09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ਜਾ ਰਿਹਾ ਹੈ-ਜਥੇਦਾਰ ਮੁਕਾਰੋਂਪੁਰ

ਫ਼ਤਹਿਗੜ੍ਹ ਸਾਹਿਬ, 8 ਅਗਸਤ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਤੇ ਬਾਬਾ ਬੰਦਾ ਸਿੰਘ ਬਹਾਦਰ ਐਜੂਕੇਸ਼ਨ ਟਰੱਸਟ ਦੇ ਮੈਂਬਰ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਵਲੋਂ ਪਾਰਟੀ ਦੀਆਂ ਲੋਕਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਸ਼ੁਰੂ ਕੀਤੀ ਜਨ ਸੰਪਰਕ ਮੁਹਿੰਮ ਤਹਿਤ ਜ਼ਿਲ੍ਹੇ ਵਿਚ ਨੁੱਕੜ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਜਤਿੰਦਰ ਸਿੰਘ ਜੋਨੀ ਬਲਾੜੀ ਕਲਾਂ ਦੇ ਗ੍ਰਹਿ ਵਿਖੇ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 09-08-2026
ਫ਼ਤਹਿਗੜ੍ਹ ਸਾਹਿਬ, 8 ਅਗਸਤ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਤੇ ਬਾਬਾ ਬੰਦਾ ਸਿੰਘ ਬਹਾਦਰ ਐਜੂਕੇਸ਼ਨ ਟਰੱਸਟ ਦੇ ਮੈਂਬਰ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਵਲੋਂ ਪਾਰਟੀ ਦੀਆਂ ਲੋਕਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਸ਼ੁਰੂ ਕੀਤੀ ਜਨ ਸੰਪਰਕ ਮੁਹਿੰਮ ਤਹਿਤ ਜ਼ਿਲ੍ਹੇ ਵਿਚ ਨੁੱਕੜ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਜਤਿੰਦਰ ਸਿੰਘ ਜੋਨੀ ਬਲਾੜੀ ਕਲਾਂ ਦੇ ਗ੍ਰਹਿ ਵਿਖੇ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਜਥੇਦਾਰ ਮੁਕਾਰੋਂਪੁਰ ਨੇ ਚੰਡੀਗੜ੍ਹ ਵਿਚ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਕੱਚੇ-ਪੱਕੇ ਮੁਲਾਜ਼ਮਾਂ ਤੇ ਪੈਨਸ਼ਨਰਾਂ ’ਤੇ ਪੰਜਾਬ ਸਰਕਾਰ ਦੁਆਰਾ ਜਲ ਤੋਪਾਂ ਦੀ ਵਰਤੋਂ ਕੀਤੇ ਜਾਣ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਲੋਕਤੰਤਰ ਵਿਚ ਹਰੇਕ ਨਾਗਰਿਕ ਨੂੰ ਆਪਣੀਆਂ ਮੰਗਾਂ ਲਈ ਸ਼ਾਂਤਮਈ ਢੰਗ ਨਾਲ ਆਵਾਜ਼ ਉਠਾਉਣ ਦਾ ਹੱਕ ਹੈ। ਸਰਕਾਰ ਨੂੰ ਆਪਣੀ ਜ਼ਿੰਮੇਵਾਰੀ ਤੋਂ ਭੱਜਣ ਦੀ ਬਜਾਏ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਦੇ ਬਣਦੇ ਬਕਾਏ ਜਾਰੀ ਕਰਨ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਮੁਲਾਜ਼ਮਾਂ, ਕਿਸਾਨਾਂ ਤੇ ਮਜ਼ਦੂਰਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਦਾ ਆਇਆ ਹੈ ਤੇ ਭਵਿੱਖ ਵਿਚ ਵੀ ਲੋਕਾਂ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਉਠਾਉਂਦਾ ਰਹੇਗਾ। ਮੀਟਿੰਗ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਵਲੋਂ ਪਾਰਟੀ ਦੀ ਮਜ਼ਬੂਤੀ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਵੀ ਕੀਤੀ। ਇਸ ਮੌਕੇ ਜਤਿੰਦਰ ਸਿੰਘ ਜੋਨੀ, ਮਨਜੀਤ ਸਿੰਘ, ਗੁਰਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਜਗਤਾਰ ਸਿੰਘ, ਦਰਸ਼ਨ ਸਿੰਘ, ਅਮਨਦੀਪ ਸਿੰਘ ਮਸਤਰਾਮ, ਹਰਮੇਸ਼ ਸਿੰਘ, ਬਰਿੰਦਰ ਸਿੰਘ, ਪ੍ਰਵੀਨ ਸਿੰਘ, ਨਰਿੰਦਰ ਸਿੰਘ, ਗੁਰਤਿੰਦਰ ਸਿੰਘ, ਗੁਰਮੀਤ ਸਿੰਘ, ਪਾਲ ਸਿੰਘ, ਸੁਖਜਿੰਦਰ ਸਿੰਘ, ਗੁਰਧਿਆਨ ਸਿੰਘ, ਸੁਰਿੰਦਰ ਸਿੰਘ, ਹਰਪ੍ਰੀਤ ਸਿੰਘ, ਹਰਵਿੰਦਰ ਸਿੰਘ ਸਰਪੰਚ ਮੁਕਾਰੋਂਪੁਰ, ਦਲਬੀਰ ਸਿੰਘ ਭਾਸ਼ਾ, ਗੁਰਦੀਪ ਸਿੰਘ ਪੰਚ ਮੁਕਾਰੋਂਪੁਰ, ਜਗਤਾਰ ਸਿੰਘ ਵੀ ਹਾਜ਼ਰ ਸਨ। ਇਸ ਮੌਕੇ ਪਿੰਡ ਵਾਸੀਆਂ ਵਲੋਂ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਦਾ ਵਿਸ਼ੇਸ਼ ਸਨਮਾਨ ਵੀ ਕੀਤਾ।
Ad Position 22
No active advertisement
ਪਿਛਲੀ ਖ਼ਬਰ ਵਾਈ. ਆਰ. ਐਸ. ਏ. ਨੈਸ਼ਨਲ ਫੈਡਰੇਸ਼ਨ ਕ੍ਰਿਕਟ ਕੱਪ ’ਚ ਮਾਤਾ ਗੁਜਰੀ ਸਕੂਲ ਦੇਵੀਗੜ੍ਹ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਨਗਰ ਕੌਂਸਲ ਪ੍ਰਧਾਨ ਆਸ਼ਾ ਰਾਣੀ ਵਲੋਂ ਗੋਲਡਨ ਸਿਟੀ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ
Ad Position 24