20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਜ਼ਿਲ੍ਹੇ 'ਚ ਸਿਹਤ ਸਕੀਮਾਂ ਦਾ ਲੋੜਵੰਦ ਵਿਅਕਤੀਆਂ ਨੂੰ ਵੱਧ ਤੋਂ ਵੱਧ ਲਾਭ ਦਿੱਤਾ ਜਾਵੇ-ਗਰੇਵਾਲ

Ad Position 21
No active advertisement
ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ | ਅਜੀਤ ਤਸਵੀਰ <br/> 19-02-2026
ਫ਼ਤਹਿਗੜ੍ਹ ਸਾਹਿਬ, 18 ਫਰਵਰੀ (ਮਨਪ੍ਰੀਤ ਸਿੰਘ)-ਲੋਕਾਂ ਨੂੰ ਘਰਾਂ ਦੇ ਨੇੜੇ ਹੀ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਜ਼ਿਲੇ੍ਹ ਅੰਦਰ 20 ਆਮ ਆਦਮੀ ਕਲੀਨਿਕ ਕੰਮ ਕਰ ਰਹੇ ਹਨ ਅਤੇ ਪੰਜਾਬ ਸਰਕਾਰ ਵਲੋਂ ਤਿੰਨ ਹੋਰ ਨਵੇਂ ਆਮ ਆਦਮੀ ਕਲੀਨਿਕ ਖੋਲੇ੍ਹ ਜਾ ਰਹੇ ਹਨ | ਇਨ੍ਹਾਂ ਕਲੀਨਿਕਾਂ 'ਤੇ ਹੁਣ ਤੱਕ 11 ਲੱਖ 71 ਹਜ਼ਾਰ 636 ਮਰੀਜ਼ਾਂ ਦਾ ਇਲਾਜ ਕੀਤਾ ਜਾ ਚੁੱਕਾ ਹੈ ਅਤੇ 1 ਲੱਖ 6 ਹਜ਼ਾਰ 703 ਮੁਫ਼ਤ ਲੈਬ ਟੈੱਸਟ ਕੀਤੇ ਗਏ ਹਨ | ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ | ਉਨ੍ਹਾਂ ਮੀਟਿੰਗ ਦੌਰਾਨ ਸਿਵਲ ਸਰਜਨ ਡਾ. ਅਰਵਿੰਦਪਾਲ ਸਿੰਘ ਨੂੰ ਆਦੇਸ਼ ਦਿੱਤੇ ਕਿ ਹਰੇਕ ਲੋੜਵੰਦ ਵਿਅਕਤੀ ਨੂੰ ਸਰਕਾਰੀ ਸਿਹਤ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਦਿੱਤਾ ਜਾਵੇ | ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਕੋਸ਼ ਅਧੀਨ 11 ਕਰੋੜ 71 ਲੱਖ 29 ਹਜ਼ਾਰ 940 ਰੁਪਏ ਖ਼ਰਚ ਕੇ 11081 ਮਰੀਜ਼ਾਂ ਦਾ ਨਗਦੀ ਰਹਿਤ ਇਲਾਜ ਕਰਵਾਇਆ ਗਿਆ ਹੈ | ਏ.ਡੀ.ਸੀ. ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲੇ੍ਹ ਅੰਦਰ ਹਰੇਕ ਨਾਗਰਿਕ ਦਾ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਬਣਾਇਆ ਜਾਵੇ ਅਤੇ ਕਾਰਡ ਬਣਾਉਣ ਲਈ ਲਗਾਏ ਜਾ ਰਹੇ ਕੈਂਪਾਂ ਦੀ ਜ਼ਿਲ੍ਹਾ ਅਤੇ ਬਲਾਕ ਪੱਧਰ ਤੋਂ ਰੋਜ਼ਾਨਾ ਸੁਪਰਵਿਜ਼ਨ ਕਰਨੀ ਯਕੀਨੀ ਬਣਾਈ ਜਾਵੇ | ਉਨ੍ਹਾਂ ਨਸ਼ਾ ਵਿਰੋਧੀ ਮੁਹਿੰਮ ਅਤੇ ਨਸ਼ਾ ਛੱਡਣ ਵਾਲੇ ਵਿਅਕਤੀਆਂ ਲਈ ਕਿੱਤਾ ਮੁਖੀ ਕੋਰਸ ਕਰਵਾਉਣ ਵੱਲ ਵਿਸ਼ੇਸ਼ ਤਵੱਜੋ ਦੇਣ ਲਈ ਕਿਹਾ | ਉਨ੍ਹਾਂ ਸਕੂਲ ਹੈਲਥ ਪ੍ਰੋਗਰਾਮ ਤਹਿਤ ਬੱਚਿਆਂ ਦੀ ਨਜ਼ਰ ਚੈੱਕ ਕਰਨ, ਬੱਚਿਆਂ ਨੂੰ ਲੋੜੀਂਦੀਆਂ ਐਨਕਾਂ ਮੁਹੱਈਆ ਕਰਾਉਣ, ਅਨੀਮੀਆ ਦੀ ਰੋਕਥਾਮ ਸਬੰਧੀ ਵੀ ਹਦਾਇਤ ਕੀਤੀ | ਗਰੇਵਾਲ ਨੇ ਫੂਡ ਸੇਫ਼ਟੀ ਟੀਮ ਨੂੰ ਜ਼ਿਲੇ੍ਹ ਅੰਦਰ ਖਾਣ ਪੀਣ ਦੀਆਂ ਵਸਤਾਂ ਦੀ ਵੱਧ ਤੋਂ ਵੱਧ ਸੈਂਪਲਿੰਗ ਕਰਨ ਦੀ ਹਦਾਇਤ ਕੀਤੀ ਅਤੇ ਡਰੱਗ ਇੰਸਪੈਕਟਰ ਨੂੰ ਕਿਹਾ ਕਿ ਨਿਯਮਾਂ ਅਨੁਸਾਰ ਮੈਡੀਕਲ ਸਟੋਰਾਂ ਦੀ ਵੀ ਵੱਧ ਤੋਂ ਵੱਧ ਚੈਕਿੰਗ ਕੀਤੀ ਜਾਵੇ | ਉਨ੍ਹਾਂ ਸਿਹਤ ਵਿਭਾਗ ਵਲੋਂ ਚਲਾਏ ਜਾ ਰਹੇ ਹੋਰ ਵੱਖ-ਵੱਖ ਸਿਹਤ ਪ੍ਰੋਗਰਾਮਾਂ ਦੀ ਸਮੀਖਿਆ ਕੀਤੀ ਅਤੇ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ | ਇਸ ਮੀਟਿੰਗ ਵਿਚ ਸਿਵਲ ਸਰਜਨ ਡਾ. ਅਰਵਿੰਦਪਾਲ ਸਿੰਘ ਤੋਂ ਇਲਾਵਾ ਸਮੂਹ ਸੀਨੀਅਰ ਮੈਡੀਕਲ ਅਫ਼ਸਰ ਅਤੇ ਵੱਖ-ਵੱਖ ਵਿਭਾਗਾਂ ਦੇ
Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਮੈਨੇਜਮੈਂਟ ਸਟੱਡੀਜ਼ ਵਿਭਾਗ ਵਲੋਂ ਵਰਕਸ਼ਾਪ ਅਗਲੀ ਖ਼ਬਰ ਉੱਘੇ ਪੰਜਾਬੀ ਲੋਕ ਗਾਇਕ ਨਾਜਰ ਸਾਬ੍ਹ ਦੇ ਨਵੇਂ ਭਜਨ 'ਮੇਰੇ ਖਾਟੂ ਵਾਲੇ ਸ਼ਿਆਮ' ਦੀ ਸ਼ੂਟਿੰਗ ਸਮਾਪਤ
Ad Position 24