13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਮੈਰੀਟੋਰੀਅਸ ਅਤੇ ਸਕੂਲ ਆਫ਼ ਐਮੀਨੈਂਸ ਵਿਚ ਦਾਖ਼ਲੇ ਲਈ ਪ੍ਰਵੇਸ਼ ਪ੍ਰੀਖਿਆ ਹੋਈ-ਜ਼ਿਲ੍ਹਾ ਸਿੱਖਿਆ ਅਫ਼ਸਰ

Ad Position 21
No active advertisement
ਅਜੀਤ ਡੈਸਕ 02-03-2026
ਫ਼ਤਹਿਗੜ੍ਹ ਸਾਹਿਬ, 1 ਮਾਰਚ (ਰਾਜਿੰਦਰ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ ਰਵਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲੇ੍ਹ ਦੇ 22 ਸੈਂਟਰਾਂ ਵਿਚ 9ਵੀਂ ਅਤੇ 11ਵੀਂ ਜਮਾਤ ਲਈ ਮੈਰੀਟੋਰੀਅਸ ਅਤੇ ਸਕੂਲ ਆਫ਼ ਐਮੀਨੈਂਸ ਵਿਚ ਦਾਖ਼ਲੇ ਲਈ ਪ੍ਰਵੇਸ਼ ਪ੍ਰੀਖਿਆ ਕਰਵਾਈ ਗਈ | ਇਸ ਪ੍ਰੀਖਿਆ ਵਿਚ ਜ਼ਿਲੇ੍ਹ ਦੇ 22 ਸੈਂਟਰਾਂ ਵਿਚ ਵਿਦਿਆਰਥੀਆਂ ਦੀ ਹਾਜ਼ਰੀ ਦੋਵੇਂ ਜਮਾਤਾਂ ਦੀ 63.73 ਫ਼ੀਸਦੀ ਰਹੀ ਹੈ | ਉਨ੍ਹਾਂ ਦੱਸਿਆ ਕਿ ਪ੍ਰੀਖਿਆ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਨਿਰਪੱਖ ਬਣਾਉਣ ਲਈ ਸੁਚੱਜੇ ਪ੍ਰਬੰਧ ਕੀਤੇ ਗਏ ਸਨ | ਪ੍ਰੀਖਿਆ ਕੇਂਦਰਾਂ ਵਿਚ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਦੀਦਾਰ ਸਿੰਘ ਮਾਂਗਟ ਵਲੋਂ ਚੈਕਿੰਗ ਕੀਤੀ ਗਈ | ਵਿਦਿਆਰਥੀਆਂ ਵਲੋਂ ਬੜੇ ਉਤਸ਼ਾਹ ਨਾਲ ਪ੍ਰੀਖਿਆ ਵਿਚ ਭਾਗ ਲਿਆ ਗਿਆ | ਉਨ੍ਹਾਂ ਕਿਹਾ ਕਿ ਮੈਰੀਟੋਰੀਅਸ ਅਤੇ ਸਕੂਲ ਆਫ਼ ਐਮੀਨੈਂਸ ਸਕੂਲਾਂ ਦਾ ਮੁੱਖ ਉਦੇਸ਼ ਹੋਣਹਾਰ ਵਿਦਿਆਰਥੀਆਂ ਨੂੰ ਉੱਚ ਗੁਣਵੱਤਾ ਵਾਲੀ ਸਿੱਖਿਆ ਅਤੇ ਆਧੁਨਿਕ ਸਹੂਲਤਾਂ ਪ੍ਰਦਾਨ ਕਰਨਾ ਹੈ | ਇਸ ਮੌਕੇ ਰੀਤਾ ਰਾਣੀ ਪਿ੍ੰਸੀਪਲ ਨੋਡਲ ਸੈਂਟਰ, ਸੁਨੀਲ ਕੁਮਾਰ, ਅਮਨ ਮੱਟੂ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਖੇਤਰੀ ਦਫ਼ਤਰ ਦਾ ਸਟਾਫ਼ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ 'ਆਪ' ਨੂੰ ਦਿੱਲੀ ਦਾ ਰਸਤਾ ਦਿਖਾਉਣ ਲਈ ਸਹੀ ਸਾਬਤ ਹੋਣਗੀਆਂ ਪੰਜਾਬ ਬਚਾਓ ਰੈਲੀਆਂ-ਰਾਜੂ ਖੰਨਾ ਅਗਲੀ ਖ਼ਬਰ ਨਸ਼ਿਆਂ ਦੇ ਖ਼ਾਤਮੇ ਲਈ ਮਾਪੇ ਵੀ ਨੌਜਵਾਨਾਂ ਪ੍ਰਤੀ ਆਪਣੀ ਨੈਤਿਕ ਜ਼ਿੰਮੇਵਾਰੀ ਨਿਭਾਉਣ-ਠੇਕੇਦਾਰ ਅਵਤਾਰ ਚਨਾਰਥਲ
Ad Position 24