06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਪੰਚਾਇਤ ਵਿਕਾਸ ਸਕੱਤਰ ਯੂਨੀਅਨ ਨੇ ਵਾਧੂ ਕੰਮਾਂ ਦੇ ਬੋਝ ਨੂੰ ਲੈ ਕੇ ਏ.ਡੀ.ਸੀ ਨੂੰ ਸੌਂਪਿਆ ਮੰਗ ਪੱਤਰ

ਫ਼ਤਹਿਗੜ੍ਹ ਸਾਹਿਬ, 5 ਅਗਸਤ (ਬਲਜਿੰਦਰ ਸਿੰਘ)-ਪੰਚਾਇਤ ਵਿਕਾਸ ਸਕੱਤਰ ਯੂਨੀਅਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਲੋਂ ਵਾਧੂ ਕੰਮਾਂ ਦੇ ਬੋਝ ਨੂੰ ਲੈ ਕੇ ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ ਧਾਲੀਵਾਲ ਨੂੰ ਮੰਗ ਪੱਤਰ ਸੌਂਪਿਆ ਗਿਆ। ਉਪਰੰਤ ਯੂਨੀਅਨ ਆਗੂਆਂ ਨੇ ਡਿਪਟੀ ਕਮਿਸ਼ਨਰ ਡਾ.

Ad Position 21
No active advertisement
ਅਜੀਤ ਡੈਸਕ 06-08-2026
ਫ਼ਤਹਿਗੜ੍ਹ ਸਾਹਿਬ, 5 ਅਗਸਤ (ਬਲਜਿੰਦਰ ਸਿੰਘ)-ਪੰਚਾਇਤ ਵਿਕਾਸ ਸਕੱਤਰ ਯੂਨੀਅਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਲੋਂ ਵਾਧੂ ਕੰਮਾਂ ਦੇ ਬੋਝ ਨੂੰ ਲੈ ਕੇ ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ ਧਾਲੀਵਾਲ ਨੂੰ ਮੰਗ ਪੱਤਰ ਸੌਂਪਿਆ ਗਿਆ। ਉਪਰੰਤ ਯੂਨੀਅਨ ਆਗੂਆਂ ਨੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਆਪਣੀਆਂ ਸਮੱਸਿਆਵਾਂ ਅਤੇ ਮੰਗਾਂ ਬਾਰੇ ਜਾਣੂ ਕਰਵਾਇਆ। ਇਸ ਤੋਂ ਪਹਿਲਾਂ ਪੰਚਾਇਤ ਵਿਕਾਸ ਸਕੱਤਰ ਯੂਨੀਅਨ ਦੀ ਮੀਟਿੰਗ ਹੋਈ, ਜਿਸ ਵਿਚ ਕਰਮਚਾਰੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਅਤੇ ਵਾਧੂ ਕੰਮਾਂ ਦੇ ਬੋਝ ਸਮੇਤ ਕਈ ਭਖਦੇ ਮੁੱਦਿਆਂ ’ਤੇ ਗੰਭੀਰ ਚਰਚਾ ਕੀਤੀ ਗਈ। ਮੀਟਿੰਗ ਉਪਰੰਤ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਖੁਸ਼ਵਿੰਦਰ ਸਿੰਘ ਨੇ ਦੱਸਿਆ ਕਿ ਪੰਚਾਇਤ ਸਕੱਤਰਾਂ ਸਿਰ ਆਪਣੇ ਮੂਲ ਵਿਭਾਗੀ ਕੰਮਾਂ ਤੋਂ ਇਲਾਵਾ ਹੋਰ ਵਿਭਾਗਾਂ ਦੀਆਂ ਵਾਧੂ ਡਿਊਟੀਆਂ ਦਾ ਭਾਰੀ ਬੋਝ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਰਮਚਾਰੀਆਂ ਕੋਲੋਂ ਬੀ.ਐੱਲ.ਓ. ਡਿਊਟੀ, ਐੱਸ.ਆਈ.ਆਰ, ‘ਰੰਗਲਾ ਪੰਜਾਬ’ ਮੁਹਿੰਮ ਤਹਿਤ ਆਈਆਂ ਗਰਾਂਟਾਂ ਦੇ ਕੰਮ, ਖੇਡ ਗਰਾਊਂਡਾਂ ਦੇ ਨਿਰਮਾਣ ਦੇ ਕੰਮ ਅਤੇ ਹੜ੍ਹਾਂ ਦੌਰਾਨ ਲਗਾਈਆਂ ਜਾਣ ਵਾਲੀਆਂ ਫਲੱਡ ਡਿਊਟੀਆਂ ਕਰਵਾਈਆਂ ਜਾ ਰਹੀਆਂ ਹਨ। ਯੂਨੀਅਨ ਦੇ ਆਗੂਆਂ ਨੇ ਸਪਸ਼ਟ ਸ਼ਬਦਾਂ ਵਿਚ ਕਿਹਾ ਕਿ ਉਹ ਆਪਣੇ ਵਿਭਾਗ ਦੇ ਵਿਕਾਸ ਕਾਰਜਾਂ ਅਤੇ ਜ਼ਿੰਮੇਵਾਰੀਆਂ ਤੋਂ ਕਦੇ ਵੀ ਪਿੱਛੇ ਨਹੀਂ ਹਟਦੇ, ਪਰ ਹੋਰ ਵਿਭਾਗਾਂ ਦੇ ਥੋਪੇ ਜਾ ਰਹੇ ਵਾਧੂ ਕੰਮਾਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਯੂਨੀਅਨ ਦੀਆਂ ਸਾਰੀਆਂ ਮੰਗਾਂ ਨੂੰ ਧਿਆਨ ਪੂਰਵਕ ਸੁਣਨ ਤੋਂ ਬਾਅਦ ਉਨ੍ਹਾਂ ਦੇ ਮਸਲਿਆਂ ਨੂੰ ਜਲਦ ਸੁਲਝਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ’ਤੇ ਤਜਿੰਦਰ ਸਿੰਘ ਲਾਡੀ, ਦਲਵੀਰ ਸਿੰਘ ਪ੍ਰਧਾਨ ਬਲਾਕ ਬਸੀ ਪਠਾਣਾਂ, ਗੁਰਮਿੰਦਰ ਸਿੰਘ ਪ੍ਰਧਾਨ ਬਲਾਕ ਖੇੜਾ, ਜਗਦੀਪ ਸਿੰਘ ਪ੍ਰਧਾਨ ਬਲਾਕ ਖਮਾਣੋਂ, ਸਰਵਿੰਦਰ ਸਿੰਘ ਪ੍ਰਧਾਨ ਬਲਾਕ ਅਮਲੋਹ, ਨਰਿੰਦਰਜੀਤ ਸਿੰਘ, ਬਹਾਦਰ ਸਿੰਘ, ਰਾਜਿੰਦਰ ਸਿੰਘ, ਹਰਪ੍ਰੀਤ ਸਿੰਘ, ਹਰਮਿੰਦਰ ਸਿੰਘ, ਹਰਮੀਤ ਸਿੰਘ, ਹਤਿੰਦਰ ਕੁਮਾਰ, ਜਸਵੀਰ ਸਿੰਘ, ਗੁਰਦੀਪ ਸਿੰਘ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਦੀ ਅੰਦਰੂਨੀ ਜੰਗ ਨੇ ਪੰਜਾਬ ’ਚ ਵਿਰੋਧੀ ਧਿਰ ਦੀ ਭੂਮਿਕਾ ਨੂੰ ਖ਼ਤਮ ਕੀਤਾ-ਜਥੇਦਾਰ ਮੁਕਾਰੋਂਪੁਰ ਅਗਲੀ ਖ਼ਬਰ ਬੀਬਾ ਗਨੀਵ ਕੌਰ ਮਜੀਠੀਆ ਨਾਲ ਕਥਿਤ ਦੁਰਵਿਹਾਰ ਲੋਕਤੰਤਰ ਦੀ ਮਰਿਆਦਾ ’ਤੇ ਸਵਾਲ-ਮੁਕਾਰੋਂਪੁਰ
Ad Position 24
No active advertisement