ਮਿਸਤਰੀਆਂ ਤੇ ਮਜ਼ਦੂਰਾਂ ਦੀ ਰਜਿਸਟਰੇਸ਼ਨ ਲਈ ਲੇਬਰ ਸੁਵਿਧਾ ਕੈਂਪ ਵੈੱਲਫੇਅਰ ਬੋਰਡ ਦੀਆਂ ਸਕੀਮਾਂ ਬਾਰੇ ਕੀਤਾ ਜਾਗਰੂਕ
ਖਮਾਣੋਂ, 5 ਅਗਸਤ (ਜੋਗਿੰਦਰ ਪਾਲ)–ਕਿਰਤ ਵਿਭਾਗ ਵਲੋਂ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਅਤੇ ਇਫਟੂ ਬਲਾਕ ਖਮਾਣੋਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ, ਵਾਰਡ ਨੰਬਰ 6, ਖਮਾਣੋਂ ਵਿਖੇ ਉਸਾਰੀ ਨਾਲ ਸੰਬੰਧਿਤ ਮਿਸਤਰੀਆਂ ਅਤੇ ਮਜ਼ਦੂਰਾਂ ਦੀ ਨਵੀਂ ਰਜਿਸਟਰੇਸ਼ਨ, ਰਜਿਸਟਰੇਸ਼ਨ ਨਵਿਆਉਣ ਅਤੇ ਵੈੱਲਫੇਅਰ ਬੋਰਡ ਦੀਆਂ ਸਕੀਮਾਂ ਬਾਰੇ ਜਾਗਰੂਕ ਕਰਨ ਲਈ ਲੇਬਰ ਸੁਵਿਧਾ ਕੈਂਪ ਲਗਾਇਆ ਗਿਆ। ਯੂਨੀਅਨ ਦੇ ਬਲਾਕ ਪ੍ਰਧਾਨ ਬਹਾਦਰ ਸਿੰਘ ਅਤੇ ਇਫਟੂ ਆਗੂ ਮਲਾਗਰ ਸਿੰਘ ਨੇ ਦੱਸਿਆ ਕਿ ਯੂਨੀਅਨ ਦੀ ਮੰਗ ’ਤੇ ਲੇਬਰ ਇੰਸਪੈਕਟਰ ਪਰਮਜੀਤ ਕੌਰ ਦੀ ਅਗਵਾਈ ਹੇਠ ਲੇਬਰ ਵਿਭਾਗ ਦੀ ਟੀਮ ਨੇ ਕੈਂਪ ਦੌਰਾਨ ਨਵੀਆਂ ਰਜਿਸਟਰੇਸ਼ਨਾਂ, ਰਜਿਸਟਰੇਸ਼ਨ ਨਵਿਆਉਣ ਅਤੇ ਰਜਿਸਟਰੇਸ਼ਨ ਨਾਲ ਸਬੰਧਿਤ ਇਤਰਾਜ਼ਾਂ ਦੇ ਨਿਪਟਾਰੇ ਦੀ ਕਾਰਵਾਈ ਕੀਤੀ।
ਖਮਾਣੋਂ, 5 ਅਗਸਤ (ਜੋਗਿੰਦਰ ਪਾਲ)–ਕਿਰਤ ਵਿਭਾਗ ਵਲੋਂ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਅਤੇ ਇਫਟੂ ਬਲਾਕ ਖਮਾਣੋਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ, ਵਾਰਡ ਨੰਬਰ 6, ਖਮਾਣੋਂ ਵਿਖੇ ਉਸਾਰੀ ਨਾਲ ਸੰਬੰਧਿਤ ਮਿਸਤਰੀਆਂ ਅਤੇ ਮਜ਼ਦੂਰਾਂ ਦੀ ਨਵੀਂ ਰਜਿਸਟਰੇਸ਼ਨ, ਰਜਿਸਟਰੇਸ਼ਨ ਨਵਿਆਉਣ ਅਤੇ ਵੈੱਲਫੇਅਰ ਬੋਰਡ ਦੀਆਂ ਸਕੀਮਾਂ ਬਾਰੇ ਜਾਗਰੂਕ ਕਰਨ ਲਈ ਲੇਬਰ ਸੁਵਿਧਾ ਕੈਂਪ ਲਗਾਇਆ ਗਿਆ। ਯੂਨੀਅਨ ਦੇ ਬਲਾਕ ਪ੍ਰਧਾਨ ਬਹਾਦਰ ਸਿੰਘ ਅਤੇ ਇਫਟੂ ਆਗੂ ਮਲਾਗਰ ਸਿੰਘ ਨੇ ਦੱਸਿਆ ਕਿ ਯੂਨੀਅਨ ਦੀ ਮੰਗ ’ਤੇ ਲੇਬਰ ਇੰਸਪੈਕਟਰ ਪਰਮਜੀਤ ਕੌਰ ਦੀ ਅਗਵਾਈ ਹੇਠ ਲੇਬਰ ਵਿਭਾਗ ਦੀ ਟੀਮ ਨੇ ਕੈਂਪ ਦੌਰਾਨ ਨਵੀਆਂ ਰਜਿਸਟਰੇਸ਼ਨਾਂ, ਰਜਿਸਟਰੇਸ਼ਨ ਨਵਿਆਉਣ ਅਤੇ ਰਜਿਸਟਰੇਸ਼ਨ ਨਾਲ ਸਬੰਧਿਤ ਇਤਰਾਜ਼ਾਂ ਦੇ ਨਿਪਟਾਰੇ ਦੀ ਕਾਰਵਾਈ ਕੀਤੀ। ਇਸ ਦੌਰਾਨ 100 ਤੋਂ ਵੱਧ ਮਜ਼ਦੂਰਾਂ ਦੇ ਫਾਰਮ ਭਰੇ ਗਏ ਅਤੇ ਵੱਡੀ ਗਿਣਤੀ ਵਿਚ ਰਜਿਸਟਰੇਸ਼ਨ ਅਤੇ ਨਵਿਆਉਣ ਦੀ ਪ੍ਰਕਿਰਿਆ ਪੂਰੀ ਕੀਤੀ ਗਈ। ਲੇਬਰ ਇੰਸਪੈਕਟਰ ਪਰਮਜੀਤ ਕੌਰ ਨੇ ਕਿਹਾ ਕਿ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿਚ ਅਜਿਹੇ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਵੱਧ ਤੋਂ ਵੱਧ ਉਸਾਰੀ ਕਾਮੇ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਦੀਆਂ ਸਕੀਮਾਂ ਦਾ ਲਾਭ ਲੈ ਸਕਣ। ਉਨ੍ਹਾਂ ਮਜ਼ਦੂਰਾਂ ਨੂੰ ਅਪੀਲ ਕੀਤੀ ਕਿ ਉਹ ਫਾਰਮ ਨੰਬਰ 27 ਅਤੇ 29 ਭਰ ਕੇ ਆਪਣੀ ਰਜਿਸਟਰੇਸ਼ਨ ਜ਼ਰੂਰ ਕਰਵਾਉਣ ਅਤੇ ਸਮੇਂ-ਸਮੇਂ ’ਤੇ ਇਸ ਦਾ ਨਵੀਨੀਕਰਨ ਵੀ ਕਰਵਾਉਣ। ਇਸ ਮੌਕੇ ਹਰਿੰਦਰਜੀਤ ਸਿੰਘ, ਗੁਰਮੇਲ ਸਿੰਘ, ਸੋਹਣ ਸਿੰਘ, ਲਖਵੀਰ ਸਿੰਘ, ਅਮਰਜੀਤ ਸਿੰਘ, ਗਿਆਨੀ ਹਰਜਿੰਦਰ ਸਿੰਘ, ਕਸ਼ਮੀਰ ਸਿੰਘ ਰਤੋਂ, ਗੁਰਜੰਟ ਸਿੰਘ ਸਮੇਤ ਵੱਡੀ ਗਿਣਤੀ ਵਿਚ ਉਸਾਰੀ ਮਿਸਤਰੀ ਅਤੇ ਮਜ਼ਦੂਰ ਹਾਜ਼ਰ ਸਨ।