08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

2027 ਦੀਆਂ ਵਿਧਾਨ ਸਭਾ ਚੋਣਾਂ ਲਈ ਸ਼ੋ੍ਰਮਣੀ ਅਕਾਲੀ ਦਲ ਨੇ ਤਿਆਰੀਆਂ ਤੇਜ਼ ਕੀਤੀਆਂ-ਕੈਪਟਨ ਬਾਜਵਾ

Ad Position 21
No active advertisement
ਅਜੀਤ ਡੈਸਕ 30-01-2026
ਅਮਲੋਹ, 29 ਜਨਵਰੀ (ਕੇਵਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਆਪਣੀ ਰਣਨੀਤੀ ਤਿਆਰ ਕਰਨੀ ਸ਼ੁਰੂ ਕਰ ਦਿੱਤੀ ਹੈ | ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹਾਲ ਹੀ ਵਿਚ ਹੋਈ ਉੱਚ ਪੱਧਰੀ ਮੀਟਿੰਗ ਦੌਰਾਨ ਚੋਣਾਂ ਸਬੰਧੀ ਕਈ ਅਹਿਮ ਫ਼ੈਸਲੇ ਲਏ ਗਏ | ਇਸ ਮੀਟਿੰਗ ਵਿਚ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਵੱਡੀਆਂ ਚੋਣ ਰੈਲੀਆਂ ਕਰਨ ਦਾ ਫ਼ੈਸਲਾ ਕੀਤਾ ਗਿਆ | ਇਹ ਜਾਣਕਾਰੀ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਮੁੱਖ ਬੁਲਾਰੇ ਤੇ ਜ਼ਿਲ੍ਹਾ ਸੈਨਿਕ ਬੋਰਡ ਦੇ ਮੈਂਬਰ ਕੈਪਟਨ ਜਸਵੰਤ ਸਿੰਘ ਬਾਜਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦਿੱਤੀ | ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਬਪੱਖੀ ਵਿਕਾਸ ਵਿਚ ਅਕਾਲੀ ਦਲ ਦੇ ਯੋਗਦਾਨ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ | ਕਿਉਂਕਿ ਅਕਾਲੀ ਸਰਕਾਰਾਂ ਦੇ ਸਮੇਂ ਬਿਜਲੀ ਸਰਪਲੱਸ ਬਣੀ, ਸੜਕਾਂ ਦਾ ਜਾਲ ਵਿਛਿਆ, ਨਵੇਂ ਹਵਾਈ ਅੱਡੇ ਬਣੇ, ਥਰਮਲ ਪਲਾਂਟ ਸਥਾਪਿਤ ਹੋਏ ਅਤੇ ਪੇਂਡੂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਗਿਆ | ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਵਿਰੋਧੀ ਧਿਰਾਂ ਖ਼ਿਲਾਫ਼ ਲੋਕ ਲਹਿਰ ਖੜ੍ਹੀ ਕਰਨ ਦਾ ਫ਼ੈਸਲਾ ਵੀ ਕੀਤਾ ਗਿਆ ਹੈ | ਮੀਟਿੰਗ ਵਿਚ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਅਤੇ ਪਾਰਟੀ ਦੇ ਨਵੇਂ ਜਥੇਬੰਦਕ ਢਾਂਚੇ ਨੂੰ 10 ਫਰਵਰੀ ਤੱਕ ਮੁਕੰਮਲ ਕਰਨ ਦਾ ਫ਼ੈਸਲਾ ਲਿਆ ਗਿਆ | ਬਾਜਵਾ ਨੇ ਕਿਹਾ ਕਿ ਹੁਣ ਮਸਲਾ ਸ਼ੋ੍ਰਮਣੀ ਅਕਾਲੀ ਦਲ ਅਤੇ ਭਾਜਪਾ ਦੇ ਚੋਣਾਂ ਸਬੰਧੀ ਗੱਠਜੋੜ ਦਾ ਹੈ | ਇਹ ਬੜਾ ਗੰਭੀਰ ਅਤੇ ਸੰਵੇਦਨਸ਼ੀਲ ਮਸਲਾ ਹੈ, ਜਿਸ 'ਤੇ ਕਾਫ਼ੀ ਮੰਥਨ ਦੀ ਲੋੜ ਹੈ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਸ਼ੀਤਲਾ ਮਾਤਾ ਮਹਿਲਾ ਸੇਵਾ ਸੰਮਤੀ ਅਮਲੋਹ ਦੀ ਹੋਈ ਸਾਲਾਨਾ ਮੀਟਿੰਗ ਅਗਲੀ ਖ਼ਬਰ ਯੱੁਧ ਨਸ਼ਿਆਂ ਵਿਰੁੱਧ ਅਤੇ ਆਪ੍ਰੇਸ਼ਨ ਪ੍ਰਹਾਰ ਮੁਹਿੰਮ ਤਹਿਤ ਭੈੜੇ ਅਨਸਰਾਂ ਖ਼ਿਲਾਫ਼ ਜੰਗ ਜਾਰੀ ਰਹੇਗੀ-ਸ਼ੁਭਮ ਅਗਰਵਾਲ
Ad Position 24