11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਬਰੌਂਗਾ ਜ਼ੇਰ ਤੇ ਬਰੌਂਗਾ ਬੁਲੰਦ ਦੇ 2 ਦਰਜਨ ਪਰਿਵਾਰ ‘ਆਪ’ ’ਚ ਸ਼ਾਮਿਲ

ਅਮਲੋਹ, 10 ਅਗਸਤ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੇ ਹਲਕਾ ਅਮਲੋਹ ਵਿਚ ਕਰਵਾਏ ਜਾ ਰਹੇ ਰਿਕਾਰਡ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਦਾ ਪਰਿਵਾਰ ਦਿਨ-ਬ-ਦਿਨ ਵੱਡਾ ਹੁੰਦਾ ਜਾ ਰਿਹਾ ਹੈ। ਇਸੇ ਲੜੀ ਤਹਿਤ ਪਿੰਡ ਬਰੌਂਗਾ ਜ਼ੇਰ ਤੇ ਬੁਲੰਦ ਤੋਂ ਕਰੀਬ 2 ਦਰਜਨ ਪਰਿਵਾਰਾਂ ਨੇ ਕਾਂਗਰਸ ਤੇ ਅਕਾਲੀ ਦਲ ਨੂੰ ਅਲਵਿਦਾ ਆਖਦਿਆਂ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ।

Ad Position 21
No active advertisement
ਅਜੀਤ ਡੈਸਕ 11-08-2026
ਅਮਲੋਹ, 10 ਅਗਸਤ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੇ ਹਲਕਾ ਅਮਲੋਹ ਵਿਚ ਕਰਵਾਏ ਜਾ ਰਹੇ ਰਿਕਾਰਡ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਦਾ ਪਰਿਵਾਰ ਦਿਨ-ਬ-ਦਿਨ ਵੱਡਾ ਹੁੰਦਾ ਜਾ ਰਿਹਾ ਹੈ। ਇਸੇ ਲੜੀ ਤਹਿਤ ਪਿੰਡ ਬਰੌਂਗਾ ਜ਼ੇਰ ਤੇ ਬੁਲੰਦ ਤੋਂ ਕਰੀਬ 2 ਦਰਜਨ ਪਰਿਵਾਰਾਂ ਨੇ ਕਾਂਗਰਸ ਤੇ ਅਕਾਲੀ ਦਲ ਨੂੰ ਅਲਵਿਦਾ ਆਖਦਿਆਂ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਇਹ ਪ੍ਰਗਟਾਵਾ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਵਿਧਾਇਕ ਗੈਰੀ ਬੜਿੰਗ ਨੇ ਪਾਰਟੀ ਵਿਚ ਸ਼ਾਮਿਲ ਹੋਏ ਸਮੂਹ ਪਰਿਵਾਰਾਂ ਦਾ ਨਿੱਘਾ ਸਵਾਗਤ ਕੀਤਾ ਤੇ ਉਨ੍ਹਾਂ ਨੂੰ ਪਾਰਟੀ ਵਿਚ ਪੂਰੇ ਮਾਣ-ਸਤਿਕਾਰ ਦਾ ਵਿਸ਼ਵਾਸ ਦਿਵਾਇਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਿਨਾਂ ਕਿਸੇ ਭੇਦਭਾਵ ਦੇ ਕੀਤੇ ਜਾ ਰਹੇ ਸਰਬਪੱਖੀ ਵਿਕਾਸ, ਜ਼ਮੀਨੀ ਪੱਧਰ ’ਤੇ ਲੋਕਾਂ ਨੂੰ ਮਿਲ ਰਹੀਆਂ ਸਹੂਲਤਾਂ ਤੇ ਪਾਰਦਰਸ਼ੀ ਪ੍ਰਸ਼ਾਸਨ ਤੋਂ ਖ਼ੁਸ਼ ਹੋ ਕੇ ਹਰ ਵਰਗ ਦੇ ਲੋਕ ‘ਆਪ’ ਨਾਲ ਜੁੜ ਰਹੇ ਹਨ। ਰਵਾਇਤੀ ਪਾਰਟੀਆਂ ਦੀਆਂ ਗ਼ਲਤ ਨੀਤੀਆਂ ਤੋਂ ਤੰਗ ਆ ਚੁੱਕੇ ਲੋਕ ਹੁਣ ਆਮ ਆਦਮੀ ਪਾਰਟੀ ਨੂੰ ਹੀ ਪੰਜਾਬ ਦੇ ਸੁਨਹਿਰੀ ਭਵਿੱਖ ਦਾ ਸਹੀ ਵਿਕਲਪ ਮੰਨਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਨਵੇਂ ਸ਼ਾਮਿਲ ਹੋਏ ਪਰਿਵਾਰਾਂ ਦੇ ਆਉਣ ਨਾਲ ਜ਼ਮੀਨੀ ਪੱਧਰ ’ਤੇ ਪਾਰਟੀ ਨੂੰ ਵੱਡੀ ਤਾਕਤ ਮਿਲੀ ਹੈ। ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਇਨ੍ਹਾਂ ਪਰਿਵਾਰਾਂ ਨੂੰ ਪੂਰੀ ਭਾਗੀਦਾਰੀ ਦਿੱਤੀ ਜਾਵੇਗੀ। ਇਸ ਮੌਕੇ ਪਾਰਟੀ ਵਿਚ ਸ਼ਾਮਿਲ ਹੋਏ ਪਰਿਵਾਰਾਂ ਦੇ ਆਗੂਆਂ ਨੇ ਕਿਹਾ ਕਿ ਉਹ ਵਿਧਾਇਕ ਗੈਰੀ ਬੜਿੰਗ ਦੀ ਇਮਾਨਦਾਰ ਸੋਚ, ਸਾਫ਼-ਸੁਥਰੀ ਸਿਆਸਤ ਅਤੇ ਹਲਕੇ ਦੀ ਸੇਵਾ ਲਈ ਦਿਨ-ਰਾਤ ਕੀਤੀ ਜਾ ਰਹੀ ਮਿਹਨਤ ਤੋਂ ਬਹੁਤ ਪ੍ਰਭਾਵਿਤ ਹਨ।
Ad Position 22
No active advertisement
ਪਿਛਲੀ ਖ਼ਬਰ ਲਾਇਨਜ਼ ਕਲੱਬ ਨੇ ਭਾਦਸੋਂ ਬੀੜ ’ਚ ਪਸ਼ੂ ਸੇਵਾ ਪ੍ਰਾਜੈਕਟ ਤਹਿਤ ਕੀਤੀ ਸੇਵਾ ਅਗਲੀ ਖ਼ਬਰ ਬੰਦੀ ਸਿੰਘਾਂ ਦੇ ਮਾਮਲੇ ਵਿਚ ਕੇਜਰੀਵਾਲ ਤੇ ਭਗਵੰਤ ਮਾਨ ਦੇ ਦੋਹਰੇ ਮਾਪਦੰਡ ਬੇਨਕਾਬ-ਮੁਕਾਰੋਂਪੁਰ
Ad Position 24