18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ 344ਵੇਂ ਜਨਮ ਦਿਹਾੜੇ ਮੌਕੇ ਮਹਾਨ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 29-01-2026
ਮੰਡੀ ਗੋਬਿੰਦਗੜ੍ਹ, 28 ਜਨਵਰੀ (ਇਕਬਾਲਦੀਪ ਸੰਧੂ)-ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ 344ਵੇਂ ਜਨਮ ਦਿਹਾੜੇ ਦੇ ਸਬੰਧ ਵਿਚ ਅੱਜ ਮੁਹੱਲਾ ਸੰਗਤਪੁਰਾ ਸਥਿਤ ਗੁਰਦੁਆਰਾ ਸੰਗਤਸਰ ਸਾਹਿਬ ਅਤੇ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਮਹਾਨ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਅਤੇ ਪੰਜ ਪਿਆਰਿਆਂ ਦੀ ਸਮੁੱਚੀ ਅਗਵਾਈ ਹੇਠ ਗੁਰਦੁਆਰਾ ਸੰਗਤਸਰ ਸਾਹਿਬ ਤੋਂ ਆਰੰਭ ਹੋਇਆ, ਜੋ ਕਿ ਸ਼ਹਿਰ ਦੇ ਵੱਖ-ਵੱਖ ਮੁਹੱਲਿਆਂ ਅਤੇ ਬਜ਼ਾਰਾਂ ਵਿਚੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ | ਨਗਰ ਕੀਰਤਨ ਦੇ ਰਸਤਿਆਂ ਨੂੰ ਸ਼ਰਧਾਲੂਆਂ ਵਲੋਂ ਝੰਡੀਆਂ ਅਤੇ ਸਵਾਗਤੀ ਗੇਟਾਂ ਨਾਲ ਸਜਾਇਆ ਗਿਆ ਸੀ | ਜਿਸ ਦੌਰਾਨ ਸੰਗਤਾਂ ਵਲੋਂ ਥਾਂ-ਥਾਂ 'ਤੇ ਲੰਗਰ ਲਗਾ ਕੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ | ਨਗਰ ਕੀਰਤਨ ਦੌਰਾਨ ਹੈੱਡ ਗ੍ਰੰਥੀ ਭਾਈ ਗਰਦੀਪ ਸਿੰਘ, ਭਾਈ ਯਾਦਵਿੰਦਰ ਸਿੰਘ ਅਤੇ ਭਾਈ ਅਮਰਜੀਤ ਸਿੰਘ ਦੇ ਕੀਰਤਨੀ ਜਥਿਆਂ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਅਖਾੜੇ ਵਲੋਂ ਗਤਕੇ ਦੇ ਜੌਹਰ ਵੀ ਵਿਖਾਏ ਗਏ | ਇਸ ਮੌਕੇ ਨਿਸ਼ਕਾਮ ਕੀਰਤਨ ਸੇਵਾ ਸੁਸਾਇਟੀ ਦੇ ਪ੍ਰਧਾਨ ਕਰਮਜੀਤ ਸਿੰਘ ਬਿੱਟੂ, ਜੁਆਇੰਟ ਸਕੱਤਰ ਮਨਜੀਤ ਸਿੰਘ, ਕੌਂਸਲਰ ਸੁਖਵਿੰਦਰ ਕੌਰ, ਰੋਸ਼ਨ ਸਿੰਘ, ਚਰਨਜੀਤ ਸਿੰਘ, ਬਲਕਾਰ ਸਿੰਘ, ਦਲਜੀਤ ਵਿਰਕ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਨੇ ਨਗਰ ਕੀਰਤਨ ਦਾ ਸਵਾਗਤ ਕਰਨ ਵਾਲੀਆਂ ਸ਼ਖਸੀਅਤਾਂ ਦਾ ਵਿਸ਼ੇਸ਼ ਸਨਮਾਨ ਤੇ ਧੰਨਵਾਦ ਕੀਤਾ | ਇਸ ਮੌਕੇ ਮੀਂਹ ਦੇ ਬਾਵਜੂਦ ਵੀ ਸੰਗਤਾਂ ਦੇ ਉਤਸ਼ਾਹ ਵਿਚ ਕੋਈ ਕਮੀ ਨਹੀਂ ਰਹੀ |
Ad Position 22
No active advertisement
ਪਿਛਲੀ ਖ਼ਬਰ ਪੁਰਾਤਨ ਸ਼ਿਵ ਮੰਦਰ ਖਮਾਣੋਂ ਕਲਾਂ ਵਿਖੇ ਸ਼ਿਵਰਾਤਰੀ ਦਾ ਤਿਉਹਾਰ 15 ਨੂੰ ਅਗਲੀ ਖ਼ਬਰ ਸੈਕਰਡ ਹਾਰਟ ਸੀਨੀਅਰ ਸੈਕੰਡਰੀ ਸਕੂਲ ਵਲੋਂ 77ਵਾਂ ਗਣਤੰਤਰ ਦਿਵਸ ਮਨਾਇਆ
Ad Position 24