26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਹਲਕਾ ਅਮਲੋਹ ਦੀ ਪੰਜਾਬ ਬਚਾਓ ਰੈਲੀ ਇਤਿਹਾਸਿਕ ਹੋਵੇਗੀ-ਰਾਜੂ ਖੰਨਾ

Ad Position 21
No active advertisement
ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਹਲਕਾ ਅਮਲੋਹ ਅੰਦਰ 25 ਮਾਰਚ ਨੂੰ ਹੋਣ ਵਾਲੀ ਰੈਲੀ ਸਬੰਧੀ ਰੁੜਕੀ ਵਿਖੇ ਪ੍ਰਮੁੱਖ ਆਗੂਆਂ ਨਾਲ ਮੀਟਿੰਗ ਕਰਨ ਸਮੇਂ | ਤਸਵੀਰ : ਕੇਵਲ ਸਿੰਘ <br/> 01-03-2026
ਅਮਲੋਹ, 28 ਫਰਵਰੀ (ਕੇਵਲ ਸਿੰਘ, ਅੰਮਿ੍ਤ ਸ਼ੇਰਗਿੱਲ)-25 ਮਾਰਚ ਨੂੰ ਹਲਕਾ ਅਮਲੋਹ ਵਿਚ ਕਰਵਾਈ ਜਾ ਰਹੀ 'ਪੰਜਾਬ ਬਚਾਓ, ਅਕਾਲੀ ਦਲ ਲਿਆਓ' ਰੈਲੀ ਇਕੱਠ ਪੱਖੋਂ ਇਤਿਹਾਸ ਰਚੇਗੀ | ਇਹ ਗੱਲ ਪਾਰਟੀ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਪਿੰਡ ਉੱਚੀ ਰੁੜਕੀ ਵਿਚ ਪ੍ਰਮੁੱਖ ਆਗੂਆਂ ਨਾਲ ਮੀਟਿੰਗ ਦੌਰਾਨ ਕਹੀ | ਉਨ੍ਹਾਂ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਣ ਵਾਲੀ ਇਸ ਰੈਲੀ ਵਿਚ ਵੱਡੀ ਗਿਣਤੀ ਵਿਚ ਵਰਕਰ ਅਤੇ ਸੀਨੀਅਰ ਲੀਡਰਸ਼ਿਪ ਸ਼ਮੂਲੀਅਤ ਕਰੇਗੀ | ਰਾਜੂ ਖੰਨਾ ਨੇ ਕਿਹਾ ਕਿ ਅਮਲੋਹ ਦੇ ਵਿਕਾਸ ਕਾਰਜ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਹੋਏ ਅਤੇ ਸੰਗਤ ਦਰਸ਼ਨਾਂ ਰਾਹੀਂ ਪਿੰਡਾਂ ਤੇ ਸ਼ਹਿਰਾਂ ਨੂੰ ਵੱਡੀਆਂ ਰਕਮਾਂ ਜਾਰੀ ਕੀਤੀਆਂ ਗਈਆਂ | ਉਨ੍ਹਾਂ ਮੌਜੂਦਾ ਸਰਕਾਰਾਂ 'ਤੇ ਇਲਜ਼ਾਮ ਲਗਾਇਆ ਕਿ ਹਲਕੇ ਦੇ ਵਿਕਾਸ ਵੱਲ ਧਿਆਨ ਨਹੀਂ ਦਿੱਤਾ ਗਿਆ ਅਤੇ ਸ਼ਹਿਰ ਦੀ ਸੀਵਰੇਜ ਸਮੱਸਿਆ ਹੱਲ ਨਹੀਂ ਹੋਈ | ਅੰਤ ਵਿਚ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ 25 ਮਾਰਚ ਦੀ ਰੈਲੀ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਇਸ ਨੂੰ ਕਾਮਯਾਬ ਕਰਨ | ਇਸ ਮੀਟਿੰਗ ਵਿਚ ਸੀਨੀਅਰ ਆਗੂ ਰਣਜੀਤ ਸਿੰਘ ਘੋਲਾ, ਰਾਜਿੰਦਰ ਸਿੰਘ ਰਾਜੀ ਬਿਲਿੰਗ, ਦਿਲਮਨਪ੍ਰੀਤ ਸਿੰਘ, ਸਾਬਕਾ ਸਰਪੰਚ ਬਚਿੱਤਰ ਸਿੰਘ, ਸਾਬਕਾ ਸਰਪੰਚ ਮਲਕੀਤ ਸਿੰਘ, ਗੁਰਮੀਤ ਸਿੰਘ ਪ੍ਰਧਾਨ, ਗੁਰਪ੍ਰੀਤ ਸਿੰਘ ਰੁੜਕੀ, ਹਰਕੰਵਲ ਸਿੰਘ ਰੁੜਕੀ, ਜਸਪ੍ਰੀਤ ਸਿੰਘ ਜੱਸਾ, ਅਮਨਦੀਪ ਸਿੰਘ, ਮਨਿੰਦਰ ਸਿੰਘ ਰੁੜਕੀ, ਗੁਰਦੀਪ ਸਿੰਘ, ਸ਼ਿੰਗਾਰਾ ਸਿੰਘ, ਦਲੀਪ ਸਿੰਘ, ਮੇਜਰ ਸਿੰਘ, ਸੁਖਚੈਨ ਸਿੰਘ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸੰਤ ਗਰੀਬ ਦਾਸ ਦਾ ਮਾਨਵਤਾ 'ਤੇ ਬਹੁਤ ਵੱਡਾ ਉਪਕਾਰ-ਸੰਤ ਰਾਮਪਾਲ ਅਗਲੀ ਖ਼ਬਰ ਯੂਨੀਵਰਸਿਟੀ ਕਾਲਜ 'ਚ ਵਿਗਿਆਨ ਦਿਵਸ 'ਤੇ ਵਿਦਿਆਰਥੀ ਮਿਲਣੀ ਸਮਾਗਮ ਕਰਵਾਇਆ <br/>
Ad Position 24