20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਬੂਥ ਪੱਧਰ 'ਤੇ ਮਜ਼ਬੂਤੀ ਲਈ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਮੀਟਿੰਗ

Ad Position 21
No active advertisement
ਬਸੀ ਪਠਾਣਾਂ ਦੇ ਸਾਬਕਾ ਵਿਧਾਇਕ ਜਸਟਿਸ ਨਿਰਮਲ ਸਿੰਘ ਤੇ ਹਰਵੇਲ ਸਿੰਘ ਮਾਧੋਪੁਰ ਸੂਬਾ ਸੀਨੀਅਰ ਮੀਤ ਪ੍ਰਧਾਨ ਅਤੇ ਹੋਰ ਆਗੂ ਮੀਟਿੰਗ ਸੰਬੰਧੀ ਜਾਣਕਾਰੀ ਦਿੰਦੇ ਹੋਏ | ਤਸਵੀਰ: ਜੋਗਿੰਦਰ ਪਾਲ <br/> 19-02-2026
ਖਮਾਣੋਂ, 18 ਫਰਵਰੀ (ਜੋਗਿੰਦਰ ਪਾਲ, ਮਨਮੋਹਣ ਸਿੰਘ ਕਲੇਰ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਬੂਥ ਪੱਧਰ 'ਤੇ ਮਜ਼ਬੂਤ ਕਰਨ ਤੇ ਪਾਰਟੀ ਵਰਕਰਾਂ ਨੂੰ ਲਾਮਬੰਦ ਕਰਨ ਲਈ ਗੁਰਦੁਆਰਾ ਗੋਬਿੰਦਗੜ੍ਹ ਸਾਹਿਬ ਰਾਣਵਾਂ ਵਿਖੇ ਹਲਕਾ ਬਸੀ ਪਠਾਣਾਂ ਦੇ ਸਾਬਕਾ ਵਿਧਾਇਕ ਨਿਰਮਲ ਸਿੰਘ ਅਤੇ ਹਰਵੇਲ ਸਿੰਘ ਮਾਧੋਪੁਰ ਸੂਬਾ ਸੀਨੀਅਰ ਮੀਤ ਪ੍ਰਧਾਨ ਦੀ ਅਗਵਾਈ ਹੇਠ ਮੀਟਿੰਗ ਹੋਈ | ਇਸ ਦੌਰਾਨ ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਵਿਸ਼ੇਸ਼ ਇਕੱਤਰਤਾ 25 ਫਰਵਰੀ ਨੂੰ ਸੰਗਮ ਪੈਲੇਸ ਸਰਹਿੰਦ ਵਿਖੇ ਰੱਖੀ ਗਈ ਹੈ, ਜਿਸ ਵਿਚ ਪਾਰਟੀ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਸਮੇਤ ਸਮੁੱਚੀ ਸੀਨੀਅਰ ਲੀਡਰਸ਼ਿਪ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਵੇਗੀ ਅਤੇ ਇਸ ਸਬੰਧੀ ਜ਼ਿਲੇ੍ਹ ਭਰ ਵਿਚ ਵਰਕਰਾਂ ਵਿਚ ਵੱਡਾ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸ ਮੀਟਿੰਗ ਦੌਰਾਨ ਵੱਖ-ਵੱਖ ਆਗੂਆਂ ਨੇ ਕਿਹਾ ਕਿ ਪੰਜਾਬ ਵਿਚ ਪੰਥਕ ਸਰਕਾਰ ਬਣਾਉਣ ਲਈ ਪੰਥਕ ਸ਼ਕਤੀ ਨੂੰ ਮਜ਼ਬੂਤ ਕਰਨ ਦੀ ਸਖ਼ਤ ਲੋੜ ਹੈ | ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੋ ਕੇ ਸ਼੍ਰੋਮਣੀ ਕਮੇਟੀ ਵਿਚ ਸੁਧਾਰ ਲਿਆਉਣ ਲਈ ਲੋਕ ਲਹਿਰ ਬਣਾਉਣ, ਪੰਜਾਬੀਆਂ ਦੇ ਮਸਲਿਆਂ ਨੂੰ ਹੱਲ ਕਰਨ ਅਤੇ ਪੰਥਕ ਸਰਕਾਰ ਬਣਾਉਣ ਲਈ ਜਾਗਰੂਕ ਕੀਤਾ ਜਾਣਾ ਵੀ ਲਾਜ਼ਮੀ ਹੈ | ਆਗੂਆਂ ਨੇ ਪਾਰਟੀ ਵਰਕਰਾਂ ਅਤੇ ਜ਼ਿਲੇ੍ਹ ਭਰ ਦੇ ਲੋਕਾਂ ਨੂੰ 25 ਫਰਵਰੀ ਨੂੰ ਸੰਗਮ ਪੈਲੇਸ ਸਰਹਿੰਦ ਵਿਖੇ ਹੋਣ ਵਾਲੀ ਮੀਟਿੰਗ ਵਿਚ ਵੱਡੀ ਗਿਣਤੀ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ | ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਜੇਸ਼ ਸਿੰਗਲਾ ਸੂਬਾ ਪ੍ਰੈੱਸ ਸਕੱਤਰ ਆੜ੍ਹਤੀ ਐਸੋਸੀਏਸ਼ਨ ਪੰਜਾਬ, ਗੁਰਜੀਤ ਸਿੰਘ ਤਲਵੰਡੀ, ਮਨਦੀਪ ਸਿੰਘ ਜ਼ਿਲ੍ਹਾ ਪ੍ਰਧਾਨ, ਗੁਰਬੰਤ ਸਿੰਘ ਖਮਾਣੋਂ, ਅਜੀਤ ਸਿੰਘ ਮੱਕੜ, ਭਗਤ ਸਿੰਘ ਪੰਜਕੋਹਾ, ਪਰਮਜੀਤ ਸਿੰਘ ਅਮਰਾਲਾ, ਰਣਜੀਤ ਸਿੰਘ ਭੱਟੀਆਂ, ਹਰਵਿੰਦਰ ਸਿੰਘ ਬਿਲਾਸਪੁਰ, ਗੁਰਦੀਪ ਸਿੰਘ ਘੁਮਾਣ ਸਾਬਕਾ ਚੇਅਰਮੈਨ, ਕਸ਼ਮੀਰਾ ਸਿੰਘ ਬਿਲਾਸਪੁਰ, ਨਿਰਮਲ ਸਿੰਘ ਅਮਰਾਲਾ, ਅਜਮੇਰ ਸਿੰਘ ਬਡਲਾ, ਪ੍ਰੇਮ ਸਿੰਘ ਪੰਜਕੋਹਾ, ਨਾਗਰ ਸਿੰਘ ਖਮਾਣੋਂ, ਪ੍ਰੇਮ ਸਿੰਘ, ਜਗਤਾਰ ਸਿੰਘ ਸਰਕਲ ਪ੍ਰਧਾਨ ਸੰਘੋਲ, ਜਗਤਾਰ ਸਿੰਘ ਪੰਜਕੋਹਾ, ਰਣਜੀਤ ਸਿੰਘ, ਨਿਰਮਲ ਸਿੰਘ ਸ਼ਾਦੀਪੁਰ, ਹਰਚੰਦ ਸਿੰਘ ਭੱਟੀਆਂ, ਨਿਰਮਲ ਸਿੰਘ ਸ਼ਾਦੀਪੁਰ, ਹਰਚੰਦ ਸਿੰਘ ਭੱਟੀਆਂ, ਰਣਜੀਤ ਸਿੰਘ, ਜਗਤਾਰ ਸਿੰਘ ਨੰਬਰਦਾਰ ਸਰਕਲ ਪ੍ਰਧਾਨ, ਕਰਮਜੀਤ ਸਿੰਘ, ਮੇਵਾ ਸਿੰਘ, ਅਜੈਬ ਸਿੰਘ, ਰਾਮਦਾਸ ਸਿੰਘ, ਸੰਦੀਪ ਸਿੰਘ ਬਿਲਾਸਪੁਰ, ਮਲਕੀਤ ਸਿੰਘ ਲਖਣਪੁਰ, ਪਰਮਵੀਰ ਸਿੰਘ ਅਤੇ ਹਰਭਜਨ ਸਿੰਘ
Ad Position 22
No active advertisement
ਪਿਛਲੀ ਖ਼ਬਰ ਪਹਿਲਾ ਇੰਟਰਨੈਸ਼ਨਲ ਡੇਅਰੀ ਤੇ ਐਗਰੀ ਐਕਸਪੋ ਪਸ਼ੂ ਧਨ ਮੇਲਾ 5, 6, 7 ਮਾਰਚ ਨੂੰ ਅਗਲੀ ਖ਼ਬਰ 'ਆਪ' ਦੇ ਐਸ.ਸੀ. ਵਿੰਗ ਦੇ ਪ੍ਰਧਾਨ ਗੁਰਪ੍ਰੀਤ ਜੀ.ਪੀ. ਨੇ ਵਾਰਡ ਨੰ. 14 'ਚ ਕੀਤੀ ਮੀਟਿੰਗ
Ad Position 24