07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਅਮਲੋਹ ਸ਼ਹਿਰ ਦੇ ਰਿਹਾਇਸ਼ੀ ਇਲਾਕੇ ਨੇੜੇ ਲੱਗਦੇ ਕੂੜੇ ਦੇ ਢੇਰ ਕਾਰਨ ਲੋਕ ਪ੍ਰੇਸ਼ਾਨ

Ad Position 21
No active advertisement
ਅਜੀਤ ਡੈਸਕ 08-03-2026
ਅਮਲੋਹ, 7 ਮਾਰਚ (ਕੇਵਲ ਸਿੰਘ)-ਅਮਲੋਹ ਸ਼ਹਿਰ ਦੇ ਬੁੱਗਾ ਬੱਸ ਅੱਡੇ ਤੋਂ ਖੰਨਾ ਨੂੰ ਜਾਂਦੀ ਸੜਕ ਨੇੜੇ ਰਿਹਾਇਸ਼ੀ ਇਲਾਕੇ ਵਿਚ ਲੱਗ ਰਹੀ ਕੂੜੇ ਦੀ ਢੇਰੀ ਕਾਰਨ ਨਜ਼ਦੀਕ ਰਹਿਣ ਵਾਲੇ ਲੋਕ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ | ਸਥਾਨਕ ਲੋਕਾਂ ਨੇ ਦੱਸਿਆ ਕਿ ਪਿਛਲੇ ਕਾਫ਼ੀ ਸਮੇਂ ਤੋਂ ਇੱਥੇ ਕੂੜਾ ਸੁੱਟਿਆ ਜਾ ਰਿਹਾ ਹੈ, ਜਿਸ ਕਰਕੇ ਇਲਾਕੇ ਵਿਚ ਗੰਦਗੀ ਅਤੇ ਬਦਬੂ ਫੈਲ ਰਹੀ ਹੈ | ਲੋਕਾਂ ਦਾ ਕਹਿਣਾ ਹੈ ਕਿ ਨਗਰ ਕੌਂਸਲ ਅਮਲੋਹ ਦੇ ਸਫ਼ਾਈ ਕਰਮਚਾਰੀ ਵੀ ਇੱਥੇ ਕੂੜਾ ਸੁੱਟ ਕੇ ਚਲੇ ਜਾਂਦੇ ਹਨ ਅਤੇ ਕੂੜੇ ਦੀ ਢੇਰੀ ਕਈ ਵਾਰ ਕਾਫ਼ੀ ਦਿਨਾਂ ਤੱਕ ਨਹੀਂ ਚੁੱਕੀ ਜਾਂਦੀ | ਇਸ ਕਾਰਨ ਇੱਥੇ ਬਦਬੂ ਫੈਲਣ ਲੱਗ ਪੈਂਦੀ ਹੈ ਅਤੇ ਆਲੇ-ਦੁਆਲੇ ਰਹਿਣ ਵਾਲੇ ਲੋਕਾਂ ਲਈ ਮੁਸ਼ਕਿਲਾਂ ਪੈਦਾ ਹੋ ਰਹੀਆਂ ਹਨ | ਉਨ੍ਹਾਂ ਕਿਹਾ ਕਿ ਨਗਰ ਕੌਂਸਲ ਵਲੋਂ ਘਰ-ਘਰ ਤੋਂ ਕੂੜਾ ਇਕੱਠਾ ਕਰਨ ਲਈ ਵਾਹਨ ਵੀ ਲਗਾਏ ਗਏ ਹਨ, ਪਰ ਫਿਰ ਵੀ ਇਲਾਕੇ ਵਿਚ ਕੂੜੇ ਦੀਆਂ ਢੇਰੀਆਂ ਲੱਗਣ ਤੋਂ ਨਹੀਂ ਰੁਕ ਰਹੀਆਂ | ਲੋਕਾਂ ਨੇ ਨਗਰ ਕੌਂਸਲ ਨੂੰ ਅਪੀਲ ਕੀਤੀ ਕਿ ਇਸ ਥਾਂ 'ਤੇ ਕੂੜਾ ਸੁੱਟਣਾ ਤੁਰੰਤ ਬੰਦ ਕਰਵਾਇਆ ਜਾਵੇ ਅਤੇ ਜੋ ਵੀ ਵਿਅਕਤੀ ਇੱਥੇ ਕੂੜਾ ਸੁੱਟਦਾ ਹੈ, ਉਸ ਦੇ ਖ਼ਿਲਾਫ਼ ਕਾਰਵਾਈ ਕਰਦੇ ਹੋਏ ਜੁਰਮਾਨਾ ਕੀਤਾ ਜਾਵੇ |
Ad Position 22
No active advertisement
ਪਿਛਲੀ ਖ਼ਬਰ 25 ਦੀ ਪੰਜਾਬ ਬਚਾਓ ਰੈਲੀ ਨੂੰ ਕਾਮਯਾਬ ਕਰਨ ਲਈ ਯੂਥ ਅਕਾਲੀ ਦਲ ਅਹਿਮ ਭੂਮਿਕਾ ਨਿਭਾਏਗਾ- ਕਮਲਜੀਤ ਗਿੱਲ ਅਗਲੀ ਖ਼ਬਰ 25 ਦੀ ਪੰਜਾਬ ਬਚਾਓ ਰੈਲੀ ਨੂੰ ਕਾਮਯਾਬ ਕਰਨ ਲਈ ਯੂਥ ਅਕਾਲੀ ਦਲ ਅਹਿਮ ਭੂਮਿਕਾ ਨਿਭਾਏਗਾ- ਕਮਲਜੀਤ ਗਿੱਲ
Ad Position 24