08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਵਰਿੰਦਰ ਸਿੰਘ ਢਿੱਲੋਂ ਸਾਥੀਆਂ ਸਮੇਤ ਅਕਾਲੀ ਦਲ 'ਵਾਰਿਸ ਪੰਜਾਬ ਦੇ' ਜਥੇਬੰਦੀ 'ਚ ਹੋਏ ਸ਼ਾਮਿਲ

Ad Position 21
No active advertisement
ਅਜੀਤ ਡੈਸਕ 30-01-2026
ਫ਼ਤਹਿਗੜ੍ਹ ਸਾਹਿਬ, 29 ਜਨਵਰੀ (ਮਨਪ੍ਰੀਤ ਸਿੰਘ)-ਫ਼ਤਹਿਗੜ੍ਹ ਸਾਹਿਬ ਵਿਚ ਅਕਾਲੀ ਦਲ 'ਵਾਰਿਸ ਪੰਜਾਬ ਦੇ' ਜਥੇਬੰਦੀ ਨੂੰ ਉਸ ਸਮੇਂ ਵੱਡਾ ਬਲ ਮਿਲਿਆ, ਜਦੋਂ ਜ਼ਿਲ੍ਹਾ ਕਚਹਿਰੀ ਫ਼ਤਹਿਗੜ੍ਹ ਸਾਹਿਬ ਦੀ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਐਡਵੋਕੇਟ ਵਰਿੰਦਰ ਸਿੰਘ ਢਿੱਲੋਂ ਆਪਣੇ ਸਾਥੀਆਂ ਸਮੇਤ ਜਥੇਬੰਦੀ ਵਿਚ ਸ਼ਾਮਿਲ ਹੋ ਗਏ |
ਉਹ ਜਥੇਬੰਦੀ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਅਤੇ ਸਾਂਸਦ ਭਾਈ ਅੰਮਿ੍ਤਪਾਲ ਸਿੰਘ ਦੇ ਪਿਤਾ ਦੀ ਅਗਵਾਈ ਹੇਠ ਰਾਜਨੀਤਿਕ ਪਾਰਟੀ ਨੂੰ ਅਲਵਿਦਾ ਕਹਿ ਕੇ ਜਥੇਬੰਦੀ ਨਾਲ ਜੁੜੇ | ਇਸ ਮੌਕੇ ਜਥੇਬੰਦੀ ਦੀ ਸੇਵਾ ਕਰ ਰਹੇ ਐਡਵੋਕੇਟ ਗਗਨਦੀਪ ਸਿੰਘ ਗੁਰਾਇਆ ਵੀ ਰਸਮੀ ਤੌਰ 'ਤੇ 'ਵਾਰਿਸ ਪੰਜਾਬ ਦੇ' ਵਿਚ ਸ਼ਾਮਿਲ ਹੋਏ | ਇਸ ਦੌਰਾਨ ਐਡਵੋਕੇਟ ਢਿੱਲੋਂ ਨੇ ਕਿਹਾ ਕਿ ਹੁਣ ਤੱਕ ਸਾਰੀਆਂ ਰਵਾਇਤੀ ਪਾਰਟੀਆਂ ਨੇ ਦਿੱਲੀ ਦੇ ਇਸ਼ਾਰਿਆਂ 'ਤੇ ਪੰਜਾਬ ਨਾਲ ਧੋਖਾ ਕੀਤਾ ਹੈ ਅਤੇ ਬਾਹਰੀ ਤਾਕਤਾਂ ਨੂੰ ਪੰਜਾਬ 'ਤੇ ਰਾਜ ਕਰਨ ਦਾ ਮੌਕਾ ਦਿੱਤਾ ਗਿਆ | ਉਨ੍ਹਾਂ ਕਿਹਾ ਕਿ 'ਵਾਰਿਸ ਪੰਜਾਬ ਦੇ' ਆਗੂ ਪੰਜਾਬ ਦੇ ਜਾਏ ਹਨ ਅਤੇ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੀ ਰੱਖਿਆ ਲਈ ਲਗਾਤਾਰ ਸੰਘਰਸ਼ ਕਰ ਰਹੇ ਹਨ, ਜਿਸ ਤੋਂ ਪ੍ਰੇਰਨਾ ਲੈ ਕੇ ਉਹ ਸਾਥੀਆਂ ਸਮੇਤ ਜਥੇਬੰਦੀ ਨਾਲ ਜੁੜੇ ਹਨ ਤੇ ਜਥੇਬੰਦੀ ਨੂੰ ਜ਼ਿਲੇ੍ਹ 'ਚ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਸੰਘਰਸ਼ ਕਰਨਗੇ | ਇਸ ਮੌਕੇ ਬਾਪੂ ਤਰਸੇਮ ਸਿੰਘ ਨੇ ਜਥੇਬੰਦੀ ਵਿਚ ਸ਼ਾਮਿਲ ਹੋਣ ਵਾਲਿਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਦਿਨੋਂ-ਦਿਨ ਨਾਮਵਰ ਹਸਤੀਆਂ ਦਾ ਜੁੜਨਾ ਜਥੇਬੰਦੀ ਦੀ ਚੜ੍ਹਦੀ ਕਲਾ ਦਾ ਸਪੱਸ਼ਟ ਸਬੂਤ ਹੈ | ਇਸ ਮੌਕੇ ਸੀਨੀਅਰ ਆਗੂ ਪਰਮਜੀਤ ਸਿੰਘ ਜੌਹਲ, ਸਤਨਾਮ ਕੌਰ ਪਟਿਆਲਾ, ਜ਼ਿਲ੍ਹਾ ਅਬਜ਼ਰਵਰ ਸੰਦੀਪ ਸਿੰਘ ਰੁਪਾਲੋਂ, ਪੰਜ ਮੈਂਬਰੀ ਕਮੇਟੀ ਵਿਚ ਐਡਵੋਕੇਟ ਸੁਤੰੰਤਰਦੀਪ ਸਿੰਘ ਬੱਡਗੁਜਰਾਂ, ਹਰਪ੍ਰੀਤ ਸਿੰਘ ਭੰਗੂ, ਸੁਖਦਰਸ਼ਨ ਸਿੰਘ ਬਰਵਾਲੀ, ਨਵਦੀਪ ਸਿੰਘ ਤਾਨ, ਲਖਬੀਰ ਸਿੰਘ ਕੋਟਲਾ, ਪਵਨ ਸਿੰਘ, ਲਖਵੀਰ ਸਿੰਘ, ਬਲਵਿੰਦਰ ਸਿੰਘ ਚਨਾਰਥਲ, ਮਨਜੀਤ ਸਿੰਘ ਫ਼ਿਰੋਜ਼ਪੁਰ, ਗੁਰਦੀਪ ਸਿੰਘ ਗਡੋਲੀਆਂ ਅਤੇ ਕੁਲਦੀਪ ਸਿੰਘ ਜੱਲੋਵਾਲ, ਅਮਰਾਓ ਸਿੰਘ ਸਰਾਓ, ਗੁਰਿੰਦਰ ਸਿੰਘ ਚੀਮਾ, ਅਰਪਿੰਦਰ ਸਿੰਘ, ਪਰਮਿੰਦਰ ਸਿੰਘ ਧਾਲੀਵਾਲ, ਸਰਪ੍ਰੀਤ ਸਿੰਘ ਸੈਣੀ, ਗੁਰਪ੍ਰੀਤ ਸਿੰਘ ਸੈਣੀ, ਜਤਿੰਦਰ ਸਿੰਘ ਸ਼ੇਰਗਿੱਲ, ਜਗਪਾਲ ਸਿੰਘ ਚਾਹਲ, ਬਿ੍ਜ ਮੋਹਨ ਸਿੰਘ, ਬਲਜੀਤ ਸਿੰਘ ਕਾਹਲੋਂ, ਅਮਰਬੀਰ ਸਿੰਘ ਟਿਵਾਣਾ, ਸ਼ਬਨੂਰ ਸਿੰਘ ਟਿਵਾਣਾ, ਹਰਦੀਪ ਸਿੰਘ ਖਾਨਪੁਰ, ਰਵਿੰਦਰ ਸਿੰਘ ਵਿਰਕ ਅਤੇ ਹਰਵਿੰਦਰ ਸਿੰਘ ਬਧੌਛੀ ਸਮੇਤ ਵੱਡੀ ਗਿਣਤੀ 'ਚ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਾਈ ਰਵਿੰਦਰ ਸਿੰਘ ਖ਼ਾਲਸਾ ਨੇ ਵੱਖ-ਵੱਖ ਗੁਰਦੁਆਰਾ ਕਮੇਟੀਆਂ ਨੂੰ ਬਰਤਨਾਂ ਦੀ ਵੇਲ ਤੇ ਚੰਦੋਏ ਸਾਹਿਬ ਸੌਂਪੇ ਅਗਲੀ ਖ਼ਬਰ ਗੁਰੂ ਹਰਿਗੋਬਿੰਦ ਖ਼ਾਲਸਾ ਪਬਲਿਕ ਸਕੂਲ ਹੰਸਾਲੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ
Ad Position 24