ਮਾਤਾ ਗੁਜਰੀ ਸਕੂਲ ਦੇ ਵਿਦਿਆਰਥੀਆਂ ਨੇ ਸ਼ਤਰੰਜ ’ਚ ਜਿੱਤਿਆ ਪਹਿਲਾ ਇਨਾਮ
ਦੇਵੀਗੜ੍ਹ, 9 ਅਗਸਤ (ਰਾਜਿੰਦਰ ਸਿੰਘ ਮੌਜੀ)-ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਦੇਵੀਗੜ੍ਹ ਦੇ ਵਿਦਿਆਰਥੀਆਂ ਨੇ 70ਵੇਂ ਜ਼ੋਨਲ ਪੱਧਰੀ ਸ਼ਤਰੰਜ ਟੂਰਨਾਮੈਂਟ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-19 ਟੀਮ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਇਹ ਸ਼ਤਰੰਜ ਟੂਰਨਾਮੈਂਟ ਡਾ.
ਦੇਵੀਗੜ੍ਹ, 9 ਅਗਸਤ (ਰਾਜਿੰਦਰ ਸਿੰਘ ਮੌਜੀ)-ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਦੇਵੀਗੜ੍ਹ ਦੇ ਵਿਦਿਆਰਥੀਆਂ ਨੇ 70ਵੇਂ ਜ਼ੋਨਲ ਪੱਧਰੀ ਸ਼ਤਰੰਜ ਟੂਰਨਾਮੈਂਟ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-19 ਟੀਮ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਇਹ ਸ਼ਤਰੰਜ ਟੂਰਨਾਮੈਂਟ ਡਾ. ਬੀ. ਐਸ. ਸੰਧੂ ਮੈਮੋਰੀਅਲ ਸਕੂਲ ਵਿਖੇ ਕਰਵਾਇਆ। ਟੂਰਨਾਮੈਂਟ ’ਚ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ। ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਦੀ ਅੰਡਰ-19 ਟੀਮ ਨੇ ਆਪਣੀ ਸ਼ਾਨਦਾਰ ਖੇਡ, ਰਣਨੀਤੀ ਤੇ ਸੂਝ-ਬੂਝ ਦਾ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਿਲ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ਦਾ ਸਿਹਰਾ ਟੀਮ ਦੇ ਕੋਚ ਹਰਦੀਪ ਕੁਮਾਰ ਦੀ ਯੋਗ ਅਗਵਾਈ, ਮਿਹਨਤ ਤੇ ਵਿਦਿਆਰਥੀਆਂ ਦੀ ਲਗਨ ਨੂੰ ਜਾਂਦਾ ਹੈ। ਸਕੂਲ ਦੇ ਡਾਇਰੈਕਟਰ ਭੁਪਿੰਦਰ ਸਿੰਘ, ਪ੍ਰਧਾਨ ਰਵਿੰਦਰ ਕੌਰ ਤੇ ਪ੍ਰਿੰਸੀਪਲ ਪੂਨਮ ਧੀਮਾਨ ਨੇ ਜੇਤੂ ਵਿਦਿਆਰਥੀਆਂ, ਕੋਚ ਤੇ ਸਮੂਹ ਸਟਾਫ਼ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਕੂਲ ਵਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਆਪਣੀ ਪ੍ਰਤਿਭਾ ਨਿਖਾਰਨ ਲਈ ਹਰ ਸੰਭਵ ਸਹਿਯੋਗ ਅਤੇ ਉਚਿਤ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ। ਸਕੂਲ ਪ੍ਰਬੰਧਕਾਂ ਨੇ ਵਿਦਿਆਰਥੀਆਂ ਨੂੰ ਭਵਿੱਖ ’ਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਸਕੂਲ ਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਜਿੱਤ ਨਾਲ ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਵਿਚ ਖੁਸ਼ੀ ਦੀ ਲਹਿਰ ਹੈ।