08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਮਹਾਂਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਦੇ ਅਕਾਲ ਚਲਾਣੇ 'ਤੇ ਸਿਮਰਨਜੀਤ ਸਿੰਘ ਮਾਨ ਨੇ ਦੁੱਖ ਪ੍ਰਗਟਾਇਆ

Ad Position 21
No active advertisement
ਅਜੀਤ ਡੈਸਕ 30-01-2026
ਫ਼ਤਹਿਗੜ੍ਹ ਸਾਹਿਬ, 29 ਜਨਵਰੀ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਬੀਤੇ ਕੱਲ੍ਹ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਦੀ ਚਾਰਟਡ ਹਵਾਈ ਜਹਾਜ਼ ਹਾਦਸੇ ਵਿਚ ਹੋਈ ਮੌਤ ਪ੍ਰਤੀ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਉਨ੍ਹਾਂ ਕਿਹਾ ਕਿ ਬੀਤੇ ਸਮੇਂ ਵਿਚ ਵੀ ਕਈ ਵੱਡੀਆਂ ਸ਼ਖ਼ਸੀਅਤਾਂ ਦੀਆਂ ਮੌਤਾਂ ਹਵਾਈ ਹਾਦਸਿਆਂ ਵਿਚ ਹੋਈਆਂ ਹਨ | ਉਨ੍ਹਾਂ ਕਿਹਾ ਕਿ ਜੋ ਬੀਤੇ ਦਿਨੀਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਦੇ ਚਾਰਟਡ ਹਵਾਈ ਜਹਾਜ਼ ਨਾਲ ਹਾਦਸਾ ਵਾਪਰਿਆ ਹੈ, ਉਸ ਵਿਚ ਨਾ ਕੇਵਲ ਉਪ ਮੁੱਖ ਮੰਤਰੀ ਅਜੀਤ ਪਵਾਰ ਦੀ ਮੌਤ ਹੋਈ ਹੈ, ਸਗੋਂ ਉਸ ਜਹਾਜ਼ ਦੇ ਹੋਰ ਅਧਿਕਾਰੀ ਵੀ ਮੌਤ ਦੇ ਮੂੰਹ ਵਿਚ ਚਲੇ ਹਨ, ਉਨ੍ਹਾਂ ਦੇ ਅਕਾਲ ਚਲਾਣੇ ਤੇ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੀ ਸਮੁੱਚੀ ਲੀਡਰਸ਼ਿਪ ਤੇ ਵਰਕਰ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਹਨ | ਸ. ਮਾਨ ਨੇ ਇਸ ਹਾਦਸੇ ਦੀ ਨਿਰਪੱਖਤਾ ਨਾਲ ਜਾਂਚ ਕਰਵਾਉਣ ਦੀ ਵੀ ਮੰਗ ਕੀਤੀ ਤਾਂ ਜੋ ਇਸ ਹੋਈ ਮੌਤ ਦੀ ਅਸਲੀਅਤ ਸਾਹਮਣੇ ਆ ਸਕੇ ਕਿ ਇਹ ਹਾਦਸਾ ਸੀ ਜਾਂ ਕੋਈ ਸਾਜ਼ਿਸ਼ |
Ad Position 22
No active advertisement
ਪਿਛਲੀ ਖ਼ਬਰ 13 ਕਿੱਲੋ ਗਾਂਜੇ ਸਮੇਤ ਔਰਤ ਅਤੇ ਵਿਅਕਤੀ ਗਿ੍ਫ਼ਤਾਰ ਅਗਲੀ ਖ਼ਬਰ ਸਰਕਾਰੀ ਸਕੂਲ ਮਾੜੂ ਪਟਿਆਲਾ ਦੇ ਵਿਦਿਆਰਥੀਆਂ ਨੇ ਮਾਤਾ ਗੁਜਰੀ ਕਾਲਜ ਦਾ ਕੀਤਾ ਵਿੱਦਿਅਕ ਦੌਰਾ
Ad Position 24