06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਸਾਬਕਾ ਸਰਪੰਚ ਸੁਖਵਿੰਦਰ ਸਿੰਘ ਬਿੱਲੂ ਸਾਥੀਆਂ ਸਮੇਤ ਕਾਂਗਰਸ ਵਿਚ ਹੋਏ ਸ਼ਾਮਿਲ ਕਾਂਗਰਸ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਪਾਰਟੀ ਨਾਲ ਜੁੜ ਰਹੇ ਹਨ-ਰਣਦੀਪ ਸਿੰਘ ਨਾਭਾ

ਅਮਲੋਹ, 5 ਅਗਸਤ (ਕੇਵਲ ਸਿੰਘ)-ਹਲਕਾ ਅਮਲੋਹ ਵਿਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ, ਜਦੋਂ ਪਿੰਡ ਬਰੌਂਗਾ ਬੁਲੰਦ ਦੇ ਸਾਬਕਾ ਸਰਪੰਚ ਸੁਖਵਿੰਦਰ ਸਿੰਘ ਬਿੱਲੂ ਆਪਣੇ ਪਰਿਵਾਰਕ ਮੈਂਬਰਾਂ ਅਤੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਿਆਂ ਪਾਰਟੀ ਵਲੋਂ ਪੂਰਾ ਮਾਣ-ਸਨਮਾਨ ਅਤੇ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

Ad Position 21
No active advertisement
ਅਜੀਤ ਡੈਸਕ 06-08-2026
ਅਮਲੋਹ, 5 ਅਗਸਤ (ਕੇਵਲ ਸਿੰਘ)-ਹਲਕਾ ਅਮਲੋਹ ਵਿਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ, ਜਦੋਂ ਪਿੰਡ ਬਰੌਂਗਾ ਬੁਲੰਦ ਦੇ ਸਾਬਕਾ ਸਰਪੰਚ ਸੁਖਵਿੰਦਰ ਸਿੰਘ ਬਿੱਲੂ ਆਪਣੇ ਪਰਿਵਾਰਕ ਮੈਂਬਰਾਂ ਅਤੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਿਆਂ ਪਾਰਟੀ ਵਲੋਂ ਪੂਰਾ ਮਾਣ-ਸਨਮਾਨ ਅਤੇ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਪਾਰਟੀਆਂ ਦੇ ਆਗੂ ਅਤੇ ਵਰਕਰ ਲਗਾਤਾਰ ਕਾਂਗਰਸ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਆਮ ਆਦਮੀ ਪਾਰਟੀ ਨੂੰ ਛੱਡ ਕੇ ਸੁਖਵਿੰਦਰ ਸਿੰਘ ਬਿੱਲੂ ਅਤੇ ਉਨ੍ਹਾਂ ਦੇ ਸਾਥੀਆਂ ਦੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਨਾਲ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਪਾਰਟੀ ਦੀ ਸਥਿਤੀ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਨਿਰਾਸ਼ ਹਨ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ ਭਾਰੀ ਸਮਰਥਨ ਮਿਲੇਗਾ। ਇਸ ਮੌਕੇ ਦਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਰਣਦੀਪ ਸਿੰਘ ਰਾਣਾ, ਕੁਲਵੰਤ ਸਿੰਘ ਰਾਣਾ, ਸੁਖਵਿੰਦਰ ਸਿੰਘ ਰਾਣਾ, ਗੁਰਦੀਪ ਸਿੰਘ, ਜਗਪਾਲ ਸਿੰਘ ਗੁਰਮੇਲ ਸਿੰਘ, ਪਾਖਰ ਸਿੰਘ, ਪਰਮਜੀਤ ਸਿੰਘ ਪੰਮਾ ਨੇ ਕਾਂਗਰਸ ਪਾਰਟੀ ਦਾ ਪੱਲਾ ਫੜਿਆ। ਇਸ ਮੌਕੇ ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ, ਸੀਨੀਅਰ ਆਗੂ ਜਗਵਿੰਦਰ ਸਿੰਘ ਰਹਿਲ, ਨਾਹਰ ਸਿੰਘ ਝੰਬਾਲਾ, ਨੰਬਰਦਾਰ ਅਵਤਾਰ ਬਰੌਂਗਾ, ਪਰਵੀਨ ਸਿੰਘ, ਸਿਕੰਦਰ ਸਿੰਘ, ਸਿਮਰਨ ਕੌਰ ਬਰੌਂਗਾ, ਪਰਮਜੀਤ ਕੌਰ, ਸੁਖਦੇਵ ਸਿੰਘ, ਗੁਰਬਚਨ ਕਾਹਨਪੁਰਾ, ਪ੍ਰਭਜੀਤ ਸਿੰਘ ਬੈਣਾ, ਲਵਪ੍ਰੀਤ ਕਾਹਨਪੁਰਾ, ਸੁੱਖਾ ਖੁੰਮਣਾ, ਦਲਜੋਤ ਔਜਲਾ, ਪੀ.ਏ ਮਨਪ੍ਰੀਤ ਸਿੰਘ ਮਿੰਟਾ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵਲੋਂ ਤੇਜ਼ ਸੰਘਰਸ਼ ਦਾ ਐਲਾਨ, ਕਲਮਛੋੜ ਹੜਤਾਲ ਸ਼ੁਰੂ ਅਗਲੀ ਖ਼ਬਰ ਕੌਲਗੜ੍ਹ ਗੁਰਦੁਆਰਾ ਸਾਹਿਬ ਲਈ ਭਾਈ ਰਵਿੰਦਰ ਸਿੰਘ ਖ਼ਾਲਸਾ ਵਲੋਂ 10 ਸੈੱਟ ਸੈਂਚੀਆਂ ਭੇਟ
Ad Position 24
No active advertisement