20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

'ਆਪ' ਦੇ ਐਸ.ਸੀ. ਵਿੰਗ ਦੇ ਪ੍ਰਧਾਨ ਗੁਰਪ੍ਰੀਤ ਜੀ.ਪੀ. ਨੇ ਵਾਰਡ ਨੰ. 14 'ਚ ਕੀਤੀ ਮੀਟਿੰਗ

Ad Position 21
No active advertisement
ਵਾਰਡ ਨੰ.14 'ਚ ਵਰਕਰਾਂ ਨਾਲ ਮੀਟਿੰਗ ਕਰਦੇ ਹੋਏ ਐਸ.ਸੀ. ਵਿੰਗ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਜੀ.ਪੀ, ਯੂਥ ਵਿੰਗ ਦੇ ਸੂਬਾ ਸੰਯੁਕਤ ਸਕੱਤਰ ਸਤਿਆਪਾਲ ਲੋਧੀ ਅਤੇ ਹੋਰ | ਅਜੀਤ ਤਸਵੀਰ <br/> 19-02-2026
ਮੰਡੀ ਗੋਬਿੰਦਗੜ੍ਹ, 18 ਫਰਵਰੀ (ਰਾਜੇਸ਼ ਸ਼ਰਮਾ)-ਆਮ ਆਦਮੀ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਪਾਰਟੀ ਵਲੋਂ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ | ਇਸੇ ਲੜੀ ਤਹਿਤ ਅੱਜ ਵਾਰਡ ਨੰ. 14 ਵਿਚ ਐਸ.ਸੀ. ਵਿੰਗ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਜੀ.ਪੀ. ਦੀ ਅਗਵਾਈ ਹੇਠ ਇਕ ਮੀਟਿੰਗ ਕੀਤੀ ਗਈ | ਇਸ ਮੌਕੇ ਉਨ੍ਹਾਂ ਨਾਲ 'ਆਪ' ਦੇ ਯੂਥ ਵਿੰਗ ਦੇ ਸੂਬਾ ਸੰਯੁਕਤ ਸਕੱਤਰ ਸਤਿਆਪਾਲ ਲੋਧੀ ਵੀ ਮੌਜੂਦ ਰਹੇ, ਮੀਟਿੰਗ ਦੌਰਾਨ ਗੁਰਪ੍ਰੀਤ ਸਿੰਘ ਜੀ.ਪੀ. ਨੇ ਵਾਰਡ ਨਿਵਾਸੀਆਂ ਨਾਲ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਸਾਂਝੀਆਂ ਕੀਤੀਆਂ ਅਤੇ ਸੰਗਠਨ ਦੀ ਮਜ਼ਬੂਤੀ 'ਤੇ ਜ਼ੋਰ ਦਿੱਤਾ | ਇਸ ਮੌਕੇ ਉਨ੍ਹਾਂ ਨੇ ਮੋਗਾ ਵਿਚ ਨਸ਼ਿਆਂ ਵਿਰੁੱਧ ਕੱਢੀ ਗਈ ਸਫਲ ਰੈਲੀ ਦਾ ਵਿਸ਼ੇਸ਼ ਜ਼ਿਕਰ ਕਰਦਿਆਂ ਦੱਸਿਆ ਕਿ ਪਾਰਟੀ ਨਸ਼ਾ ਮੁਕਤ ਸਮਾਜ ਸਿਰਜਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਇਸ ਲਈ ਆਮ ਲੋਕਾਂ ਨੂੰ ਵੀ ਵੱਧ-ਚੜ੍ਹ ਕੇ ਸਹਿਯੋਗ ਦੇਣਾ ਚਾਹੀਦਾ ਹੈ | ਇਸ ਮੌਕੇ ਦਲਜੀਤ ਵਿਰਕ, ਰਾਜੇਸ਼ ਖੰਨਾ, ਵਿਪਨ ਸਭਰਵਾਲ, ਗੌਰਵ ਅਗਰਵਾਲ, ਰਮਨ ਤਾਂਗੜੀ, ਸ਼ੇਰੀ ਸੋਫਤ, ਵਰੁਣ ਸ਼ਰਮਾ, ਰਾਜਿੰਦਰ ਧੀਮਾਨ, ਕਮਲ ਖ਼ਾਲਸਾ, ਅਰਮਾਨ ਮੋਂਗਾ, ਮਨਜੀਤ ਸ਼ਰਮਾ, ਅਜੇ ਲਿਬੜਾ, ਸੰਜੇ, ਖੁਸ਼ਾਲ ਸ਼ਰਮਾ, ਜੈ ਪ੍ਰਕਾਸ਼, ਵਿਨੈ ਸ਼ਰਮਾ, ਹਰਮਿੰਦਰ ਸਿੰਘ ਅਤੇ ਸੂਰਜ ਗੁਪਤਾ ਆਦਿ ਹਾਜਰ ਸਨ |
Ad Position 22
No active advertisement
ਪਿਛਲੀ ਖ਼ਬਰ ਬੂਥ ਪੱਧਰ 'ਤੇ ਮਜ਼ਬੂਤੀ ਲਈ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਮੀਟਿੰਗ ਅਗਲੀ ਖ਼ਬਰ ਗਊ ਸੇਵਾ ਸਮਿਤੀ ਨੇ ਗਊ ਪੂਜਾ ਕਰਵਾ ਕੇ ਮਨਾਇਆ ਮੱਸਿਆ ਦਾ ਦਿਹਾੜਾ
Ad Position 24