09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਮੁੱਖ ਮੰਤਰੀ ਮਾਨ ਵਲੋਂ ਭਾਈ ਹਵਾਰਾ ਦੀ ਪੈਰੋਲ ਦੀ ਸਿਫ਼ਾਰਸ਼ ਬੇਹੱਦ ਸ਼ਲਾਘਾਯੋਗ - ਪੀਰ ਮੁਹੰਮਦ

ਚੰਡੀਗੜ੍ਹ, 8 ਅਗਸਤ (ਪ੍ਰੋ. ਅਵਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਪੁਨਰ-ਸਰਜੀਤ) ਦੇ ਮੁੱਖ ਬੁਲਾਰੇ ਅਤੇ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜੇਲ੍ਹ ਵਿਚ ਨਜ਼ਰਬੰਦ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਲਈ ਕੀਤੀ ਗਈ ਸਿਫ਼ਾਰਸ਼ ਦਾ ਸਵਾਗਤ ਕਰਦਿਆਂ ਇਸ ਨੂੰ ਬੇਹੱਦ ਸ਼ਲਾਘਾਯੋਗ ਕਦਮ ਦੱਸਿਆ ਹੈ ।

Ad Position 21
No active advertisement
ਅਜੀਤ ਡੈਸਕ 09-08-2026
ਚੰਡੀਗੜ੍ਹ, 8 ਅਗਸਤ (ਪ੍ਰੋ.ਅਵਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਪੁਨਰ-ਸਰਜੀਤ) ਦੇ ਮੁੱਖ ਬੁਲਾਰੇ ਅਤੇ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜੇਲ੍ਹ ਵਿਚ ਨਜ਼ਰਬੰਦ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਲਈ ਕੀਤੀ ਗਈ ਸਿਫ਼ਾਰਸ਼ ਦਾ ਸਵਾਗਤ ਕਰਦਿਆਂ ਇਸ ਨੂੰ ਬੇਹੱਦ ਸ਼ਲਾਘਾਯੋਗ ਕਦਮ ਦੱਸਿਆ ਹੈ । ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਭਾਈ ਜਗਤਾਰ ਸਿੰਘ ਹਵਾਰਾ ਦੀ ਬਿਰਧ ਮਾਤਾ ਜੀ ਲੰਮੇ ਸਮੇਂ ਤੋਂ ਗੰਭੀਰ ਬਿਮਾਰ ਹਨ ਅਤੇ ਬੈੱਡ ’ਤੇ ਹਨ । ਉਨ੍ਹਾਂ ਦੀ ਉਮਰ ਅਤੇ ਵਿਗੜ ਰਹੀ ਸਿਹਤ ਨੂੰ ਦੇਖਦਿਆਂ ਉਨ੍ਹਾਂ ਦੀਆਂ ਅੱਖਾਂ ਆਪਣੇ ਪੁੱਤਰ ਦੇ ਦਰਸ਼ਨਾਂ ਲਈ ਤਰਸ ਰਹੀਆਂ ਹਨ । ਅਜਿਹੇ ਮਾਨਵੀ ਹਾਲਾਤਾਂ ਵਿਚ ਭਾਈ ਹਵਾਰਾ ਦੀ ਆਪਣੇ ਪਰਿਵਾਰ ਅਤੇ ਮਾਤਾ ਜੀ ਕੋਲ ਪਹੁੰਚ ਬਹੁਤ ਜ਼ਰੂਰੀ ਹੈ ।ਪੀਰ ਮੁਹੰਮਦ ਨੇ ਕੇਂਦਰ ਸਰਕਾਰ ਅਤੇ ਪੰਜਾਬ ਦੇ ਰਾਜਪਾਲ ਕੋਲੋਂ ਜ਼ੋਰਦਾਰ ਮੰਗ ਕੀਤੀ ਕਿ ਬਿਨਾਂ ਕਿਸੇ ਦੇਰੀ ਦੇ ਭਾਈ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਮਨਜ਼ੂਰ ਕੀਤੀ ਜਾਵੇ। 08ਸੀਐਚਡੀ19
Ad Position 22
No active advertisement
ਪਿਛਲੀ ਖ਼ਬਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ 34 ਮੁਲਾਜ਼ਮਾਂ ਨੇ ਆਈ.ਆਈ.ਐਮ. ਅਹਿਮਦਾਬਾਦ ਵਿਖੇ ਲੀਡਰਸ਼ਿਪ ਪ੍ਰੋਗਰਾਮ ’... ਅਗਲੀ ਖ਼ਬਰ ਵਿਦੇਸ਼ ਭੇਜਣ ਦੇ ਨਾਂਅ ’ਤੇ 73.33 ਲੱਖ ਦੀ ਕਥਿਤ ਠੱਗੀ, ਚੰਡੀਗੜ੍ਹ ’ਚ ਵੀਜ਼ਾ ਕੰਸਲਟੈਂਟਾਂ ਵਿਰੁੱਧ 6 ਮਾਮਲੇ ਦਰਜ
Ad Position 24