06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

‘ ਆਪ’ ਸਰਕਾਰ ਦੀ ਮੁਲਾਜ਼ਮ ਤੇ ਪੈਨਸ਼ਨਰ ਵਿਰੋਧੀ ਸੋਚ ਹੋਈ ਬੇਨਕਾਬ-ਭੱਟੀ

ਫ਼ਤਹਿਗੜ੍ਹ ਸਾਹਿਬ, 6 ਅਗਸਤ (ਬਲਜਿੰਦਰ ਸਿੰਘ)-ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਨੇ ਕਿਹਾ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਫ਼ੈਸਲੇ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਪ੍ਰਤੀ ਨਕਾਰਾਤਮਿਕ ਤੇ ਮੁਲਾਜ਼ਮ ਵਿਰੋਧੀ ਸੋਚ ਨੂੰ ਪੂਰੀ ਤਰ੍ਹਾਂ ਬੇਨਕਾਬ ਕਰ ਦਿੱਤਾ ਹੈ। ਅਦਾਲਤ ਨੇ ਮਹਿੰਗਾਈ ਭੱਤੇ (ਡੀ.

Ad Position 21
No active advertisement
ਅਜੀਤ ਡੈਸਕ 07-08-2026
ਫ਼ਤਹਿਗੜ੍ਹ ਸਾਹਿਬ, 6 ਅਗਸਤ (ਬਲਜਿੰਦਰ ਸਿੰਘ)-ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਨੇ ਕਿਹਾ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਫ਼ੈਸਲੇ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਪ੍ਰਤੀ ਨਕਾਰਾਤਮਿਕ ਤੇ ਮੁਲਾਜ਼ਮ ਵਿਰੋਧੀ ਸੋਚ ਨੂੰ ਪੂਰੀ ਤਰ੍ਹਾਂ ਬੇਨਕਾਬ ਕਰ ਦਿੱਤਾ ਹੈ। ਅਦਾਲਤ ਨੇ ਮਹਿੰਗਾਈ ਭੱਤੇ (ਡੀ. ਏ.) ਦੇ ਬਕਾਏ ਰੋਕਣ ਲਈ ਸਰਕਾਰ ਵਲੋਂ ਦਿੱਤੀ ਹਰ ਦਲੀਲ ਨੂੰ ਰੱਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਦਾਲਤ ਵਿਚ ਹਾਰ ਤੋਂ ਬਾਅਦ ਵੀ ਪੰਜਾਬ ਸਰਕਾਰ ਉਹੀ ਪੁਰਾਣੀਆਂ ਦਲੀਲਾਂ ਦੁਹਰਾ ਕੇ ਮੁਲਾਜ਼ਮਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜਿਨ੍ਹਾਂ ਨੂੰ ਹਾਈ ਕੋਰਟ ਆਪਣੇ ਫ਼ੈਸਲੇ ਵਿਚ ਪਹਿਲਾਂ ਹੀ ਖ਼ਾਰਜ ਕਰ ਚੁੱਕੀ ਹੈ ਅਤੇ ਸਰਕਾਰ ਨੂੰ ਅਦਾਲਤ ਦੇ ਫ਼ੈਸਲੇ ਦਾ ਸਨਮਾਨ ਕਰਨਾ ਚਾਹੀਦਾ ਹੈ ਉਨ੍ਹਾਂ ਕਿਹਾ ਕਿ ਹਾਈ ਕੋਰਟ ਨੇ ਸਪਸ਼ਟ ਕੀਤਾ ਹੈ ਕਿ ਸਰਕਾਰ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਆਪਣੀ ਸਹੂਲਤ ਅਨੁਸਾਰ ਲਾਗੂ ਨਹੀਂ ਕਰ ਸਕਦੀ। ਜੇਕਰ ਸਰਕਾਰ ਨੇ ਸੋਧੇ ਹੋਏ ਤਨਖ਼ਾਹ ਸਕੇਲ ਮਨਜ਼ੂਰ ਕੀਤੇ ਹਨ ਤਾਂ ਉਸੇ ਅਨੁਸਾਰ ਡੀ. ਏ. ਦੇਣ ਤੋਂ ਵੀ ਪਿੱਛੇ ਨਹੀਂ ਹਟ ਸਕਦੀ।ਉਨ੍ਹਾਂ ਮੰਗ ਕੀਤੀ ਕਿ ਸਰਕਾਰ ਬੇਲੋੜੀ ਕਾਨੂੰਨੀ ਲੜਾਈ ਛੱਡ ਕੇ ਹਾਈ ਕੋਰਟ ਦੇ ਹੁਕਮਾਂ ਦੀ ਪਾਲਨਾ ਕਰੇ ਅਤੇ ਨਿਰਧਾਰਿਤ ਸਮਾਂ-ਸੀਮਾ ਅੰਦਰ ਡੀ. ਏ. ਦਾ ਸਾਰਾ ਬਕਾਇਆ ਜਾਰੀ ਕਰੇ।
Ad Position 22
No active advertisement
ਪਿਛਲੀ ਖ਼ਬਰ ਲਾਇਨਜ਼ ਕਲੱਬ ਵਲੋਂ ਥੈਲੇਸੀਮੀਆ ਪੀੜਤ ਬੱਚਿਆਂ ਲਈ 39ਵਾਂ ਮਹਾਨ ਖ਼ੂਨਦਾਨ ਕੈਂਪ ਅੱਜ ਅਗਲੀ ਖ਼ਬਰ ਮਨੁੱਖਤਾ ਪੱਖੀ ਭਾਵਨਾ ਦੀ ਰੱਖਣ ਵਾਲੀ ਸਿੱਖ ਕੌਮ ’ਤੇ ਦੂਜੇ ਸੂਬਿਆਂ ਵਿਚ ਹਮਲੇ ਕਰਨਾ ਬੇਹੱਦ ਮੰਦਭਾਗਾ-ਟਿਵਾਣਾ
Ad Position 24
No active advertisement