06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

‘ ਜਰਨਲ ਆਫ ਸ੍ਰੀ ਗੁਰੂ ਗ੍ਰੰਥ ਸਾਹਿਬ ਸਟੱਡੀਜ਼’ ਦਾ ਵਿਸ਼ੇਸ਼ ਅੰਕ ਸੰਗਤ ਅਰਪਣ

ਫ਼ਤਹਿਗੜ੍ਹ ਸਾਹਿਬ, 6 ਅਗਸਤ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਸ੍ਰੀ ਗ੍ਰੰਥ ਸਾਹਿਬ ਧਰਮ ਅਧਿਐਨ ਵਿਭਾਗ ਵਲੋਂ ਪ੍ਰਕਾਸ਼ਿਤ ‘ਜਨਰਲ ਆਫ਼ ਸ੍ਰੀ ਗੁਰੂ ਗ੍ਰੰਥ ਸਾਹਿਬ ਸਟੱਡੀਜ਼’ ਦਾ 2025 ਵਿਸ਼ੇਸ਼ ਅੰਕ ਸੰਗਤ ਅਰਪਣ ਕੀਤਾ। ਇਸ ਮੌਕੇ ਉਪ ਕੁਲਪਤੀ ਡਾ.

Ad Position 21
No active advertisement
ਅਜੀਤ ਡੈਸਕ 07-08-2026
ਫ਼ਤਹਿਗੜ੍ਹ ਸਾਹਿਬ, 6 ਅਗਸਤ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਸ੍ਰੀ ਗ੍ਰੰਥ ਸਾਹਿਬ ਧਰਮ ਅਧਿਐਨ ਵਿਭਾਗ ਵਲੋਂ ਪ੍ਰਕਾਸ਼ਿਤ ‘ਜਨਰਲ ਆਫ਼ ਸ੍ਰੀ ਗੁਰੂ ਗ੍ਰੰਥ ਸਾਹਿਬ ਸਟੱਡੀਜ਼’ ਦਾ 2025 ਵਿਸ਼ੇਸ਼ ਅੰਕ ਸੰਗਤ ਅਰਪਣ ਕੀਤਾ। ਇਸ ਮੌਕੇ ਉਪ ਕੁਲਪਤੀ ਡਾ. ਪਰਿਤ ਪਾਲ ਸਿੰਘ ਨੇ ਖੋਜ ਪਤ੍ਰਿਕਾ ਦੇ ਇਸ ਅੰਕ ਲਈ ਤਸੱਲੀ ਪ੍ਰਗਟ ਕਰਦਿਆਂ ਖੁਸ਼ੀ ਜਤਾਈ। ਡੀਨ ਅਕਾਦਮਿਕ ਮਾਮਲੇ ਪ੍ਰੋ. ਸੁਖਵਿੰਦਰ ਸਿੰਘ ਬਿਲਿੰਗ ਨੇ ਕਿਹਾ ਕਿ ਯੂਨੀਵਰਸਿਟੀ ਤੇ ਵਿਭਾਗ ਦੇ ਮੁੱਖ ਮਨੋਰਥ ਵਿਚ ਇਹ ਕਾਰਜ ਸ਼ਾਮਿਲ ਹੈ ਅਤੇ ਸਾਡਾ ਇਹ ਫ਼ਰਜ਼ ਹੈ ਕਿ ਇਸ ਤਰ੍ਹਾਂ ਦੇ ਖੋਜ ਕਾਰਜ ਹੋਰ ਕੀਤੇ ਜਾਣ। ਡੀਨ ਫੈਕਲਟੀ ਆਫ਼ ਸ੍ਰੀ ਗੁਰੂ ਗ੍ਰੰਥ ਸਾਹਿਬ ਸਟੱਡੀਜ਼ ਡਾ. ਹਰਦੇਵ ਸਿੰਘ ਨੇ ਦੱਸਿਆ ਕਿ ਇਸ ਅੰਕ ਅੰਦਰ ਗੁਰਬਾਣੀ ਦੇ ਸਿਧਾਂਤਕ ਪੱਖ, ਵਿਆਖਿਆਕਾਰੀ ਅਤੇ ਹੋਰ ਵਿਭਿੰਨ ਪੱਖਾਂ ਨਾਲ ਸੰਬੰਧਿਤ 16 ਪੇਪਰਾਂ ਨੂੰ ਸ਼ਾਮਿਲ ਕੀਤਾ ਗਿਆ ਹੈ। ਖੋਜ ਪਤ੍ਰਿਕਾ ਦੇ ਮੁੱਖ ਸੰਪਾਦਕ ਡਾ. ਕਿਰਨਦੀਪ ਕੌਰ ਨੇ ਹਾਜ਼ਰੀਨ ਦਾ ਧੰਨਵਾਦ ਕਰਦਿਆਂ ਅਗਲੇ ਅੰਕ ਲਈ ਖੋਜਾਰਥੀਆਂ ਤੇ ਵਿਦਵਾਨਾਂ ਨੂੰ ਸੱਦਾ ਦਿੱਤਾ। ਇਸ ਮੌਕੇ ਖੋਜ ਪ੍ਰਤਿਕਾ ਦੇ ਸੰਪਾਦਕ ਡਾ. ਪਲਵਿੰਦਰ ਕੌਰ ਤੇ ਡਾ. ਅਜੈ ਪਾਲ ਸਿੰਘ ਵੀ ਹਾਜ਼ਰ ਸਨ। ਇਸ ਅੰਕ ਦੀ ਈ-ਕਾਪੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੀ ਵੈੱਬਸਾਈਟ ਤੋਂ ਬਿਨਾਂ ਕੋਈ ਫ਼ੀਸ ਡਾਊਨਲੋਡ ਕੀਤੀ ਜਾ ਸਕਦੀ ਹੈ।
Ad Position 22
No active advertisement
ਪਿਛਲੀ ਖ਼ਬਰ ਕਲਸ਼ ਯਾਤਰਾ ਦਾ ਵੱਖ-ਵੱਖ ਪਿੰਡਾਂ ’ਚ ਕੀਤਾ ਜਾ ਰਿਹਾ ਹੈ ਸਵਾਗਤ-ਗੇਜਾ ਰਾਮ ਅਗਲੀ ਖ਼ਬਰ ਪੰਜਾਬ ਸਕੂਲ ਖੇਡਾਂ ਦੇ ਜ਼ੋਨਲ ਟੂਰਨਾਮੈਂਟ ’ਚ ਸਰਵਹਿੱਤਕਾਰੀ ਵਿੱਦਿਆ ਮੰਦਰ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ
Ad Position 24
No active advertisement