12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਵਿਧਾਇਕ ਰਾਏ ਦੇ ਯਤਨਾਂ ਸਦਕਾ ਵਿਦਿਆਰਥੀਆਂ ਨੂੰ ਮਿਲਣਗੀਆਂ ਨਵੀਆਂ ਪ੍ਰਯੋਗਸ਼ਾਲਾਵਾਂ-ਪਿ੍ੰਸੀਪਲ

Ad Position 21
No active advertisement
ਅਜੀਤ ਡੈਸਕ 20-02-2026
ਫ਼ਤਹਿਗੜ੍ਹ ਸਾਹਿਬ, 19 ਫਰਵਰੀ (ਮਨਪ੍ਰੀਤ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੰਗਤਪੁਰ ਸੋਢੀਆਂ ਵਿਖੇ ਪਿ੍ੰਸੀਪਲ ਸਰਬਜੀਤ ਸਿੰਘ ਵਲੋਂ ਨਵੀਆਂ ਬਣ ਰਹੀਆਂ ਪ੍ਰਯੋਗਸ਼ਾਲਾਵਾਂ ਦੇ ਲੈਂਟਰ ਪਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ | ਇਸ ਮੌਕੇ ਪਿ੍ੰਸੀਪਲ ਸਰਬਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ ਕ੍ਰਾਂਤੀ ਦੇ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੰਗਤਪੁਰ ਸੋਢੀਆਂ ਨੂੰ ਤਿੰਨ ਨਵੀਆਂ ਪ੍ਰਯੋਗਸ਼ਾਲਾਵਾਂ ਦੇ ਲਈ ਗ੍ਰਾਂਟ ਮੁਹੱਈਆ ਕਰਵਾਈ ਗਈ ਸੀ, ਜਿਸ ਦਾ ਕਾਰਜ ਲੈਂਟਰ ਤੱਕ ਪਹੁੰਚ ਗਿਆ ਸੀ ਤੇ ਉਕਤ ਇਮਾਰਤ ਦੇ ਲੈਂਟਰ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ ਅਤੇ ਜਲਦ ਹੀ ਇਸ ਨੂੰ ਪੂਰਾ ਕਰਕੇ ਵਿਦਿਆਰਥੀਆਂ ਦੇ ਸਪੁਰਦ ਕੀਤਾ ਜਾਵੇਗਾ | ਉਨ੍ਹਾਂ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਲਖਵੀਰ ਸਿੰਘ ਰਾਏ ਦਾ ਧੰਨਵਾਦ ਵੀ ਕੀਤਾ, ਜਿਨ੍ਹਾਂ ਦੇ ਯਤਨਾਂ ਸਦਕਾ ਸਮਾਰਟ ਸਕੂਲ ਸੰਗਤਪੁਰ ਸੋਢੀਆਂ ਨੂੰ ਫਿਜ਼ਿਕਸ, ਕੈਮਿਸਟਰੀ ਅਤੇ ਬਾਇਓਲੋਜੀ ਦੇ ਲਈ ਨਵੀਆਂ ਪ੍ਰਯੋਗਸ਼ਾਲਾਵਾਂ ਮਿਲੀਆਂ ਹਨ | ਇਸ ਮੌਕੇ ਹੋਰਨਾਂ ਤੋਂ ਇਲਾਵਾ ਲੈਕਚਰਾਰ ਸੰਦੀਪ ਸੂਦ, ਹਰਜਿੰਦਰ ਸਿੰਘ, ਅਮਨਦੀਪ ਕੌਰ, ਰੋਸ਼ਾ ਸਿੰਘ, ਹਰਵੀਰ ਸਿੰਘ, ਡਾ. ਜੇ.ਪੀ ਸਿੰਘ, ਅਰੁਣ ਮਿੱਤਲ, ਵਰਿੰਦਰ ਸਿੰਘ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੰਡੀ ਗੋਬਿੰਦਗੜ੍ਹ 'ਚ 28 ਨੂੰ ਹੋਣਗੇ ਰੁਦਰ ਅਭਿਸ਼ੇਕ ਅਤੇ ਹਜ਼ਾਰ ਸਾਲ ਪੁਰਾਣੇ ਸੋਮਨਾਥ ਜਯੋਤਿਰਲਿੰਗ ਦੇ ਬ੍ਰਹਮ ਦਰਸ਼ਨ... ਅਗਲੀ ਖ਼ਬਰ ਦੇਸ਼ ਭਗਤ ਆਯੁਰਵੈਦਿਕ ਕਾਲਜ ਤੇ ਹਸਪਤਾਲ ਵਿਖੇ ਮਿਰਗੀ ਬਾਰੇ ਜਾਗਰੂਕਤਾ ਭਾਸ਼ਨ
Ad Position 24