20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਪੰਜਾਬੀ ਦਿੱਲੀ ਤੋਂ ਚੱਲਣ ਵਾਲੀ ਨਹੀਂ, ਪੰਜਾਬ ਦੀ ਮਿੱਟੀ ਨਾਲ ਜੁੜੀ ਸਰਕਾਰ ਬਣਾਉਣਗੇ ਲੋਕ-ਰਾਜੂ ਖੰਨਾ

Ad Position 21
No active advertisement
ਗੁਰਪ੍ਰੀਤ ਸਿੰਘ ਰਾਜੂ ਖੰਨਾ ਪਾਰਟੀ ਦਫ਼ਤਰ ਅਮਲੋਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ | ਤਸਵੀਰ: ਸ਼ੇਰਗਿੱਲ <br/> 19-02-2026
ਅਮਲੋਹ, 18 ਫਰਵਰੀ (ਅੰਮਿ੍ਤ ਸਿੰਘ ਸ਼ੇਰਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ 'ਡੈਸਟਿਨੇਸ਼ਨ 2027' ਮੁਹਿੰਮ ਤਹਿਤ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਕਥਿਤ 'ਡਿਨਰ ਡਿਪਲੋਮੇਸੀ' 'ਤੇ ਸਵਾਲ ਚੁੱਕਦਿਆਂ ਕਿਹਾ ਕਿ ਪਰਦੇ ਪਿੱਛੇ ਹੋ ਰਹੀਆਂ ਮੀਟਿੰਗਾਂ ਅਤੇ ਰਾਜਨੀਤਿਕ ਭੋਜ ਇਹ ਦਰਸਾਉਂਦੇ ਹਨ ਕਿ ਪੰਜਾਬ ਦੀ ਰਾਜਨੀਤੀ ਨੂੰ ਦਿੱਲੀ ਦੇ ਇਸ਼ਾਰਿਆਂ 'ਤੇ ਚਲਾਉਣ ਦੀ ਕੋਸ਼ਿਸ਼ ਹੋ ਰਹੀ ਹੈ | ਰਾਜੂ ਖੰਨਾ ਨੇ ਕਿਹਾ ਕਿ ਪੰਜਾਬ ਨੂੰ ਦਿੱਲੀ ਤੋਂ ਰਿਮੋਟ ਨਾਲ ਚੱਲਣ ਵਾਲੀ ਸਰਕਾਰ ਦੀ ਲੋੜ ਨਹੀਂ, ਸਗੋਂ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਮੁੱਦਈ ਸਥਾਨਕ ਸਰਕਾਰ ਦੀ ਲੋੜ ਹੈ | ਉਨ੍ਹਾਂ ਸੱਤਾਧਾਰੀ ਆਮ ਆਦਮੀ ਦੀ ਸਰਕਾਰ 'ਤੇ ਵੀ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਨੂੰ ਦਿੱਲੀ ਬੈਠੇ 'ਆਪ' ਦੇ ਆਗੂਆਂ ਵਲੋਂ ਚਲਾਇਆ ਜਾ ਰਿਹਾ ਹੈ | ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਜਨਤਾ ਦਿੱਲੀ ਵਾਲਿਆਂ ਨੂੰ ਨਿਕਾਰ ਕੇ ਪੰਜਾਬ ਹਿਤੈਸ਼ੀ ਅਕਾਲੀ ਸਰਕਾਰ ਬਣਾਉਣਗੇ | ਰਾਜੂ ਖੰਨਾ ਨੇ ਕਿਹਾ ਕਿ ਅਕਾਲੀ ਦਲ ਦਾ ਵਿਜ਼ਨ ਪੰਜਾਬ ਦੀ ਆਰਥਿਕ ਮਜ਼ਬੂਤੀ, ਸੰਘੀ ਢਾਂਚੇ ਦੀ ਰੱਖਿਆ ਅਤੇ ਕਿਸਾਨਾਂ, ਨੌਜਵਾਨਾਂ ਤੇ ਵਪਾਰੀਆਂ ਦੇ ਹਿੱਤਾਂ ਦੀ ਸੁਰੱਖਿਆ ਹੈ |
Ad Position 22
No active advertisement
ਪਿਛਲੀ ਖ਼ਬਰ ਉੱਘੇ ਪੰਜਾਬੀ ਲੋਕ ਗਾਇਕ ਨਾਜਰ ਸਾਬ੍ਹ ਦੇ ਨਵੇਂ ਭਜਨ 'ਮੇਰੇ ਖਾਟੂ ਵਾਲੇ ਸ਼ਿਆਮ' ਦੀ ਸ਼ੂਟਿੰਗ ਸਮਾਪਤ ਅਗਲੀ ਖ਼ਬਰ ਪਿੰਡ ਖ਼ਾਨਪੁਰ ਗੰਡਿਆਂ (ਰੇਲੂ) ਦਾ ਕੁਸ਼ਤੀ ਦੰਗਲ ਤੇ ਸੱਭਿਆਚਾਰਕ ਮੇਲਾ ਯਾਦਗਾਰੀ ਹੋ ਨਿੱਬੜਿਆ
Ad Position 24