ਆਜ਼ਾਦੀ ਦਿਹਾੜੇ ਨੂੰ ਲੈ ਕੇ ਨਾਭਾ ਪੁਲਿਸ ਹੋਈ ਚੌਕਸ, ਥਾਂ-ਥਾਂ ਕੀਤੀ ਨਾਕੇਬੰਦੀ
ਨਾਭਾ, 5 ਅਗਸਤ (ਜਗਨਾਰ ਸਿੰਘ ਦੁਲੱਦੀ)-ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਨਾਭਾ ਪੁਲਿਸ ਪੂਰੀ ਤਰ੍ਹਾਂ ਚੌਕਸ ਨਜ਼ਰ ਆ ਰਹੀ ਹੈ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ। ਕੋਤਵਾਲੀ ਪੁਲਿਸ ਵਲੋਂ ਕੋਤਵਾਲੀ ਮੁਖੀ ਇੰਸਪੈਕਟਰ ਅਮਨਦੀਪ ਸਿੰਘ ਬਰਾੜ ਦੀ ਅਗਵਾਈ ਹੇਠ ਪੁਲਿਸ ਮੁਲਾਜ਼ਮਾਂ ਵਲੋਂ ਥਾਂ ਥਾਂ ਨਾਕਾਬੰਦੀ ਕਰਕੇ ਬਹੁਤ ਹੀ ਬਰੀਕੀ ਨਾਲ ਵਾਹਨਾਂ ਦੀ ਚੈਕਿੰਗ ਕੀਤੀ ਗਈ।
ਨਾਭਾ, 5 ਅਗਸਤ (ਜਗਨਾਰ ਸਿੰਘ ਦੁਲੱਦੀ)-ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਨਾਭਾ ਪੁਲਿਸ ਪੂਰੀ ਤਰ੍ਹਾਂ ਚੌਕਸ ਨਜ਼ਰ ਆ ਰਹੀ ਹੈ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ। ਕੋਤਵਾਲੀ ਪੁਲਿਸ ਵਲੋਂ ਕੋਤਵਾਲੀ ਮੁਖੀ ਇੰਸਪੈਕਟਰ ਅਮਨਦੀਪ ਸਿੰਘ ਬਰਾੜ ਦੀ ਅਗਵਾਈ ਹੇਠ ਪੁਲਿਸ ਮੁਲਾਜ਼ਮਾਂ ਵਲੋਂ ਥਾਂ ਥਾਂ ਨਾਕਾਬੰਦੀ ਕਰਕੇ ਬਹੁਤ ਹੀ ਬਰੀਕੀ ਨਾਲ ਵਾਹਨਾਂ ਦੀ ਚੈਕਿੰਗ ਕੀਤੀ ਗਈ। ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੋਤਵਾਲੀ ਮੁਖੀ ਇੰਸਪੈਕਟਰ ਅਮਨਦੀਪ ਸਿੰਘ ਬਰਾੜ ਨੇ ਕਿਹਾ ਕਿ ਉਨ੍ਹਾਂ ਵਲੋਂ ਸਮਾਜ ਵਿਰੋਧੀ ਅਨਸਰ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਸ਼ਹਿਰ ਵਾਸੀਆਂ ਅਤੇ ਦੁਕਾਨਦਾਰਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਬਾਜ਼ਾਰਾਂ ਵਿਚ ਭਾਰੀ ਵਾਹਨ ਨਾ ਲੈ ਕੇ ਆਉਣ ਅਤੇ ਦੁਕਾਨਾਂ ਦੇ ਬਾਹਰ ਵੀ ਵਾਹਨ ਨਾ ਖੜ੍ਹਾ ਕਰਨ ਕਿਉਂ ਜੋ ਇਸ ਨਾਲ ਸ਼ਹਿਰ ਦੇ ਬਾਜ਼ਾਰਾਂ ਵਿਚ ਟ੍ਰੈਫਿਕ ਸਮੱਸਿਆ ਗੰਭੀਰ ਹੁੰਦੀ ਹੈ। ਉਨ੍ਹਾਂ ਨਾਬਾਲਗ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਆਪਣੇ ਛੋਟੇ ਬੱਚਿਆਂ ਨੂੰ ਵਾਹਨ ਨਾ ਚਲਾਉਣ ਦੇਣ ਅਤੇ ਜੇਕਰ ਕੋਈ ਵੀ ਵਾਹਨ ਚਲਾਉਂਦਾ ਨਾਬਾਲਗ ਬੱਚਾ ਫੜਿਆ ਗਿਆ ਤਾਂ ਕਾਰਵਾਈ ਉਸ ਦੇ ਮਾਪਿਆਂ ’ਤੇ ਹੋਵੇਗੀ।