08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਵਿਧਾਇਕ ਦੇਵ ਮਾਨ ਨੇ ਮਿ੍ਤਕ ਪੁਲਿਸ ਮੁਲਾਜ਼ਮ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

Ad Position 21
No active advertisement
ਅਜੀਤ ਡੈਸਕ 30-01-2026
ਨਾਭਾ, 29 ਜਨਵਰੀ (ਜਗਨਾਰ ਸਿੰਘ ਦੁਲੱਦੀ)-ਪਿਛਲੀ ਦੇਰ ਸ਼ਾਮ ਨਾਭਾ 'ਚ ਕੁਝ ਨੌਜਵਾਨਾਂ ਵਲੋਂ ਇਕ ਪੁਲਿਸ ਮੁਲਾਜ਼ਮ ਦਾ ਕਿਰਚਾਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਿਸ ਨੂੰ ਲੈ ਕੇ ਮਿ੍ਤਕ ਪੁਲਿਸ ਮੁਲਾਜ਼ਮ ਦਾ ਪਰਿਵਾਰ ਸਦਮੇ 'ਚ ਹੈ | ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਸਥਾਨਕ ਸਿਵਲ ਹਸਪਤਾਲ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਮਿ੍ਤਕ ਹੌਲਦਾਰ ਅਮਨਦੀਪ ਸਿੰਘ ਦੇ ਭਰਾ ਦਾ ਹਾਲ ਚਾਲ ਜਾਣਿਆ, ਜੋ ਕਿ ਹਸਪਤਾਲ 'ਚ ਜੇਰੇ ਇਲਾਜ ਹੈ | ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਦੇਵ ਮਾਨ ਨੇ ਕਿਹਾ ਕਿ ਪਰਿਵਾਰ ਨੂੰ ਪੂਰਾ ਇਨਸਾਫ਼ ਦਵਾਇਆ ਜਾਵੇਗਾ ਅਤੇ ਉਨ੍ਹਾਂ ਨੇ ਪੁਲਿਸ ਨੂੰ ਸਖ਼ਤ ਹਦਾਇਤ ਜਾਰੀ ਕੀਤੀ ਹੈ ਕਿ ਕਿਸੇ ਵੀ ਤਰ੍ਹਾਂ ਦੀ ਇਸ ਮਾਮਲੇ 'ਚ ਢਿੱਲ ਨਾ ਵਰਤੀ ਜਾਵੇ |
ਕੀ ਕਹਿਣਾ ਪਰਿਵਾਰਕ ਮੈਂਬਰਾਂ ਦਾ
ਮਿ੍ਤਕ ਪੁਲਿਸ ਮੁਲਾਜ਼ਮ ਅਮਨਦੀਪ ਸਿੰਘ ਦੇ ਪਰਿਵਾਰਿਕ ਮੈਂਬਰਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਾਨੂੰ ਇਨਸਾਫ਼ ਨਹੀਂ ਮਿਲ ਜਾਂਦਾ ਅਤੇ ਪੁਲਿਸ ਵਲੋਂ ਦੋਸ਼ੀਆਂ ਨੂੰ ਗਿ੍ਫ਼ਤਾਰ ਨਹੀਂ ਕੀਤਾ ਜਾਂਦਾ ਤਾਂ ਉਹ ਮਿ੍ਤਕ ਅਮਨਦੀਪ ਸਿੰਘ ਦੀ ਦੇਹ ਦਾ ਸਸਕਾਰ ਨਹੀਂ ਕਰਨਗੇ |
Ad Position 22
No active advertisement
ਪਿਛਲੀ ਖ਼ਬਰ 15ਵੇਂ ਵਿੱਤ ਕਮਿਸ਼ਨ ਦੀ ਰਾਸ਼ੀ ਨਾਲ ਬਿੱਲ ਭਰਨਾ, ਪੰਜਾਬ ਸਰਕਾਰ ਦਾ ਨਾਦਰਸ਼ਾਹੀ ਫਰਮਾਨ-ਗੁਰਜੀਤ ਸਿੰਘ ਉਪਲੀ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨਾਂ ਦਾ ਟਰੈਕਟਰ ਮਾਰਚ
Ad Position 24