08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਵਿਖੇ ਗਣਤੰਤਰ ਦਿਵਸ ਧੂਮ ਧਾਮ ਨਾਲ ਮਨਾਇਆ

Ad Position 21
No active advertisement
ਅਜੀਤ ਡੈਸਕ 30-01-2026
ਖਮਾਣੋਂ, 29 ਜਨਵਰੀ (ਜੋਗਿੰਦਰ ਪਾਲ)-ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਵਿਖੇ ਗਣਤੰਤਰ ਦਿਵਸ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ | ਸਕੂਲ ਦੇ ਪਿ੍ੰਸੀਪਲ ਗੁਰਪ੍ਰੀਤ ਕੌਰ ਨੇ ਪ੍ਰੋਗਰਾਮ ਦੀ ਸ਼ੁਰੂਆਤ ਤਿਰੰਗਾ ਝੰਡਾ ਲਹਿਰਾ ਕੇ ਕੀਤੀ ਅਤੇ ਵਿਦਿਆਰਥੀਆਂ ਨੇ ਰਾਸ਼ਟਰੀ ਗੀਤ ਗਾਇਆ | ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਗੀਤ, ਕਵਿਤਾਵਾਂ ਅਤੇ ਮਾਸ ਪੀ.ਟੀ. ਕਰਕੇ ਆਪਣੇ ਪ੍ਰਤਿਭਾ ਦਾ ਪ੍ਰਦਰਸ਼ਨ ਵੀ ਕੀਤਾ ਗਿਆ ਅਤੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਗੀਤ ਦੇ ਨਾਲ ਸਬੰਧਿਤ ਨਾਚ ਵੀ ਪੇਸ਼ ਕੀਤਾ |
ਸਕੂਲੀ ਵਿਦਿਆਰਥੀਆਂ ਨੇ ਨਾਟਕ ਰਾਹੀਂ ਦੇਸ਼ ਦੀ ਆਜ਼ਾਦੀ ਅਤੇ ਸੰਵਿਧਾਨ ਦੀ ਮਹੱਤਤਾ ਬਾਰੇ ਦੱਸਿਆ ਅਤੇ ਇਸ ਪ੍ਰੋਗਰਾਮ ਵਿਚ ਪੰਜਵੀਂ ਜਮਾਤ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਸਾਰੇ ਹੀ ਵਿਦਿਆਰਥੀਆਂ ਨੇ ਭਾਗ ਲਿਆ | ਪਿ੍ੰਸੀਪਲ ਗੁਰਪ੍ਰੀਤ ਕੌਰ ਨੇ ਆਪਣੇ ਭਾਸ਼ਣ ਵਿਚ ਵਿਦਿਆਰਥੀਆਂ ਨੂੰ ਚੰਗੇ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ ਅਤੇ ਸੰਵਿਧਾਨ ਨੂੰ ਪੜ੍ਹਨ ਤੇ ਕਾਨੂੰਨ ਦੀ ਜਾਣਕਾਰੀ ਰੱਖਣ ਲਈ ਵੀ ਪ੍ਰੇਰਿਤ ਕੀਤਾ | ਉਨ੍ਹਾਂ ਨੇ ਉਮੀਦ ਕੀਤੀ ਕਿ ਵਿਦਿਆਰਥੀ ਇਕ ਚੰਗੇ ਸਮਾਜ ਦਾ ਨਿਰਮਾਣ ਕਰਨਗੇ | ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਬੰਧਨਾ ਸ਼ਰਮਾ ਨੇ ਵੀ ਵਿਦਿਆਰਥੀਆਂ ਨੂੰ ਚੰਗੇ ਸਮਾਜ ਦਾ ਨਿਰਮਾਣ ਕਰਨ ਅਤੇ ਚੰਗੇ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ | ਅੰਤ ਵਿਚ ਮਠਿਆਈ ਵੰਡ ਕੇ ਪ੍ਰੋਗਰਾਮ ਨੂੰ ਸਮਾਪਤ ਕੀਤਾ ਗਿਆ ਅਤੇ ਸਕੂਲ ਪਿ੍ੰਸੀਪਲ ਗੁਰਪ੍ਰੀਤ ਕੌਰ ਨੇ ਆਏ ਹੋਏ ਵਿਦਿਆਰਥੀਆਂ, ਮੁੱਖ ਮਹਿਮਾਨਾਂ ਤੇ ਸਾਰੇ ਹੀ ਅਧਿਆਪਕਾਂ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਪ੍ਰਬੰਧਕੀ ਕੰਪਲੈਕਸ ਖਮਾਣੋਂ ਵਿਖੇ 77ਵਾਂ ਗਣਤੰਤਰ ਦਿਵਸ ਮਨਾਇਆ ਅਗਲੀ ਖ਼ਬਰ ਯੂਥ ਕਾਂਗਰਸ ਚੋਣਾਂ-ਨਵੇਂ ਚਿਹਰਿਆਂ ਨੂੰ ਮੈਦਾਨ 'ਚ ਉਤਾਰ ਕੇ ਕਾਂਗਰਸ ਨੇ ਮਜ਼ਬੂਤੀ ਵੱਲ ਵਧਾਏ ਕਦਮ-ਲਾਡਾ, ਸੰਧੂ
Ad Position 24