13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

'ਆਪ' ਨੂੰ ਦਿੱਲੀ ਦਾ ਰਸਤਾ ਦਿਖਾਉਣ ਲਈ ਸਹੀ ਸਾਬਤ ਹੋਣਗੀਆਂ ਪੰਜਾਬ ਬਚਾਓ ਰੈਲੀਆਂ-ਰਾਜੂ ਖੰਨਾ

Ad Position 21
No active advertisement
ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਹਲਕਾ ਅਮਲੋਹ ਦੀ ਰੈਲੀ ਸੰਬੰਧੀ ਸਰਕਲ ਡਡਹੇੜੀ ਦਿਹਾਤੀ ਦੇ ਵਰਕਰਾਂ ਤੇ ਆਗੂਆਂ ਨਾਲ ਮੀਟਿੰਗ ਕਰਨ ਸਮੇਂ | ਅਜੀਤ ਤਸਵੀਰ <br/> 02-03-2026
ਮੰਡੀ ਗੋਬਿੰਦਗੜ੍ਹ, 1 ਮਾਰਚ (ਰਾਜੇਸ਼ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹਲਕਾ ਪੱਧਰ ਤੇ ਪੰਜਾਬ ਬਚਾਓ ਰੈਲੀਆਂ ਕੀਤੀਆਂ ਜਾ ਰਹੀਆਂ ਹਨ ਜਿਸ ਦੇ ਤਹਿਤ ਹਲਕਾ ਅਮਲੋਹ ਵਿਚ 25 ਮਾਰਚ ਨੂੰ ਹੋਣ ਵਾਲੀ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਪਾਰਟੀ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਲੋਂ ਸਰਕਲ ਡਡਹੇੜੀ ਦਿਹਾਤੀ ਦੇ ਵਰਕਰਾਂ ਤੇ ਆਗੂਆਂ ਨਾਲ ਪਿੰਡ ਲੁਹਾਰਮਾਜਰਾ ਵਿਖੇ ਮੀਟਿੰਗ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਰਾਜੂ ਖੰਨਾ ਨੇ ਕਿਹਾ ਕਿ ਪੰਜਾਬ ਬਚਾਓ ਰੈਲੀਆਂ 'ਆਪ' ਸਰਕਾਰ ਨੂੰ ਦਿੱਲੀ ਦਾ ਰਸਤਾ ਦਿਖਾਉਣ ਲਈ ਸਹੀ ਸਾਬਤ ਹੋਣਗੀਆਂ | ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਹਰ ਫ਼ਰੰਟ ਤੇ ਫ਼ੇਲ੍ਹ ਹੀ ਨਹੀਂ ਹੋਈ, ਸਗੋਂ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਵੀ ਭੱਜ ਚੁੱਕੀ ਹੈ | ਜਿਨ੍ਹਾਂ ਵਿਚੋਂ ਔਰਤਾਂ ਨੂੰ 1 ਹਜ਼ਾਰ ਰੁਪਏ ਮਹੀਨਾ ਦੇਣਾ ਪ੍ਰਮੁੱਖ ਵਾਅਦਾ ਸੀ | ਉਨ੍ਹਾਂ ਕਿਹਾ ਕਿ ਅੱਜ ਪੰਜਾਬ ਅੰਦਰ ਕਾਨੂੰਨ ਵਿਵਸਥਾ ਬੁਰੀ ਤਰ੍ਹਾਂ ਤਹਿਸ ਨਹਿਸ ਹੋ ਚੁੱਕੀ ਹੈ | ਹਾਲਾਤ ਇਹ ਹਨ ਕਿ ਸਵੇਰੇ ਤੋਂ ਘਰੋਂ ਗਿਆ ਵਿਅਕਤੀ ਸ਼ਾਮ ਨੂੰ ਘਰ ਮੁੜੇਗਾ ਕਿ ਨਹੀਂ ਜਾ ਗੈਂਗਸਟਰ ਦੀਆਂ ਗੋਲੀਆਂ ਦਾ ਸ਼ਿਕਾਰ ਹੋਵੇਗਾ? ਕਿਸੇ ਨੂੰ ਨਹੀਂ ਪਤਾ | ਰਾਜੂ ਖੰਨਾ ਨੇ ਹਲਕਾ ਅਮਲੋਹ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਪੰਜਾਬ ਅੰਦਰ ਖੁਸ਼ਹਾਲੀ, ਤਰੱਕੀ ਤੇ ਅਮਨ ਸ਼ਾਂਤੀ ਬਣਾਈ ਰੱਖਣੀ ਹੈ ਤਾਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ 2027 ਵਿਚ ਬਣਾਉਣੀ ਜ਼ਰੂਰੀ ਹੈ | ਉਨ੍ਹਾਂ 25 ਮਾਰਚ ਨੂੰ ਅਨਾਜ ਮੰਡੀ ਅਮਲੋਹ ਵਿਖੇ ਹੋ ਰਹੀ ਪੰਜਾਬ ਬਚਾਓ ਰੈਲੀ ਵਿਚ ਵੱਡੀ ਗਿਣਤੀ ਸ਼ਾਮਿਲ ਹੋਣ ਦੀ ਅਪੀਲ ਵੀ ਕੀਤੀ | ਇਸ ਮੀਟਿੰਗ ਵਿਚ ਪਲਵਿੰਦਰ ਸਿੰਘ ਤਲਵਾੜਾ, ਸਰਕਲ ਪ੍ਰਧਾਨ ਜਥੇਦਾਰ ਬਲਜਿੰਦਰ ਸਿੰਘ ਸੇਖੋਂ, ਜਥੇ. ਜਰਨੈਲ ਸਿੰਘ ਮਾਜਰੀ, ਹਰਬੰਸ ਸਿੰਘ, ਦਵਿੰਦਰ ਸਿੰਘ ਤੇ ਜਸਪਾਲ ਸਿੰਘ ਨਿਊਆਂ, ਕਰਨੈਲ ਸਿੰਘ, ਬਲਵੀਰ ਸਿੰਘ ਜੱਲੋਵਾਲ, ਲਖਵੀਰ ਸਿੰਘ, ਬੂਟਾ ਸਿੰਘ, ਨਾਹਰ ਸਿੰਘ, ਹਰਮਿੰਦਰ ਸਿੰਘ ਸਿਰਾਜਮਾਜਰਾ, ਮੁਕੰਦ ਸਿੰਘ ਲੁਹਾਰ ਮਾਜਰਾ, ਡਾ ਮਨਜੀਤ ਸਿੰਘ ਨੰਬਰਦਾਰ, ਪਾਲ ਸਿੰਘ ਸਾਬਕਾ ਸਰਪੰਚ, ਉੱਜਲ ਸਿੰਘ, ਅਵਤਾਰ ਸਿੰਘ, ਮਾਸਟਰ ਜਰਨੈਲ ਸਿੰਘ, ਦਰਸ਼ਨ ਸਿੰਘ, ਜੋਰਾ ਸਿੰਘ, ਚਰਨਜੀਤ ਸਿੰਘ ਨੰਬਰਦਾਰ, ਰਣਧੀਰ ਸਿੰਘ, ਬਲਦੇਵ ਸਿੰਘ, ਸੁਖਬੀਰ ਸਿੰਘ ਸਾਬਕਾ ਸਰਪੰਚ ਡਡਹੇੜੀ, ਅਜੀਤ ਸਿੰਘ ਗਰੇਵਾਲ, ਡਾ. ਬਲਵੀਰ ਸਿੰਘ ਡਡਹੇੜੀ, ਗੁਰਜੀਤ ਸਿੰਘ ਬੱਬੂ, ਗੁਰਜੀਤ ਸਿੰਘ ਕੋਟਲਾ, ਜਗਜੀਤ ਸਿੰਘ ਗਰੇਵਾਲ, ਜਸਵੀਰ ਸਿੰਘ ਡਡਹੇੜੀ, ਰਣਧੀਰ ਸਿੰਘ
Ad Position 22
No active advertisement
ਪਿਛਲੀ ਖ਼ਬਰ ਪੱਤੀ ਦੀਆਂ ਗੱਠਾਂ ਨਾਲ ਭਰੀ ਟਰਾਲੀ ਨੂੰ ਢਿੱਲੀਆਂ ਬਿਜਲੀ ਦੀਆਂ ਤਾਰਾਂ ਨਾਲ ਲੱਗੀ ਅੱਗ ਅਗਲੀ ਖ਼ਬਰ ਨਸ਼ਿਆਂ ਦੇ ਖ਼ਾਤਮੇ ਲਈ ਮਾਪੇ ਵੀ ਨੌਜਵਾਨਾਂ ਪ੍ਰਤੀ ਆਪਣੀ ਨੈਤਿਕ ਜ਼ਿੰਮੇਵਾਰੀ ਨਿਭਾਉਣ-ਠੇਕੇਦਾਰ ਅਵਤਾਰ ਚਨਾਰਥਲ
Ad Position 24