12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਮੁਲਾਜ਼ਮ ਯੂਨੀਅਨਾਂ ਨੇ ਪੁਰਾਣੀ ਪੈਨਸ਼ਨ ਬਹਾਲੀ ਦੇ ਮੁੱਦੇ ਨੂੰ ਲੈ ਕੇ ਮੁੱਖ ਮੰਤਰੀ ਦੀ ਫੂਕੀ ਅਰਥੀ

Ad Position 21
No active advertisement
ਅਜੀਤ ਡੈਸਕ 20-02-2026
ਫ਼ਤਹਿਗੜ੍ਹ ਸਾਹਿਬ, 19 ਫਰਵਰੀ (ਬਲਜਿੰਦਰ ਸਿੰਘ)-ਸੀ.ਪੀ.ਐੱਫ. ਕਰਮਚਾਰੀ ਯੂਨੀਅਨ ਅਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵਲੋਂ ਪੁਰਾਣੀ ਪੈਨਸ਼ਨ ਦੇ ਮੁੱਦੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਰਥੀ ਫੂਕੀ ਗਈ | ਇਸ ਮੌਕੇ ਸੀ.ਪੀ.ਐਫ. ਕਰਮਚਾਰੀ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਜਰਨੈਲ ਸਿੰਘ ਔਜਲਾ, ਜ਼ਿਲ੍ਹਾ ਪ੍ਰਧਾਨ ਸੁਰਿੰਦਰਪਾਲ ਹਰਗਣਾ, ਪੁਰਾਣੀ ਪੈਨਸ਼ਨ ਸੰਘਰਸ਼ ਬਹਾਲੀ ਕਮੇਟੀ ਦੇ ਆਗੂਆਂ ਅਤੇ ਪੀ.ਐੱਸ.ਐੱਮ.ਐੱਸ.ਯੂ ਦੇ ਜ਼ਿਲ੍ਹਾ ਪ੍ਰਧਾਨ ਲਖਵੀਰ ਭੱਟੀ ਨੇ ਦੱਸਿਆ ਕਿ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਮੁੱਦੇ ਤੋਂ ਪੂਰੀ ਤਰ੍ਹਾਂ ਭੱਜ ਚੁੱਕੀ ਹੈ, ਜਿਸ ਕਰਕੇ ਵਾਰ-ਵਾਰ ਜਥੇਬੰਦੀਆਂ ਦੇ ਦਬਾਅ ਪਾਉਣ ਦੇ ਬਾਵਜੂਦ ਪੰਜਾਬ ਸਰਕਾਰ ਵਲੋਂ ਪੁਰਾਣੀ ਪੈਨਸ਼ਨ ਸਬੰਧੀ ਪੂਰਨ ਰੂਪ ਵਿਚ ਨੋਟੀਫ਼ਿਕੇਸ਼ਨ ਲਾਗੂ ਨਹੀਂ ਕੀਤਾ ਗਿਆ | ਜਿਸ ਦੇ ਰੋਸ ਵਜੋਂ ਅੱਜ ਮੁਲਾਜ਼ਮ ਜਥੇਬੰਦੀਆਂ ਵਲੋਂ ਸਾਂਝੇ ਤੌਰ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਰਥੀ ਫ਼ੂਕ ਕੇ ਆਪਣਾ ਰੋਹ ਪ੍ਰਗਟਾਇਆ ਗਿਆ ਹੈ | ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਆਉਣ ਵਾਲੇ ਸਮੇਂ ਵਿਚ ਸਰਕਾਰ ਵਲੋਂ ਜਥੇਬੰਦੀਆਂ ਦੀਆਂ ਮੰਗਾਂ ਨੂੰ ਲੈ ਕੇ ਕੋਈ ਗੰਭੀਰਤਾ ਨਾ ਦਿਖਾਈ ਗਈ ਤਾਂ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਨੂੰ ਸਬਕ ਸਿਖਾਇਆ ਜਾਵੇਗਾ | ਉਨ੍ਹਾਂ ਐਲਾਨ ਕੀਤਾ ਕਿ ਪੁਰਾਣੀ ਪੈਨਸ਼ਨ ਅਤੇ ਡੀ.ਏ. ਦੇ ਬਕਾਏ ਨੂੰ ਲੈ ਕੇ ਜਥੇਬੰਦੀਆਂ ਵਲੋਂ ਜ਼ੋਰਦਾਰ ਸੰਘਰਸ਼ ਦੀ ਰੂਪਰੇਖਾ ਤਿਆਰ ਕੀਤੀ ਗਈ ਹੈ | ਜਿਸ ਵਿਚ ਪੰਜਾਬ ਸਰਕਾਰ ਦੀਆਂ ਜੜਾਂ ਹਿਲਾ ਕੇ ਰੱਖ ਦਿੱਤੀਆਂ ਜਾਣਗੀਆਂ |
ਇਸ ਮੌਕੇ 'ਤੇ ਪ੍ਰਦਰਸ਼ਨਕਾਰੀਆਂ 'ਚ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਕਰਮਜੀਤ ਸੈਦਪੁਰਾ, ਮੀਤ ਪ੍ਰਧਾਨ ਭਾਗ ਸਿੰਘ ਰੁੜਕੀ, ਸ਼ਵਿੰਦਰ ਸਿੰਘ, ਰਜਿੰਦਰਪਾਲ ਸਿੰਘ, ਨਰੇਸ਼, ਬਲਜੀਤ ਸਿੰਘ, ਗਗਨ, ਰਾਜਵੀਰ ਸਿੰਘ, ਦਿਲਬਰ ਸਿੰਘ, ਜਗਤਾਰ ਸਿੰਘ ਵੀ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਸੰਘੋਲ ਨੇੜੇ ਵਾਪਰੇ ਸੜਕ ਹਾਦਸੇ 'ਚ 2 ਜ਼ਖ਼ਮੀ ਅਗਲੀ ਖ਼ਬਰ ਐੱਨ.ਆਰ.ਆਈ. ਸਪੋਰਟਸ ਕਲੱਬ ਅਮਲੋਹ ਵਲੋਂ ਕਰਵਾਇਆ ਹਾਕੀ ਟੂਰਨਾਮੈਂਟ ਸੰਪੰਨ
Ad Position 24