05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਕਾਂਗਰਸ ਦੀ ਅੰਦਰੂਨੀ ਜੰਗ ਨੇ ਪੰਜਾਬ ’ਚ ਵਿਰੋਧੀ ਧਿਰ ਦੀ ਭੂਮਿਕਾ ਨੂੰ ਖ਼ਤਮ ਕੀਤਾ-ਜਥੇਦਾਰ ਮੁਕਾਰੋਂਪੁਰ

ਫ਼ਤਹਿਗੜ੍ਹ ਸਾਹਿਬ, 5 ਅਗਸਤ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਤੇ ਬਾਬਾ ਬੰਦਾ ਸਿੰਘ ਬਹਾਦਰ ਐਜੂਕੇਸ਼ਨ ਟਰੱਸਟ ਦੇ ਮੈਂਬਰ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਨੇ ਪੰਜਾਬ ਕਾਂਗਰਸ ’ਤੇ ਤਿੱਖਾ ਸ਼ਬਦੀ ਹਮਲਾ ਕਰਦਿਆਂ ਕਿਹਾ ਕਿ ਮੌਜੂਦਾ ਸਮੇਂ ਵਿਚ ਪੰਜਾਬ ਨੂੰ ਇਕ ਮਜ਼ਬੂਤ ਤੇ ਜ਼ਿੰਮੇਵਾਰ ਵਿਰੋਧੀ ਧਿਰ ਦੀ ਲੋੜ ਹੈ, ਪਰ ਕਾਂਗਰਸ ਆਪਣੇ ਅੰਦਰੂਨੀ ਕਲੇਸ਼ ਕਾਰਨ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੀ ਭੂਮਿਕਾ ਨਿਭਾਉਣ ਵਿਚ ਨਾਕਾਮ ਸਾਬਤ ਹੋ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਲੋਕ ਹੁਣ ਕਾਂਗਰਸ ਦੀ ਗੁੱਟਬਾਜ਼ੀ ਤੋਂ ਅੱਕ ਚੁੱਕੇ ਹਨ ਅਤੇ ਪੰਜਾਬ ਦੇ ਹਿਤਾਂ ਲਈ ਇਮਾਨਦਾਰੀ ਨਾਲ ਲੜਨ ਵਾਲੀ ਸਿਆਸੀ ਤਾਕਤ ਵੱਲ ਦੇਖ ਰਹੇ ਹਨ।

Ad Position 21
No active advertisement
ਅਜੀਤ ਡੈਸਕ 06-08-2026
ਫ਼ਤਹਿਗੜ੍ਹ ਸਾਹਿਬ, 5 ਅਗਸਤ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਤੇ ਬਾਬਾ ਬੰਦਾ ਸਿੰਘ ਬਹਾਦਰ ਐਜੂਕੇਸ਼ਨ ਟਰੱਸਟ ਦੇ ਮੈਂਬਰ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਨੇ ਪੰਜਾਬ ਕਾਂਗਰਸ ’ਤੇ ਤਿੱਖਾ ਸ਼ਬਦੀ ਹਮਲਾ ਕਰਦਿਆਂ ਕਿਹਾ ਕਿ ਮੌਜੂਦਾ ਸਮੇਂ ਵਿਚ ਪੰਜਾਬ ਨੂੰ ਇਕ ਮਜ਼ਬੂਤ ਤੇ ਜ਼ਿੰਮੇਵਾਰ ਵਿਰੋਧੀ ਧਿਰ ਦੀ ਲੋੜ ਹੈ, ਪਰ ਕਾਂਗਰਸ ਆਪਣੇ ਅੰਦਰੂਨੀ ਕਲੇਸ਼ ਕਾਰਨ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੀ ਭੂਮਿਕਾ ਨਿਭਾਉਣ ਵਿਚ ਨਾਕਾਮ ਸਾਬਤ ਹੋ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਲੋਕ ਹੁਣ ਕਾਂਗਰਸ ਦੀ ਗੁੱਟਬਾਜ਼ੀ ਤੋਂ ਅੱਕ ਚੁੱਕੇ ਹਨ ਅਤੇ ਪੰਜਾਬ ਦੇ ਹਿਤਾਂ ਲਈ ਇਮਾਨਦਾਰੀ ਨਾਲ ਲੜਨ ਵਾਲੀ ਸਿਆਸੀ ਤਾਕਤ ਵੱਲ ਦੇਖ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸੀਨੀਅਰ ਆਗੂਆਂ ਵਿਚਾਲੇ ਚੱਲ ਰਹੀ ਆਪਸੀ ਖਿੱਚੋਤਾਣ ਅਤੇ ਬਿਆਨਬਾਜ਼ੀ ਨੇ ਪਾਰਟੀ ਨੂੰ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉੱਤਰਨ ਤੋਂ ਵਾਂਝਾ ਕਰ ਦਿੱਤਾ ਹੈ। ਕਿਉਂਕਿ ਜਿਹੜੀ ਪਾਰਟੀ ਆਪਣੇ ਹੀ ਆਗੂਆਂ ਨੂੰ ਇਕੱਠਾ ਨਹੀਂ ਰੱਖ ਸਕਦੀ, ਉਹ ਪੰਜਾਬ ਨੂੰ ਕੀ ਦਿਸ਼ਾ ਦੇਵੇਗੀ?। ਉਨ੍ਹਾਂ ਕਿਹਾ ਕਿ ਪੰਜਾਬ ਦੀ ਰਾਜਨੀਤੀ ਨੂੰ ਨਿੱਜੀ ਖਿੱਚੋਤਾਣ ਨਹੀਂ, ਸਗੋਂ ਲੋਕ-ਹਿੱਤਾਂ ਦੀ ਰਾਜਨੀਤੀ ਦੀ ਲੋੜ ਹੈ ਅਤੇ ਕਾਂਗਰਸ ਨੂੰ ਪਹਿਲਾਂ ਆਪਣੇ ਘਰ ਦੀ ਲੜਾਈ ਖ਼ਤਮ ਕਰਕੇ ਪੰਜਾਬ ਦੇ ਮੁੱਦਿਆਂ ਵੱਲ ਧਿਆਨ ਦੇਣਾ ਚਾਹੀਦਾ ਹੈ। ਮੁਕਾਰੋਂਪੁਰ ਨੇ ਦੋਸ਼ ਲਗਾਇਆ ਕਿ ਕਾਂਗਰਸ ਦੇ ਆਗੂ ਲੋਕਾਂ ਦੇ ਹੱਕਾਂ ਲਈ ਸੰਘਰਸ਼ ਕਰਨ ਦੀ ਬਜਾਏ ਕੁਰਸੀ ਅਤੇ ਲੀਡਰਸ਼ਿਪ ਦੀ ਲੜਾਈ ਵਿਚ ਰੁੱਝੇ ਹੋਏ ਹਨ, ਜਿਸ ਕਾਰਨ ਸੂਬੇ ਦੇ ਕਿਸਾਨਾਂ, ਨੌਜਵਾਨਾਂ, ਮੁਲਾਜ਼ਮਾਂ, ਵਪਾਰੀਆਂ ਅਤੇ ਆਮ ਲੋਕਾਂ ਦੇ ਅਹਿਮ ਮੁੱਦੇ ਪਿੱਛੇ ਰਹਿ ਗਏ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ, ਪੰਜਾਬੀਅਤ, ਕਿਸਾਨਾਂ ਅਤੇ ਪੰਥਕ ਕਦਰਾਂ-ਕੀਮਤਾਂ ਦੀ ਰਾਖੀ ਲਈ ਵਚਨਬੱਧ ਰਿਹਾ ਹੈ ਅਤੇ ਅੱਗੇ ਵੀ ਹਰ ਮੰਚ ’ਤੇ ਪੰਜਾਬ ਦੇ ਹੱਕਾਂ ਦੀ ਮਜ਼ਬੂਤੀ ਨਾਲ ਆਵਾਜ਼ ਬੁਲੰਦ ਕਰਦਾ ਰਹੇਗਾ।
Ad Position 22
No active advertisement
ਪਿਛਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਐਜੂਕੇਸ਼ਨ ਟਰੱਸਟ ਦੇ ਨਵ ਨਿਯੁਕਤ ਮੈਂਬਰ ਹਰਭਜਨ ਸਿੰਘ ਚਨਾਰਥਲ ਦਾ ਕਾਲਜ ਪੁੱਜਣ ’ਤੇ ਭਰਵਾਂ ਸਵਾਗ... ਅਗਲੀ ਖ਼ਬਰ ਪੰਚਾਇਤ ਵਿਕਾਸ ਸਕੱਤਰ ਯੂਨੀਅਨ ਨੇ ਵਾਧੂ ਕੰਮਾਂ ਦੇ ਬੋਝ ਨੂੰ ਲੈ ਕੇ ਏ.ਡੀ.ਸੀ ਨੂੰ ਸੌਂਪਿਆ ਮੰਗ ਪੱਤਰ
Ad Position 24
No active advertisement