13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

40 ਰੋਜ਼ਾ ਸਾਲਾਨਾ ਪਵਿੱਤਰ ਚਰਨ ਛੋਹ ਗੁਰਮਤਿ ਸਮਾਗਮ ਦੇ 7ਵੇਂ ਦਿਨ ਜਸਪ੍ਰੀਤ ਸਿੰਘ ਦੇ ਜਥੇ ਨੇ ਲਵਾਈ ਹਾਜ਼ਰੀ

Ad Position 21
No active advertisement
ਸਮਾਗਮ ਦੌਰਾਨ ਭਾਈ ਜਸਪ੍ਰੀਤ ਸਿੰਘ ਬਠਿੰਡਾ ਦੇ ਰਾਗੀ ਜਥੇ ਦਾ ਸਨਮਾਨ ਕਰਦੇ ਹੋਏ ਫੋਰਮੈਨ ਬਲਵੀਰ ਸਿੰਘ ਸਿੱਧੂ, ਬਾਬਾ ਨਿਸ਼ਾਨ ਸਿੰਘ, ਹੈੱਡ ਗ੍ਰੰਥੀ ਗਿਆਨੀ ਕੁਲਵਿੰਦਰ ਸਿੰਘ ਤੇ ਹੋਰ | ਅਜੀਤ ਤਸਵੀਰ <br/> 02-03-2026
ਮੰਡੀ ਗੋਬਿੰਦਗੜ੍ਹ, 1 ਮਾਰਚ (ਰਾਜੇਸ਼ ਸ਼ਰਮਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਮੀਰੀ ਪੀਰੀ ਆਗਮਨ ਗੁਰਪੁਰਬ ਪ੍ਰਬੰਧਕ ਕਮੇਟੀ ਦੇ ਸਾਂਝੇ ਉੱਦਮ ਸਦਕਾ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਯਾਦ ਵਿਚ ਮੁਹੱਲਾ ਗੁਰੂ ਕੀ ਨਗਰੀ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਕਰਵਾਏ ਜਾ ਰਹੇ 40 ਰੋਜ਼ਾ ਸਾਲਾਨਾ ਪਵਿੱਤਰ ਚਰਨ ਛੋਹ ਗੁਰਮਤਿ ਸਮਾਗਮਾਂ ਦੇ 7ਵੇਂ ਦਿਨ ਭਾਈ ਜਸਪ੍ਰੀਤ ਸਿੰਘ ਬਠਿੰਡਾ ਵਾਲਿਆਂ ਦੇ ਰਾਗੀ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਸ਼ਬਦ ਕੀਰਤਨ ਰਾਹੀਂ ਨਿਹਾਲ ਕੀਤਾ | ਉਨ੍ਹਾਂ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਵਿਚਾਰਧਾਰਾ, ਉਪਦੇਸ਼ ਤੇ ਸਿਧਾਂਤ ਨਾਲ ਜੁੜਨ ਦੀ ਅਪੀਲ ਵੀ ਕੀਤੀ | ਸਮਾਗਮ ਦੌਰਾਨ ਹੈੱਡ ਗ੍ਰੰਥੀ ਗਿਆਨੀ ਕੁਲਵਿੰਦਰ ਸਿੰਘ, ਫੋਰਮੈਨ ਬਲਵੀਰ ਸਿੰਘ ਸਿੱਧੂ ਉਪ ਚੇਅਰਮੈਨ ਸ੍ਰੀ ਗੁਰੂ ਗ੍ਰੰਥ ਸਾਹਿਬ ਚੈਰੀਟੇਬਲ ਸੁਸਾਇਟੀ, ਬਾਬਾ ਨਿਸ਼ਾਨ ਸਿੰਘ, ਕੇਸਰ ਸਿੰਘ ਪ੍ਰੀਤ ਨਗਰ, ਮਨਜੀਤ ਸਿੰਘ ਖ਼ਾਲਸਾ, ਤੇਜ਼ਵੀਰ ਸਿੰਘ ਸਮੇਤ ਹੋਰਨਾਂ ਸ਼ਖ਼ਸੀਅਤਾਂ ਵਲੋਂ ਜਥੇ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਭਾਈ ਰਵਿੰਦਰਜੀਤ ਸਿੰਘ ਭੰਗੂ, ਫੋਰਮੈਨ ਰੂਪ ਸਿੰਘ, ਕੁਲਵਿੰਦਰ ਸਿੰਘ ਭੰਗੂ, ਅਮਰੀਕ ਸਿੰਘ ਜੱਸੜ੍ਹ, ਗੁਰਸੇਵਕ ਸਿੰਘ, ਗੁਰਸ਼ਰਨ ਸਿੰਘ ਭੱਟੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਰੈਲੀਆਂ ਦਾ ਇਕੱਠ ਦੱਸ ਰਿਹਾ ਹੈ ਕਿ ਸਾਰਾ ਪੰਜਾਬ ਸੁਖਬੀਰ ਸਿੰਘ ਬਾਦਲ ਨਾਲ-ਦਰਬਾਰਾ ਸਿੰਘ ਗੁਰੂ ਅਗਲੀ ਖ਼ਬਰ ਮਾਤਾ ਸਿੰਦਰ ਕੌਰ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ
Ad Position 24