06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਅਜੀਤ, ਜਲੰਧਰ ਸਨਿਚਰਵਾਰ, 1 ਅਗਸਤ, 2026 ਸਿਹਤ ਵਿਭਾਗ ਵਲੋਂ ਮਾਤਰੀ ਮੌਤ ਦਰ ਨੂੰ ਘਟਾਉਣ ਲਈ ਰੀਵਿਊ ਕਮੇਟੀ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 6 ਅਗਸਤ (ਮਨਪ੍ਰੀਤ ਸਿੰਘ)-ਜ਼ਿਲ੍ਹੇ ਵਿਚ ਗਰਭਵਤੀ ਔਰਤਾਂ ਦੀ ਮੌਤ ਦਰ ਨੂੰ ਘੱਟ ਕਰਨ ਦੇ ਮੰਤਵ ਨਾਲ ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਮਟਰਨਲ ਡੈੱਥ ਰਿਵਿਊ ਕਮੇਟੀ ਦੀ ਮੀਟਿੰਗ ਕੀਤੀ ਤੇ ਭਵਿੱਖ ਵਿਚ ਮੌਤ ਦਰ ਨੂੰ ਹੋਰ ਘਟਾਉਣ ਲਈ ਢੁਕਵੇਂ ਉਪਰਾਲੇ ਕਰਨ ਲਈ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ।

Ad Position 21
No active advertisement
ਅਜੀਤ ਡੈਸਕ 07-08-2026
ਫ਼ਤਹਿਗੜ੍ਹ ਸਾਹਿਬ, 6 ਅਗਸਤ (ਮਨਪ੍ਰੀਤ ਸਿੰਘ)-ਜ਼ਿਲ੍ਹੇ ਵਿਚ ਗਰਭਵਤੀ ਔਰਤਾਂ ਦੀ ਮੌਤ ਦਰ ਨੂੰ ਘੱਟ ਕਰਨ ਦੇ ਮੰਤਵ ਨਾਲ ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ.ਅਰਵਿੰਦ ਪਾਲ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਮਟਰਨਲ ਡੈੱਥ ਰਿਵਿਊ ਕਮੇਟੀ ਦੀ ਮੀਟਿੰਗ ਕੀਤੀ ਤੇ ਭਵਿੱਖ ਵਿਚ ਮੌਤ ਦਰ ਨੂੰ ਹੋਰ ਘਟਾਉਣ ਲਈ ਢੁਕਵੇਂ ਉਪਰਾਲੇ ਕਰਨ ਲਈ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ। ਮੀਟਿੰਗ ਦੌਰਾਨ ਜ਼ਿਲ੍ਹਾ ਟੀਕਾਕਰਨ ਅਫ਼ਸਰ ਕਮ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਾਜੇਸ਼ ਕੁਮਾਰ ਨੇ ਕਿਹਾ ਕਿ ਹਰੇਕ ਗਰਭਵਤੀ ਔਰਤ ਦੀ ਰਜਿਸਟ੍ਰੇਸ਼ਨ ਪਹਿਲੀ ਤਿਮਾਹੀ ਵਿਚ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਨਿਰਧਾਰਿਤ ਐਂਟੀਨੇਟਲ ਚੈੱਕਅਪ ਸਮੇਂ ਸਿਰ ਕਰਨੇ ਯਕੀਨੀ ਬਣਾਏ ਜਾਣ। ਗਰਭਵਤੀ ਦਾ ਮੈਡੀਸਨ ਤੇ ਔਰਤ ਰੋਗਾਂ ਦੇ ਮਾਹਿਰ ਡਾਕਟਰ ਤੋਂ ਵੀ ਚੈੱਕਅਪ ਕਰਵਾਇਆ ਜਾਵੇ। ਹਰੇਕ ਗਰਭਵਤੀ ਔਰਤ ਦੀ ਰਜਿਸਟ੍ਰੇਸ਼ਨ ਦੌਰਾਨ ਤੇ ਸਮੇਂ-ਸਮੇਂ ਤੇ ਹਾਈ ਰਿਸਕ ਪ੍ਰੈਗਨੈਂਸੀ ਦੀਆਂ 21 ਨਿਸ਼ਾਨੀਆਂ ਦੀ ਚੈੱਕ ਲਿਸਟ ਅਨੁਸਾਰ ਉਨ੍ਹਾਂ ਦੀ ਕੌਂਸਲਿੰਗ ਕੀਤੀ ਜਾਵੇ ਤਾਂ ਜੋ ਨਾਰਮਲ ਪ੍ਰੈਗਨੈਂਸੀ ਤੇ ਹਾਈਰਿਸ਼ਕ ਪ੍ਰੈਗਨੈਂਸੀ ਦਾ ਪਤਾ ਲੱਗ ਸਕੇ। ਹਾਈ ਰਿਸਕ ਪ੍ਰੈਗਨੈਂਸੀ ਵਿਚ ਗਰਭਵਤੀ ਔਰਤ ਦੇ ਐਮ. ਸੀ. ਪੀ. ਕਾਰਡ ’ਤੇ ਲਾਲ ਰੰਗ ਦੀ ਮੋਹਰ ਲਗਾ ਕੇ ਐਚ. ਆਰ. ਪੀ. ਨੋਟ ਲਿਖਿਆ ਜਾਵੇ, ਜੱਚਾ ਤੇ ਬੱਚਾ ਦਾ ਪੂਰਾ ਰਿਕਾਰਡ ਰੱਖਿਆ ਜਾਵੇ ਤੇ ਉਸ ਦਾ ਕਾਰਡ ਮਲਟੀਪਰਪਜ਼ ਹੈਲਥ ਵਰਕਰ ਫੀਮੇਲ ਵਲੋਂ ਸਮੇਂ-ਸਮੇਂ ’ਤੇ ਅੱਪਡੇਟ ਕਰਨਾ ਯਕੀਨੀ ਬਣਾਇਆ ਜਾਵੇ। ਉਸ ਦੀ ਡਲਿਵਰੀ ਉਚੇਰੇ ਸਰਕਾਰੀ ਹਸਪਤਾਲ ਵਿਚ ਕਰਵਾਈ ਜਾਵੇ ਤਾਂ ਜੋ ਕਿਸੇ ਅਣਸੁਖਾਂਵੀ ਘਟਨਾ ਤੋਂ ਬਚਿਆ ਜਾ ਸਕੇ। ਇਸ ਮੌਕੇ ਐਸ. ਐਮ. ਓ. ਡਾ. ਜੈਦੀਪ ਚਾਹਲ, ਐਸ. ਐਮ. ਓ. (ਕ) ਡਾ. ਅਮਰਿੰਦਰ ਪਾਲ ਸਿੰਘ, ਡਾ. ਨੀਰੂ ਸਿਆਲ, ਡਾ. ਸਿਖਾ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਕਸੀਤਿਜ਼ ਸੀਮਾ, ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਅਮਨਪ੍ਰੀਤ ਸਿੰਘ, ਜ਼ਿਲ੍ਹਾ ਮੋਨੀਟ੍ਰਿੰਗ ਤੇ ਇਵੈਲੂਏਸ਼ਨ ਅਫ਼ਸਰ ਵਿੱਕੀ ਵਰਮਾ, ਨਰਸਿੰਗ ਸਿਸਟਰ ਪਰਵਿੰਦਰ ਕੌਰ, ਮਧੂ ਤੇ ਆਸ਼ਾ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਕੂਲ ਖੇਡਾਂ ਦੇ ਜ਼ੋਨਲ ਟੂਰਨਾਮੈਂਟ ’ਚ ਸਰਵਹਿੱਤਕਾਰੀ ਵਿੱਦਿਆ ਮੰਦਰ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਅਮਲੋਹ ਸ਼ਹਿਰ ਵਿਚ ਸੀਵਰੇਜ ਦੇ ਗੰਦੇ ਪਾਣੀ ਦੀ ਸਮੱਸਿਆ ਕਾਰਨ ਜਨਜੀਵਨ ਪ੍ਰਭਾਵਿਤ-ਰਾਜੂ ਖੰਨਾ ਮਾਨੀ ਵੇਹੜਾ ਸਕੂਲ ਅੱਗੇ ਖੜ...
Ad Position 24
No active advertisement