ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ ਦੇ ਹਿਤਾਂ ਲਈ ਡਟ ਕੇ ਖੜ੍ਹਾ ਰਿਹਾ ਹੈ-ਜਥੇਦਾਰ ਮੁਕਾਰੋਂਪੁਰ
ਫ਼ਤਹਿਗੜ੍ਹ ਸਾਹਿਬ, 7 ਅਗਸਤ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਤੇ ਬਾਬਾ ਬੰਦਾ ਸਿੰਘ ਬਹਾਦਰ ਐਜੂਕੇਸ਼ਨ ਟਰੱਸਟ ਦੇ ਮੈਂਬਰ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਨੇ ਪਿੰਡ ਭੈਰੋਂਪੁਰ ਵਿਖੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬੀਆਂ ਦੀ ਆਪਣੀ ਮਾਂ ਪਾਰਟੀ ਹੈ, ਜੋ ਹਮੇਸ਼ਾ ਪੰਜਾਬ ਦੇ ਹਿਤਾਂ, ਹੱਕਾਂ ਤੇ ਭਲਾਈ ਲਈ ਡਟ ਕੇ ਪਹਿਰਾ ਦਿੰਦੀ ਆ ਰਹੀ ਹੈ। ਇਸ ਲਈ ਪੰਜਾਬੀਆਂ ਦਾ ਵੀ ਫ਼ਰਜ਼ ਬਣਦਾ ਹੈ ਕਿ ਸੂਬੇ ਦੇ ਬਿਹਤਰ ਭਵਿੱਖ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਵਿਧਾਨ ਸਭਾ ਚੋਣਾਂ ਵਿਚ ਵੱਡੀ ਜਿੱਤ ਦਿਵਾ ਕੇ ਸੱਤਾ ਵਿਚ ਲਿਆਂਦਾ ਜਾਵੇ।
ਫ਼ਤਹਿਗੜ੍ਹ ਸਾਹਿਬ, 7 ਅਗਸਤ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਤੇ ਬਾਬਾ ਬੰਦਾ ਸਿੰਘ ਬਹਾਦਰ ਐਜੂਕੇਸ਼ਨ ਟਰੱਸਟ ਦੇ ਮੈਂਬਰ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਨੇ ਪਿੰਡ ਭੈਰੋਂਪੁਰ ਵਿਖੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬੀਆਂ ਦੀ ਆਪਣੀ ਮਾਂ ਪਾਰਟੀ ਹੈ, ਜੋ ਹਮੇਸ਼ਾ ਪੰਜਾਬ ਦੇ ਹਿਤਾਂ, ਹੱਕਾਂ ਤੇ ਭਲਾਈ ਲਈ ਡਟ ਕੇ ਪਹਿਰਾ ਦਿੰਦੀ ਆ ਰਹੀ ਹੈ। ਇਸ ਲਈ ਪੰਜਾਬੀਆਂ ਦਾ ਵੀ ਫ਼ਰਜ਼ ਬਣਦਾ ਹੈ ਕਿ ਸੂਬੇ ਦੇ ਬਿਹਤਰ ਭਵਿੱਖ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਵਿਧਾਨ ਸਭਾ ਚੋਣਾਂ ਵਿਚ ਵੱਡੀ ਜਿੱਤ ਦਿਵਾ ਕੇ ਸੱਤਾ ਵਿਚ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਪਾਰਟੀ ਸੂਬੇ ਅੰਦਰ ਭਾਈਚਾਰਕ ਸਾਂਝ, ਅਮਨ-ਸ਼ਾਂਤੀ ਤੇ ਆਪਸੀ ਸਦਭਾਵਨਾ ਨੂੰ ਮਜ਼ਬੂਤ ਬਣਾਈ ਰੱਖਣ ਵਿਚ ਵਿਸ਼ਵਾਸ ਰੱਖਦੀ ਹੈ ਅਤੇ ਪੰਜਾਬ ਦੀ ਖ਼ੁਸ਼ਹਾਲੀ ਲਈ ਸੂਬੇ ਦੇ ਲੋਕਾਂ ਵਿਚ ਆਪਸੀ ਪਿਆਰ, ਏਕਤਾ ਅਤੇ ਭਾਈਚਾਰਕ ਸਾਂਝ ਦਾ ਮਜ਼ਬੂਤ ਹੋਣਾ ਬਹੁਤ ਜ਼ਰੂਰੀ ਹੈ। ਮੁਕਾਰੋਂਪੁਰ ਨੇ ਕਿਹਾ ਕਿ ਪੰਜਾਬ ਦੀਆਂ ਬਾਕੀ ਸਿਆਸੀ ਪਾਰਟੀਆਂ ਦੇ ਫ਼ੈਸਲੇ ਪੰਜਾਬ ਵਿਚ ਨਹੀਂ, ਸਗੋਂ ਦਿੱਲੀ ਤੋਂ ਤੈਅ ਹੁੰਦੇ ਹਨ ਅਤੇ ਦਿੱਲੀ ਤੋਂ ਮਿਲਦੇ ਹੁਕਮਾਂ ਅਨੁਸਾਰ ਹੀ ਪੰਜਾਬ ਸੰਬੰਧੀ ਫ਼ੈਸਲੇ ਲਏ ਜਾਂਦੇ ਹਨ, ਜਦਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਲੋਕਾਂ ਦੀ ਆਵਾਜ਼ ਤੇ ਪੰਜਾਬ ਦੇ ਹਿਤਾਂ ਨੂੰ ਹਮੇਸ਼ਾ ਪਹਿਲ ਦਿੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਫ਼ੈਸਲੇ ਪੰਜਾਬ ਦੀ ਧਰਤੀ ’ਤੇ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਧਿਆਨ ਵਿਚ ਰੱਖ ਕੇ ਹੀ ਹੋਣੇ ਚਾਹੀਦੇ ਹਨ। ਇਸ ਮੌਕੇ ਸੁਰੇਸ਼ ਕੁਮਾਰ ਭੈਰੋਂਪੁਰ, ਨਰੇਸ਼ ਕੁਮਾਰ, ਰਾਜ ਕੁਮਾਰ, ਹਰਭਜਨ ਸਿੰਘ ਰੈਲੋਂ, ਹਰਪ੍ਰੀਤ ਸਿੰਘ, ਕੈਪਟਨ ਸੋਹਣ ਸਿੰਘ, ਵਿੱਕੀ ਬਲ੍ਹਾੜੀ, ਨਿਰਮਲ ਸਿੰਘ, ਪਰਵਿੰਦਰ ਖ਼ਾਨ, ਚੇਤਨ ਪ੍ਰਕਾਸ਼, ਕੁਲਵਿੰਦਰ ਸਿੰਘ, ਜਗਤਾਰ ਸਿੰਘ ਤਾਰਾ ਬਧੌਛੀ, ਹਰਭਜਨ ਸਿੰਘ ਸਾਬਕਾ ਡਾਇਰੈਕਟਰ ਮਿਲਕਫੈੱਡ ਮੋਹਾਲੀ, ਦਲਵੀਰ ਸਿੰਘ ਭਾਸ਼ਾ, ਬਲਵਿੰਦਰ ਸਿੰਘ, ਨੰਬਰਦਾਰ ਜਸਪਾਲ ਸਿੰਘ, ਰਣਬੀਰ ਸਿੰਘ, ਹਰਜਿੰਦਰ ਸਿੰਘ, ਅਮਰੀਕ ਸਿੰਘ, ਕੁਲਵਿੰਦਰ ਸਿੰਘ, ਜਸਵੰਤ ਸਿੰਘ, ਹਰਪ੍ਰੀਤ ਸਿੰਘ ਤੇ ਕਰਨੈਲ ਸਿੰਘ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।