11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵਲੋਂ ਸਿਹਤ ਬੀਮਾ ਯੋਜਨਾ ਦੀ ਸਮੀਖਿਆ

Ad Position 21
No active advertisement
ਅਜੀਤ ਡੈਸਕ 20-02-2026
ਪਟਿਆਲਾ, 19 ਫਰਵਰੀ (ਮਨਦੀਪ ਸਿੰਘ ਖਰੌੜ)-ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਲਈ ਵੱਡੀ ਰਾਹਤ ਸਾਬਤ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਹਰ ਯੋਗ ਪਰਿਵਾਰ ਦਾ ਰਜਿਸਟੇ੍ਰਸ਼ਨ ਕਰਵਾਉਣਾ ਸਰਕਾਰ ਦੀ ਪਹਿਲ ਹੈ ਤਾਂ ਜੋ ਲੋਕਾਂ ਨੂੰ ਇਲਾਜ ਦੌਰਾਨ ਆਰਥਿਕ ਬੋਝ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਨੇ ਦੱਸਿਆ ਕਿ ਸਰਕਾਰ ਵਲੋਂ ਲੋਕਾਂ ਨੂੰ ਬਿਹਤਰ ਅਤੇ ਮੁਫ਼ਤ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਕਈ ਕਦਮ ਚੁੱਕੇ ਜਾ ਰਹੇ ਹਨ ਅਤੇ ਇਸ ਯੋਜਨਾ ਰਾਹੀਂ ਹਜ਼ਾਰਾਂ ਪਰਿਵਾਰਾਂ ਨੂੰ ਲਾਭ ਮਿਲੇਗਾ | ਉਨ੍ਹਾਂ ਲਾਭਪਾਤਰੀਆਂ ਨਾਲ ਗੱਲਬਾਤ ਕਰਦੇ ਹੋਏ ਯੋਜਨਾ ਦੇ ਫ਼ਾਇਦਿਆਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਮੌਕੇ 'ਤੇ ਮੌਜੂਦ ਅਧਿਕਾਰੀਆਂ ਨੂੰ ਰਜਿਸਟੇ੍ਰਸ਼ਨ ਕਾਰਜ ਨੂੰ ਤੇਜ਼ ਅਤੇ ਸੁਚਾਰੂ ਢੰਗ ਨਾਲ ਪੂਰਾ ਕਰਨ ਦੇ ਨਿਰਦੇਸ਼ ਦਿੱਤੇ |
Ad Position 22
No active advertisement
ਪਿਛਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਵਲੋਂ 22 ਦੇ ਘਿਰਾਓ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ ਅਗਲੀ ਖ਼ਬਰ ਸਾਡੇ ਚਾਨਣ ਮੁਨਾਰੇ : ਗੁੱਡਵਿਲ ਇੰਟਰਨੈਸ਼ਨਲ ਸਕੂਲ ਢਡਿਆਲਾ ਨੱਤ
Ad Position 24