25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਨਾਬਾਲਗ ਵਿਦਿਆਰਥੀ ਨੂੰ ਅਗਵਾ ਕਰਨ ਤੇ ਕੁੱਟਮਾਰ ਕਰਨ ਦੇ ਮਾਮਲੇ ਵਿਚ 6 ਖ਼ਿਲਾਫ਼ ਮੁਕੱਦਮਾ ਦਰਜ

Ad Position 21
No active advertisement
ਨਾਬਾਲਗ ਵਿਦਿਆਰਥੀ ਨੂੰ ਅਗਵਾ ਕਰਨ ਤੇ ਕੁੱਟਮਾਰ ਕਰਨ ਦੇ ਮਾਮਲੇ ਵਿਚ ਗਿ੍ਫ਼ਤਾਰ ਕੀਤੇ ਨੌਜਵਾਨ ਪੁਲਿਸ ਦੀ ਹਿਰਾਸਤ ਵਿਚ ਦਿਖਾਈ ਦਿੰਦੇ ਹੋਏ | ਤਸਵੀਰ : ਕਰਨ <br/> 01-03-2026
ਫ਼ਤਹਿਗੜ੍ਹ ਸਾਹਿਬ, 28 ਫਰਵਰੀ (ਬਲਜਿੰਦਰ ਸਿੰਘ)-ਫ਼ਤਹਿਗੜ੍ਹ ਸਾਹਿਬ ਦੇ ਨਜ਼ਦੀਕੀ ਪਿੰਡ ਭੈਰੋਂਪੁਰ ਦੇ ਸਰਕਾਰੀ ਮਿਡਲ ਸਕੂਲ ਵਿਚ ਪੜ੍ਹਦੇ 14 ਸਾਲਾ ਨਾਬਾਲਗ ਬੱਚੇ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਲ੍ਹਾੜੀ ਕਲਾਂ ਦੇ ਗੇਟ ਅੱਗਿਓਾ ਅਗਵਾ ਕਰਨ ਅਤੇ ਉਸ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿਚ ਥਾਣਾ ਬਡਾਲੀ ਆਲਾ ਸਿੰਘ ਪੁਲਿਸ ਵਲੋਂ 2 ਨਾਬਾਲਗਾਂ ਸਮੇਤ 6 ਨੌਜਵਾਨਾਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਉਨ੍ਹਾਂ ਨੂੰ ਘਟਨਾ ਤੋਂ ਕੁਝ ਹੀ ਘੰਟਿਆਂ ਬਾਅਦ ਗਿ੍ਫ਼ਤਾਰ ਕਰ ਲੈਣ ਦਾ ਦਾਅਵਾ ਕੀਤਾ ਗਿਆ ਹੈ | ਪ੍ਰਾਪਤ ਹੋਈ ਜਾਣਕਾਰੀ ਮੁਤਾਬਿਕ ਬੀਤੇ ਕੱਲ੍ਹ ਸੁਰਿੰਦਰਪਾਲ ਸਿੰਘ ਵਾਸੀ ਗੁਰੂ ਨਾਨਕ ਨਗਰ ਬੱਸ ਅੱਡਾ ਭੈਰੋਂਪੁਰ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਸ ਦੇ ਛੋਟੇ ਭਰਾ ਕ੍ਰਿਸ਼ਨ ਕੁਮਾਰ ਦਾ ਲੜਕਾ ਅਰਵਿੰਦਰ ਸਿੰਘ, ਜੋ ਕਿ ਸਰਕਾਰੀ ਮਿਡਲ ਸਕੂਲ ਭੈਰੋਂਪੁਰ ਵਿਖੇ ਪੜਦਾ ਹੈ ਅਤੇ ਉਹ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਲ੍ਹਾੜੀ ਕਲਾਂ ਵਿਖੇ ਪੇਪਰ ਦੇਣ ਗਿਆ ਸੀ, ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਸ ਦਾ ਭਰਾ ਕ੍ਰਿਸ਼ਨ ਕੁਮਾਰ ਘਰੇਲੂ ਕੰਮਕਾਰ ਦੇ ਸਬੰਧ ਵਿਚ ਬਠਿੰਡਾ ਵਿਖੇ ਗਿਆ ਹੋਇਆ ਸੀ ਜਿਸ ਕਰਕੇ ਉਹ ਆਪਣੇ ਭਤੀਜੇ ਅਰਵਿੰਦਰ ਸਿੰਘ ਨੂੰ ਪੇਪਰ ਖਤਮ ਹੋਣ ਤੋਂ ਬਾਅਦ ਬਲ੍ਹਾੜੀ ਕਲਾਂ ਸਕੂਲ 'ਚੋਂ ਲਿਆਉਣ ਲਈ ਕਰੀਬ ਪੌਣੇ 2 ਵਜੇ ਉਸ ਦਾ ਗੇਟ ਦੇ ਬਾਹਰ ਇੰਤਜ਼ਾਰ ਕਰ ਰਿਹਾ ਸੀ ਤਾਂ ਜਦੋਂ ਅਰਵਿੰਦਰ ਸਿੰਘ ਪੇਪਰ ਦੇ ਕੇ ਗੇਟ ਤੋਂ ਬਾਹਰ ਆਇਆ ਤਾਂ ਇਕ ਕਾਰ ਨੰਬਰੀ ਪੀ.ਬੀ-3ਏਏ-0130 ਮਾਰਕਾ ਕਰੂਜ ਸੇਵਰਲੇਟ ਵਿਚ ਸਵਾਰ 5-6 ਅਣਪਛਾਤੇ ਨੌਜਵਾਨ ਅਤੇ ਇਕ ਮੋਟਰਸਾਈਕਲ 'ਤੇ ਸਵਾਰ ਅਣਪਛਾਤਾ ਲੜਕਾ ਉੱਥੇ ਆ ਕੇ ਰੁਕੇ, ਜਿਹੜੇ ਅਰਵਿੰਦਰ ਸਿੰਘ ਨੂੰ ਉਕਤ ਕਾਰ ਵਿਚ ਕੁੱਟਦੇ ਮਾਰਦੇ ਅਗਵਾ ਕਰਕੇ ਪਿੰਡ ਪੀਰਜੈਨ ਵੱਲ ਨੂੰ ਫ਼ਰਾਰ ਹੋ ਗਏ | ਜਿਸ ਸਬੰਧੀ ਪੁਲਿਸ ਨੇ ਸੁਰਿੰਦਰਪਾਲ ਸਿੰਘ ਦੇ ਬਿਆਨਾਂ ਤਹਿਤ ਥਾਣਾ ਬਡਾਲੀ ਆਲਾ ਸਿੰਘ ਵਿਖੇ ਧਾਰਾ 140, (3) 115 (2), 61(2), 190, 191(2) ਬੀ.ਐਨ.ਐੱਸ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ | ਜਾਣਕਾਰੀ ਦਿੰਦਿਆਂ ਡੀ.ਐੱਸ.ਪੀ ਰਾਜ ਕੁਮਾਰ ਨੇ ਦੱਸਿਆ ਕਿ ਉਕਤ ਮਾਮਲੇ ਸਬੰਧੀ ਸਾਹਿਲ ਸਿੰਘ ਉਰਫ ਟਿੰਕੂ, ਜੱਸਾ ਸਿੰਘ ਉਰਫ਼ ਜੱਸੂ, ਨਰਿੰਦਰ ਸਿੰਘ ਅਤੇ ਸੁਰਿੰਦਰ ਕੁਮਾਰ ਤੋਂ ਇਲਾਵਾ 2 ਹੋਰ ਨਾਬਾਲਗ ਲੜਕਿਆਂ ਨੂੰ ਮੁਕੱਦਮੇ ਵਿਚ ਨਾਮਜ਼ਦ ਕਰਕੇ ਗਿ੍ਫ਼ਤਾਰ ਕਰ ਲਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਸਹਾਇਕ ਥਾਣੇਦਾਰ ਸ਼ਸ਼ਵਤ ਕੁਮਾਰ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਤਫ਼ਤੀਸ਼ ਤਲਾਸ਼ ਦੌਰਾਨ ਪੀੜਤ ਅਰਵਿੰਦਰ ਸਿੰਘ ਨੂੰ ਦੁੁਫੇੜਾ ਮੋੜ ਤੋਂ ਬਰਾਮਦ ਕੀਤਾ ਹੈ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ
Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਦੀ ਇੰਗਲਿਸ਼ ਲਿਟਰੇਰੀ ਸੁਸਾਇਟੀ ਨੇ ਪੁਸਤਕ ਸਮੀਖਿਆ ਮੁਕਾਬਲੇ ਕਰਵਾਏ <br/> ਅਗਲੀ ਖ਼ਬਰ ਰੈਲੀਆਂ ਕਾਰਨ ਪੰਜਾਬ ਦੀ ਹਵਾ ਸ਼੍ਰੋਮਣੀ ਅਕਾਲੀ ਦਲ ਦੇ ਹੱਕ 'ਚ ਚੱਲੀ-ਰਾਜੂ ਖੰਨਾ <br/>
Ad Position 24