26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਦੇਸ਼ ਭਗਤ ਯੂਨੀਵਰਸਿਟੀ ਵਿਚ ਕੌਮੀ ਵਿਗਿਆਨ ਦਿਵਸ ਮਨਾਇਆ <br/>

Ad Position 21
No active advertisement
ਚਾਂਸਲਰ ਡਾ. ਜ਼ੋਰਾ ਸਿੰਘ ਰਾਸ਼ਟਰੀ ਵਿਗਿਆਨ ਦਿਵਸ ਸਮਾਗਮ ਦੌਰਾਨ ਬੱਚਿਆਂ ਵਲੋਂ ਲਗਾਈ ਗਈ ਪ੍ਰਦਰਸ਼ਨੀ ਦੇਖਦੇ ਹੋਏ | (ਸੱਜੇ) ਚਾਂਸਲਰ ਡਾ. ਜ਼ੋਰਾ ਸਿੰਘ ਅਤੇ ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਦਾ ਸਵਾਗਤ ਕਰਦੇ ਹੋਏ ਵਾਈਸ ਚਾਂਸਲਰ ਡਾ. ਹਰਸ਼ ਸਦਾਵਰਤੀ | ਅਜੀਤ ਤਸਵੀਰਾਂ <br/> 01-03-2026
ਅਮਲੋਹ, 28 ਫ਼ਰਵਰੀ (ਕੇਵਲ ਸਿੰਘ)-ਦੇਸ਼ ਭਗਤ ਯੂਨੀਵਰਸਿਟੀ ਦੇ ਫੈਕਲਟੀ ਆਫ਼ ਐਗਰੀਕਲਚਰ ਐਂਡ ਲਾਈਫ਼ ਸਾਇੰਸਿਜ਼ ਦੇ ਅਗਿ੍ਮ ਕਲੱਬ ਨੇ ਅੰਦਰੂਨੀ ਗੁਣਵੱਤਾ ਭਰੋਸਾ ਸੈੱਲ ਦੇ ਸਹਿਯੋਗ ਨਾਲ ਡਾ. ਏ.ਪੀ.ਜੇ. ਅਬਦੁਲ ਕਲਾਮ ਸੈਮੀਨਾਰ ਹਾਲ ਵਿਚ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ | ਇਸ ਸਮਾਗਮ ਵਿਚ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਤੋਂ ਲਗਪਗ 150 ਵਿਦਿਆਰਥੀਆਂ ਨੇ ਭਾਗ ਲਿਆ | ਇਸ ਤੋਂ ਇਲਾਵਾ ਨੇੜਲੇ ਲਗਪਗ 20 ਸਕੂਲਾਂ ਦੇ ਵਿਦਿਆਰਥੀਆਂ ਨੇ ਵੀ ਹਿੱਸਾ ਲਿਆ | ਫੈਕਲਟੀ ਦੇ ਡੀਨ ਡਾ. ਐਚ.ਕੇ. ਸਿੱਧੂ ਨੇ ਸਮਾਗਮ ਦਾ ਰਸਮੀ ਸਵਾਗਤ ਕਰਦਿਆਂ ਅਕਾਦਮਿਕ ਵਿਕਾਸ ਵਿਚ ਵਿਗਿਆਨਕ ਜਾਗਰੂਕਤਾ ਦੀ ਮਹੱਤਤਾ ਉਜਾਗਰ ਕੀਤੀ | ਡਾ. ਅਜੈ ਗੁਪਤਾ ਨੇ ਇਸ ਸਾਲ ਦੀ ਥੀਮ ਟਿਕਾਊ ਭਵਿੱਖ ਲਈ ਵਿਗਿਆਨ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਅਤੇ ਵਿਕਾਸੀ ਚੁਣੌਤੀਆਂ ਦੇ ਸੰਦਰਭ ਵਿਚ ਇਸ ਦੀ ਅਹਿਮੀਅਤ ਦਰਸਾਈ | ਵਾਈਸ ਚਾਂਸਲਰ ਡਾ. ਹਰਸ਼ ਸਦਾਵਰਤੀ ਨੇ ਆਪਣੇ ਸੰਬੋਧਨ ਵਿਚ ਰਾਸ਼ਟਰੀ ਅਤੇ ਵਿਸ਼ਵ ਪੱਧਰ 'ਤੇ ਤਰੱਕੀ ਵਿਚ ਵਿਗਿਆਨ ਦੀ ਅਹਿਮ ਭੂਮਿਕਾ ਉਭਾਰੀ | ਉਨ੍ਹਾਂ ਕਿਹਾ ਵਿਗਿਆਨ ਹਰ ਤਰ੍ਹਾਂ ਦੇ ਵਿਕਾਸ ਤੇ ਤਰੱਕੀ ਦੀ ਰੀੜ੍ਹ ਦੀ ਹੱਡੀ ਹੈ ਅਤੇ ਉਨ੍ਹਾਂ ਯੂਨੀਵਰਸਿਟੀ ਦੀ ਖੋਜ, ਨਵਚੇਤਨਾ ਅਤੇ ਤਕਨੀਕੀ ਉੱਨਤੀ ਪ੍ਰਤੀ ਵਚਨਬੱਧਤਾ ਦੁਹਰਾਈ | ਇਸ ਮੌਕੇ ਚਾਂਸਲਰ ਡਾ. ਜ਼ੋਰਾ ਸਿੰਘ ਅਤੇ ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਨੇ ਵਿਗਿਆਨਕ ਸੋਚ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨ ਮਨਾਂ ਨੂੰ ਖੋਜ-ਕੇਂਦਿ੍ਤ ਸਿੱਖਿਆ ਵੱਲ ਪ੍ਰੇਰਿਤ ਕਰਨ ਲਈ ਫੈਕਲਟੀ ਦੇ ਯਤਨਾਂ ਦੀ ਸਰਾਹਨਾ ਕੀਤੀ | ਸਮਾਗਮ ਦੌਰਾਨ ਪੋਸਟਰ ਪ੍ਰਦਰਸ਼ਨ, ਪ੍ਰਸ਼ਨੋਤਰੀ ਅਤੇ ਪਾਵਰਪੁਆਇੰਟ ਵਰਗੀਆਂ ਗਤੀਵਿਧੀਆਂ ਵੀ ਆਯੋਜਿਤ ਕੀਤੀਆਂ ਗਈਆਂ | ਭਾਗ ਲੈਣ ਵਾਲੇ ਸਕੂਲਾਂ ਦੇ ਵਿਦਿਆਰਥੀਆਂ ਨੇ ਟਿਕਾਊ ਵਿਕਾਸ ਲਕਸ਼ਾਂ ਪ੍ਰਤੀ ਜਾਗਰੂਕਤਾ ਅਤੇ ਰਚਨਾਤਮਿਕਤਾ ਦਾ ਪ੍ਰਦਰਸ਼ਨ ਕਰਦਿਆਂ ਨਵੀਂ ਵਿਗਿਆਨਕ ਸੋਚ ਪੇਸ਼ ਕੀਤੀ | ਸਮਾਗਮ ਦਾ ਸਮਾਪਨ ਡਾ. ਅਵਿਨਾਸ਼ ਕੁਮਾਰ ਭਾਟੀਆ ਵਲੋਂ ਧੰਨਵਾਦ ਪ੍ਰਸਤਾਵ ਨਾਲ ਹੋਇਆ |

Ad Position 22
No active advertisement
ਪਿਛਲੀ ਖ਼ਬਰ 40 ਰੋਜ਼ਾ ਪਵਿੱਤਰ ਚਰਨ ਛੋਹ ਗੁਰਮਤਿ ਸਮਾਗਮ 'ਚ ਭਾਈ ਬਲਕਾਰ ਸਿੰਘ ਬੀਰ ਨੇ ਲਵਾਈ ਹਾਜ਼ਰੀ <br/> ਅਗਲੀ ਖ਼ਬਰ ਕਿਸਾਨ ਕਣਕ ਦੀ ਫ਼ਸਲ ਨੂੰ ਵਧਦੇ ਤਾਪਮਾਨ ਤੋਂ ਬਚਾਉਣ ਲਈ ਪੋਟਾਸ਼ੀਅਮ ਨਾਈਟ੍ਰੇਟ ਦੀ ਸਪਰੇਅ ਕਰਨ-ਮੁੱਖ ਖੇਤੀਬਾੜੀ ਅਫ਼ਸਰ...
Ad Position 24