08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

13 ਕਿੱਲੋ ਗਾਂਜੇ ਸਮੇਤ ਔਰਤ ਅਤੇ ਵਿਅਕਤੀ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 30-01-2026
ਰਾਜਪੁਰਾ, 29 ਜਨਵਰੀ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ 13 ਕਿੱਲੋ ਗਾਂਜੇ ਸਮੇਤ ਔਰਤ ਤੇ ਇਕ ਵਿਅਕਤੀ ਦੋ ਜਣਿਆਂ ਨੂੰ ਗਿ੍ਫ਼ਤਾਰ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਥਾਣਾ ਸ਼ਹਿਰੀ ਅਧੀਨ ਪੈਂਦੀ ਬੱਸ ਅੱਡਾ ਚੌਂਕੀ ਦੇ ਇੰਚਾਰਜ ਥਾਣੇਦਾਰ ਬਲਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਕੌਮੀ ਸ਼ਾਹ ਮਾਰਗ 'ਤੇ ਮਿੱਡ-ਵੇ-ਢਾਬੇ ਨੇੜੇ ਨਾਕਾਬੰਦੀ ਕੀਤੀ ਹੋਈ ਸੀ | ਇਸ ਦੌਰਾਨ ਕਿਸੇ ਵਾਹਨ ਤੋਂ ਉਤਰ ਕੇ ਜਾ ਰਹੇ ਇਕ ਵਿਅਕਤੀ ਅਤੇ ਔਰਤ ਨੂੰ ਜਦੋਂ ਸ਼ੱਕ ਦੇ ਅਧਾਰ 'ਤੇ ਰੋਕ ਕੇ ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਕਤ ਦੇ ਕਬਜ਼ੇ ਵਿਚੋਂ 13 ਕਿੱਲੋ ਗਾਂਜਾ ਬਰਾਮਦ ਹੋਇਆ | ਪੁਲਿਸ ਪਾਰਟੀ ਨੇ ਉਕਤ ਵਿਅਕਤੀ ਅਤੇ ਔਰਤ ਨੂੰ ਗਿ੍ਫ਼ਤਾਰ ਕਰ ਜਦੋਂ ਮੁੱਢਲੀ ਪੁੱਛਗਿੱਛ ਕੀਤੀ ਤਾਂ ਉਕਤ ਨੇ ਆਪਣੀ ਪਹਿਚਾਣ ਸ਼ੰਭੂ ਚੌਪਾਲ ਵਾਸੀ ਪਿੰਡ ਰਾਮਪੁਰ ਰਾਓਤ ਜ਼ਿਲ੍ਹਾ ਦਰਭੰਗਾ ਬਿਹਾਰ ਅਤੇ ਰੁਕਮਣੀ ਦੇਵੀ ਵਾਸੀ ਸੁੰਦਰ ਨਗਰ ਪਿੱਛੇ ਧਾਗਾ ਮਿੱਲ ਹੁਸ਼ਿਆਰਪੁਰ ਦੱਸੀ | ਥਾਣਾ ਸ਼ਹਿਰੀ ਦੀ ਪੁਲਿਸ ਨੇ ਉਕਤ ਵਿਅਕਤੀ ਅਤੇ ਔਰਤ ਖ਼ਿਲਾਫ਼ ਐਨ.ਡੀ.ਪੀ.ਐੱਸ. ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਸਨੌਰ ਦੇ ਪਿੰਡ ਜੋਗੀਪੁਰ 'ਚ ਭਾਜਪਾ ਨੂੰ ਵੱਡੀ ਮਜ਼ਬੂਤੀ, ਦਰਜਨਾਂ ਲੋਕ ਪਾਰਟੀ 'ਚ ਸ਼ਾਮਿਲ ਅਗਲੀ ਖ਼ਬਰ ਮਹਾਂਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਦੇ ਅਕਾਲ ਚਲਾਣੇ 'ਤੇ ਸਿਮਰਨਜੀਤ ਸਿੰਘ ਮਾਨ ਨੇ ਦੁੱਖ ਪ੍ਰਗਟਾਇਆ
Ad Position 24