08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਸਰਕਾਰੀ ਸਕੂਲ ਮਾੜੂ ਪਟਿਆਲਾ ਦੇ ਵਿਦਿਆਰਥੀਆਂ ਨੇ ਮਾਤਾ ਗੁਜਰੀ ਕਾਲਜ ਦਾ ਕੀਤਾ ਵਿੱਦਿਅਕ ਦੌਰਾ

Ad Position 21
No active advertisement
ਅਜੀਤ ਡੈਸਕ 30-01-2026
ਫ਼ਤਹਿਗੜ੍ਹ ਸਾਹਿਬ, 29 ਜਨਵਰੀ (ਬਲਜਿੰਦਰ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾੜੂ ਪਟਿਆਲਾ ਦੇ ਵਿਦਿਆਰਥੀਆਂ ਨੇ ਮਾਤਾ ਗੁਜਰੀ ਕਾਲਜ ਦਾ ਵਿੱਦਿਅਕ ਦੌਰਾ ਕੀਤਾ | ਸਕੂਲ ਦੇ ਪਿ੍ੰਸੀਪਲ ਰਾਜੇਸ਼ ਕੁਮਾਰ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਉਚੇਰੀ ਵਿੱਦਿਆ ਦੇ ਵਿਕਲਪਾਂ ਅਤੇ ਕਾਲਜ ਵਿਖੇ ਪੜ੍ਹਾਏ ਜਾ ਰਹੇ ਵੱਖ-ਵੱਖ ਕੋਰਸਾਂ ਸੰਬੰਧੀ ਜਾਗਰੂਕ ਕਰਨ ਲਈ ਕਾਲਜ ਦੇ ਸਟਾਫ਼ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ | ਇਸ ਮੌਕੇ ਸਕੂਲ ਦੇ ਅਧਿਆਪਕਾਂ ਵਰਿੰਦਰਪਾਲ ਸਿੰਘ, ਬਲਬੀਰ ਸਿੰਘ, ਅੰਜਲੀ ਪਵਾਰ, ਜਤਿੰਦਰ ਕੌਰ, ਬਲਮੀਤ ਕੌਰ ਅਤੇ ਹਰਸ਼ਦੀਪ ਕੌਰ ਨੇ ਕਾਲਜ ਵਿਖੇ ਵਿਦਿਆਰਥੀਆਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਵਿੱਦਿਅਕ ਸਹੂਲਤਾਂ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਇਹ ਵਿੱਦਿਅਕ ਦੌਰਾ ਉਨ੍ਹਾਂ ਦੇ ਵਿਦਿਆਰਥੀਆਂ ਲਈ ਸਿੱਖਿਆ ਭਰਪੂਰ ਰਿਹਾ ਹੈ | ਇਸ ਤੋਂ ਪਹਿਲਾਂ ਕਾਲਜ ਦੇ ਡਾਇਰੈਕਟਰ ਪਿ੍ੰਸੀਪਲ ਡਾ. ਕਸ਼ਮੀਰ ਸਿੰਘ ਨੇ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਕਾਲਜ ਵਿਖੇ ਸਵਾਗਤ ਕਰਦਿਆਂ ਵਿਦਿਆਰਥੀਆਂ ਨੂੰ ਉਚੇਰੀ ਵਿੱਦਿਆ ਦੇ ਵਿਕਲਪਾਂ ਸੰਬੰਧੀ ਵਿਸਥਾਰ ਨਾਲ ਦੱਸਿਆ | ਕਾਲਜ ਦੇ ਵਾਈਸ ਪਿ੍ੰਸੀਪਲ ਡਾ. ਬਿਕਰਮਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਕਾਲਜ ਵਿਖੇ ਉਪਲਬਧ ਵਿੱਦਿਅਕ ਸਹੂਲਤਾਂ ਸੰਬੰਧੀ ਵਡਮੁੱਲੀ ਜਾਣਕਾਰੀ ਪ੍ਰਦਾਨ ਕੀਤੀ | ਇਸ ਮੌਕੇ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਦੇ ਡਾ. ਤਰਨਪ੍ਰੀਤ ਕੌਰ ਤੇ ਡਾ. ਗੁਰਜੀਤ ਕੌਰ, ਫਾਈਨ ਆਰਟਸ ਵਿਭਾਗ ਦੇ ਮੁਖੀ ਡਾ. ਅਵਨੀਤ ਕੌਰ, ਪੱਤਰਕਾਰੀ ਵਿਭਾਗ ਦੇ ਮੁਖੀ ਡਾ. ਹਰਗੁਣਪ੍ਰੀਤ ਸਿੰਘ, ਸੰਗੀਤ ਵਿਭਾਗ ਦੇ ਪ੍ਰੋ. ਹਰਦੀਪ ਸਿੰਘ ਅਤੇ ਮਨੋਵਿਗਿਆਨ ਵਿਭਾਗ ਦੇ ਪ੍ਰੋ. ਕਿਰਨਜੋਤ ਕੌਰ ਨੇ ਵਿਦਿਆਰਥੀਆਂ ਨਾਲ ਵੱਖ-ਵੱਖ ਵਿਸ਼ਿਆਂ ਸੰਬੰਧੀ ਵਡਮੁੱਲੀ ਜਾਣਕਾਰੀ ਸਾਂਝੀ ਕੀਤੀ | ਕਾਲਜ ਦੇ ਖੇਡ ਇੰਚਾਰਜ ਕੋਚ ਬਹਾਦਰ ਸਿੰਘ ਨੇ ਵਿਦਿਆਰਥੀਆਂ ਨੂੰ ਕਾਲਜ ਵਿਖੇ ਉਪਲਬਧ ਖੇਡ ਸਹੂਲਤਾਂ ਬਾਰੇ ਵੀ ਵਿਸਥਾਰ ਨਾਲ ਦੱਸਿਆ |
Ad Position 22
No active advertisement
ਪਿਛਲੀ ਖ਼ਬਰ ਮਹਾਂਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਦੇ ਅਕਾਲ ਚਲਾਣੇ 'ਤੇ ਸਿਮਰਨਜੀਤ ਸਿੰਘ ਮਾਨ ਨੇ ਦੁੱਖ ਪ੍ਰਗਟਾਇਆ ਅਗਲੀ ਖ਼ਬਰ ਮਨਰੇਗਾ ਨੂੰ 'ਜੀ ਰਾਮ ਜੀ' ਸਕੀਮ 'ਚ ਬਦਲ ਕੇ ਮਜ਼ਦੂਰਾਂ ਦੇ ਹੱਕਾਂ ਨਾਲ ਖਿਲਵਾੜ ਕੀਤਾ-ਨਾਭਾ, ਪ੍ਰਗਟ ਸਿੰਘ
Ad Position 24