਰਹੇ ਹਨ, ਉਸ ਵਿਚ ਤੁਰੰਤ ਬਦਲਾਅ ਕੀਤਾ ਜਾਵੇ |
ਉਨ੍ਹਾਂ ਹੋਰ ਮੰਗਾਂ ਵਿਚ ਹਾਈ ਕੋਰਟ ਵਲੋਂ ਮਨਜ਼ੂਰ ਗੈ੍ਰਚੁਟੀ ਆਂਗਣਵਾੜੀ ਵਰਕਰਾਂ 'ਤੇ ਲਾਗੂ ਕਰਨ ਅਤੇ ਆਂਗਣਵਾੜੀ ਵਰਕਰਾਂ ਦਾ ਮਾਣ ਭੱਤਾ ਘੱਟੋ-ਘੱਟ ਉਜਰਤ ਕਾਨੂੰਨ ਅਨੁਸਾਰ ਨਿਰਧਾਰਿਤ ਕਰਨ ਦੀ ਮੰਗ ਕੀਤੀ | ਇਸ ਮੌਕੇ ਸਰਕਲ ਸਲਾਣਾ ਦੀ ਪ੍ਰਧਾਨ ਮੀਨਾ ਰਾਣੀ, ਜਸਵਿੰਦਰ ਕੌਰ ਸਰਕਲ ਪ੍ਰਧਾਨ ਟਿੱਬੀ, ਕਮਲਜੋਤ ਕੌਰ ਸਰਕਲ ਪ੍ਰਧਾਨ ਭੱਦਲਥੂਹਾ, ਬਲਵਿੰਦਰ ਕੌਰ ਸਰਕਲ ਪ੍ਰਧਾਨ ਤੂਰਾਂ ਸਮੇਤ ਹੋਰ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਮੰਡੇਰ ਨੇ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਇਆ ਅਗਲੀ ਖ਼ਬਰ ਮੁੱਖ ਮੰਤਰੀ ਸਿਹਤ ਯੋਜਨਾ ਸੂਬੇ ਦੇ ਲੋਕਾਂ ਲਈ ਵੱਡਾ ਵਰਦਾਨ ਸਾਬਤ ਹੋਵੇਗੀ-ਚੇਅਰਮੈਨ ਲਿਬੜਾ
Ad Position 24