11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਕੌਮੀ ਬਾਕਸਿੰਗ ਮੁਕਾਬਲੇ ਵਿਚ ਨਿਤਾਸ਼ਾ ਨੇ ਜਿੱਤਿਆ ਚਾਂਦੀ ਦਾ ਤਗਮਾ

Ad Position 21
No active advertisement
ਅਜੀਤ ਡੈਸਕ 20-02-2026
ਮੰਡੀ ਗੋਬਿੰਦਗੜ੍ਹ 19 ਫਰਵਰੀ (ਇਕਬਾਲਦੀਪ ਸੰਧੂ)-ਉਦੈਪੁਰ ਵਿਚ ਆਯੋਜਿਤ ਰਾਣਾ ਸੰਗਾ ਟਰਾਫ਼ੀ ਨੈਸ਼ਨਲ ਓਪਨ ਜੂਨੀਅਰ ਬਾਕਸਿੰਗ ਚੈਂਪੀਅਨਸ਼ਿਪ ਵਿਚ ਜੀ.ਪੀ.ਸੀ. ਸਕੂਲ ਦੀ ਵਿਦਿਆਰਥਣ ਨਿਤਾਸ਼ਾ ਸ਼ਾਰਦਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਚਾਂਦੀ ਦਾ ਤਗਮਾ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸ ਰਾਸ਼ਟਰੀ ਪੱਧਰੀ ਮੁਕਾਬਲੇ ਵਿਚ ਦੇਸ਼ ਭਰ ਤੋਂ ਆਏ ਖਿਡਾਰੀਆਂ ਨੇ ਭਾਗ ਲਿਆ ਤੇ ਨਿਤਾਸ਼ਾ ਨੇ ਆਪਣੇ ਦਿ੍ੜ੍ਹ ਨਿਸ਼ਚੇ ਨਾਲ ਫਾਈਨਲ ਤੱਕ ਦਾ ਸਫ਼ਰ ਤੈਅ ਕੀਤਾ ਅਤੇ ਚਾਂਦੀ ਦਾ ਤਗਮਾ ਆਪਣੇ ਨਾਮ ਕੀਤਾ |
ਨਿਮਿਸ਼ ਸ਼ਾਰਦਾ ਨੇ ਵੀ ਇਸ ਚੈਂਪੀਅਨਸ਼ਿਪ ਵਿਚ ਸਕੂਲ ਦੀ ਨੁਮਾਇੰਦਗੀ ਕਰਦਿਆਂ ਸ਼ਾਨਦਾਰ ਜਜ਼ਬਾ ਅਤੇ ਹੌਸਲਾ ਦਿਖਾਇਆ | ਉਸ ਦੀ ਲਗਨ ਅਤੇ ਮਿਹਨਤ ਕਾਬਿਲ-ਏ-ਤਾਰੀਫ਼ ਰਹੀ | ਸਕੂਲ ਪਿ੍ੰਸੀਪਲ ਡਾ. ਨੀਰੂ ਅਰੋੜਾ ਅਤੇ ਸਟਾਫ਼ ਮੈਂਬਰਾਂ ਨੇ ਦੋਵਾਂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਉਪਲਬਧੀਆਂ ਹੋਰ ਵਿਦਿਆਰਥੀਆਂ ਲਈ ਪ੍ਰੇਰਣਾ ਸਾਬਤ ਹੋਣਗੀਆਂ | ਉਨ੍ਹਾਂ ਕਿਹਾ ਕਿ ਸਰੀਰਕ ਸਿੱਖਿਆ ਵਿਭਾਗ ਦੇ ਨਮਿੰਦਰਦੀਪ ਸਿੰਘ ਨੇ ਇਨ੍ਹਾਂ ਦੋਵਾਂ ਵਿਦਿਆਰਥੀਆਂ ਨੂੰ ਸਿਖਲਾਈ ਦਿੱਤੀ ਅਤੇ ਮੁਕਾਬਲੇ ਦੀ ਤਿਆਰੀ ਕਰਵਾ ਕੇ ਇਸ ਮੁਕਾਮ ਨੂੰ ਹਾਸਲ ਕਰਨ ਵਿਚ ਸਹਾਇਤਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਚੋਰੀ ਕੀਤੀਆਂ ਟੂਟੀਆਂ ਸਮੇਤ ਤਿੰਨ ਗਿ੍ਫ਼ਤਾਰ ਅਗਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਇੰਜੀ.ਕਾਲਜ 'ਚ ਅਥਲੈਟਿਕ ਮੀਟ ਸ਼ਾਨੋ-ਸ਼ੌਕਤ ਨਾਲ ਸਮਾਪਤ
Ad Position 24