09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਅਮਲੋਹ ਤੋਂ ਤਿੰਨ ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

ਅਮਲੋਹ, 8 ਅਗਸਤ (ਕੇਵਲ ਸਿੰਘ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਹਲਕਾ ਅਮਲੋਹ ਤੋਂ ਸੰਗਤਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਵੱਖ-ਵੱਖ ਥਾਵਾਂ ਤੋਂ ਸ਼ਰਧਾਲੂਆਂ ਦੇ ਜਥਿਆਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦਰਸ਼ਨਾਂ ਲਈ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

Ad Position 21
No active advertisement
ਅਜੀਤ ਡੈਸਕ 09-08-2026
ਅਮਲੋਹ, 8 ਅਗਸਤ (ਕੇਵਲ ਸਿੰਘ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਹਲਕਾ ਅਮਲੋਹ ਤੋਂ ਸੰਗਤਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਵੱਖ-ਵੱਖ ਥਾਵਾਂ ਤੋਂ ਸ਼ਰਧਾਲੂਆਂ ਦੇ ਜਥਿਆਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦਰਸ਼ਨਾਂ ਲਈ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਪਿੰਡ ਸ਼ੇਰਪੁਰ ਮਾਜਰਾ ਤੋਂ 105ਵੀਂ ਬੱਸ, ਪਿੰਡ ਰਾਏਪੁਰ ਅਰਾਈਆਂ ਤੋਂ 106ਵੀਂ ਬੱਸ ਤੇ ਵਾਰਡ ਨੰਬਰ 4 ਅੰਬੇ ਮਾਜਰਾ ਤੋਂ 107ਵੀਂ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕੀਤੀ ਗਈ। ਬੱਸਾਂ ਵਿਚ ਸਵਾਰ ਸੰਗਤਾਂ ਵਿਚ ਯਾਤਰਾ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਸ਼ਰਧਾਲੂਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਉਦੇਸ਼ ਸੂਬੇ ਦੇ ਵੱਧ ਤੋਂ ਵੱਧ ਬਜ਼ੁਰਗਾਂ ਅਤੇ ਸੰਗਤਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਉਨ੍ਹਾਂ ਸ਼ਰਧਾਲੂਆਂ ਲਈ ਲਾਹੇਵੰਦ ਸਾਬਤ ਹੋ ਰਹੀ ਹੈ, ਜੋ ਆਰਥਿਕ ਜਾਂ ਹੋਰ ਕਾਰਨਾਂ ਕਰਕੇ ਆਪਣੇ ਪੱਧਰ ’ਤੇ ਧਾਰਮਿਕ ਯਾਤਰਾ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਸੰਗਤਾਂ ਦੀਆਂ ਸਹੂਲਤਾਂ ਅਤੇ ਸੁਰੱਖਿਆ ਦਾ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ। ਬੱਸਾਂ ਨੂੰ ਰਵਾਨਾ ਕਰਨ ਤੋਂ ਪਹਿਲਾਂ ਵਿਧਾਇਕ ਬੜਿੰਗ ਨੇ ਸਮੂਹ ਸੰਗਤ ਦੀ ਸੁਖਦ ਅਤੇ ਸਫਲ ਯਾਤਰਾ ਲਈ ਅਰਦਾਸ ਵੀ ਕੀਤੀ। ਯਾਤਰਾ ’ਤੇ ਜਾ ਰਹੀਆਂ ਸੰਗਤਾਂ ਨੇ ਪੰਜਾਬ ਸਰਕਾਰ ਤੇ ਵਿਧਾਇਕ ਗੈਰੀ ਬੜਿੰਗ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪੰਥਕ ਧਿਰਾਂ ਨੂੰ ਘੱਟ ਗਿਣਤੀ ਵਰਗਾਂ ਤੇ ਬਹੁਜਨ ਸਮਾਜ ਨੂੰ ਨਾਲ ਲੈ ਕੇ ਇਕ ਪਲੇਟਫ਼ਾਰਮ ’ਤੇ ਇਕੱਤਰ ਹੋਣ ਦੀ ਲੋੜ-ਮਾਧੋਪੁਰ ਅਗਲੀ ਖ਼ਬਰ ਜੱਲੋਵਾਲ ਵਿਖੇ ਬਜ਼ੁਰਗਾਂ ਨੂੰ ਸਹਾਇਤਾ ਉਪਕਰਨਾਂ ਦਾ ਸੇਵਾ ਕੈਂਪ ਲਗਾਇਆ
Ad Position 24