04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਸੁਖਬੀਰ ਸਿੰਘ ਬਾਦਲ ਵਲੋਂ ਕੀਤੀਆਂ ਰੈਲੀਆਂ ਨੇ ਵਿਰੋਧੀਆਂ ਦੀ ਨੀਂਦ ਉਡਾਈ-ਰਾਜੂ ਖੰਨਾ

Ad Position 21
No active advertisement
ਅਜੀਤ ਡੈਸਕ 14-04-2026
ਮੰਡੀ ਗੋਬਿੰਦਗੜ੍ਹ, 13 ਅਪ੍ਰੈਲ (ਇਕਬਾਲਦੀਪ ਸੰਧੂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੀ ਮਜ਼ਬੂਤੀ ਅਤੇ ਲਾਮਬੰਦੀ ਲਈ ਪੰਜਾਬ ਭਰ ਵਿਚ ਕੀਤੀਆਂ 40 ਵਿਧਾਨ ਸਭਾ ਹਲਕਿਆਂ ਦੀਆਂ ਰੈਲੀਆਂ ਨੂੰ ਵੱਡਾ ਹੁੰਗਾਰਾ ਹੀ ਨਹੀਂ ਮਿਲਿਆ ਸਗੋਂ ਵਿਰੋਧੀ ਪਾਰਟੀਆਂ ਨੂੰ ਫ਼ਿਕਰਾਂ ਵਿਚ ਪਾ ਕੰਬਣੀ ਛੇੜ ਦਿੱਤੀ ਹੈ | ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਇਥੇ ਵਰਕਰ ਮੀਟਿੰਗ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਸ. ਬਾਦਲ ਪੰਜਾਬੀਆਂ ਲਈ ਇਕ ਨਵਾਂ ਵਿਜ਼ਨ ਲੈ ਕੇ ਆ ਰਹੇ ਹਨ | ਕਿਉਂਕਿ ਬਾਦਲ ਦੀ ਉਸਾਰੂ ਤੇ ਵਿਕਾਸਮਈ ਸੋਚ ਸਦਕਾ ਸੂਬੇ ਵਿਚ ਕਿਸਾਨੀ ਮਸਲਿਆਂ, ਹੜ੍ਹ ਪ੍ਰਭਾਵਿਤ ਇਲਾਕਿਆਂ ਤੋਂ ਇਲਾਵਾ ਹਰ ਖੇਤਰ ਵਿਚ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ, ਜਿਸ ਦਾ ਨਤੀਜਾ ਸਾਹਮਣੇ ਰਿਹਾ ਹੈ | ਜੋ ਕਿ ਇਸ ਗੱਲ ਦਾ ਸਪਸ਼ਟ ਸੰਕੇਤ ਹੈ ਕਿ ਵਿਧਾਨ ਸਭਾ ਚੋਣਾਂ 2027 ਜਿੱਤਣ ਦਾ ਮੁੱਢ ਬੰਨਿ੍ਹਆ ਗਿਆ ਹੈ | ਰਾਜੂ ਖੰਨਾ ਨੇ ਜ਼ਮੀਨੀ ਪੱਧਰ ਤੇ ਵਰਕਰਾਂ ਅਤੇ ਆਗੂਆਂ ਨੂੰ ਲਾਮਬੰਦ ਕਰਦਿਆਂ ਕਿਹਾ ਕਿ ਹੁਣ ਪਿੱਛੇ ਮੁੜਨ ਵਾਲਾ ਸਮਾਂ ਨਹੀਂ, ਸਗੋਂ ਦਿਨ ਰਾਤ ਇੱਕ ਕਰਕੇ ਹਰ ਘਰ ਦੀ ਦਹਿਲੀਜ਼ ਤੱਕ ਪਹੁੰਚ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਬਾਦਲ ਵਲੋਂ ਪੰਜਾਬ ਤੇ ਸਿੱਖ ਸੰਗਤਾਂ ਦੇ ਹਿਤਾਂ ਦੀ ਹਮੇਸ਼ਾ ਹੀ ਕਦਰਦਾਨੀ ਕਰਦਿਆਂ ਸਿੱਖ ਸਿਧਾਂਤਾਂ 'ਤੇ ਪਹਿਰਾ ਦੇਣ ਲਈ ਕਈ ਸ਼ਲਾਘਾਯੋਗ ਫ਼ੈਸਲੇ ਲਏ ਗਏ ਹਨ | ਇਸ ਮੌਕੇ 'ਤੇ ਸੂਬਾ ਮੀਤ ਪ੍ਰਧਾਨ ਜੋਗਿੰਦਰ ਸਿੰਘ ਮੈਣੀ, ਹਲਕਾ ਆਬਜ਼ਰਵਰ ਜਤਿੰਦਰ ਸਿੰਘ ਧਾਲੀਵਾਲ, ਜਥੇਦਾਰ ਜਰਨੈਲ ਸਿੰਘ ਮਾਜਰੀ, ਕੁਲਵਿੰਦਰ ਸਿੰਘ ਭੰਗੂ, ਰਾਜੇਸ਼ ਕੁਮਾਰ ਸ਼ਾਹੀ, ਨਿਰਮਲ ਸਿੰਘ ਅਤੇ ਗੁਰਜੀਤ ਸਿੰਘ ਮੰਗਾ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ 2027 'ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਪੰਜਾਬ ਦੇ ਲੋਕ ਉਤਾਵਲੇ-ਡਾ. ਜਸਵੰਤ, ਰੇਸ਼ਮ ਵਿਰਕ ਅਗਲੀ ਖ਼ਬਰ ਜੀ.ਆਰ.ਐਸ.ਡੀ. ਪਬਲਿਕ ਸਕੂਲ ਦਾ 8ਵੀਂ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24