ਪੰਜਾਬ ਸਰਕਾਰ ਸ਼ਹਿਰਾਂ ਦੀ ਤਰਜ਼ ’ਤੇ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਵੀ ਦੇ ਰਹੀ ਹੈ ਤਰਜੀਹ-ਚੇਅਰਮੈਨ ਲਿਬੜਾ, ਢਿੱਲੋਂ, ਰਾਜਾ
ਪਿੰਡ ਬਧੌਛੀ ਕਲਾਂ ਦੀ ਪੰਚਾਇਤ ਨੂੰ 3 ਲੱਖ ਰੁਪਏ ਦੀ ਗਰਾਂਟ ਦਾ ਸੌਂਪਿਆ ਚੈੱਕ
ਫ਼ਤਹਿਗੜ੍ਹ ਸਾਹਿਬ, 10 ਅਗਸਤ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਪਿੰਡਾਂ ਨੂੰ ਸ਼ਹਿਰਾਂ ਦੀ ਤਰਜ਼ ’ਤੇ ਸਹੂਲਤਾਂ ਮੁਹੱਈਆ ਕਰਾਉਣ ਲਈ ਵਚਨਬੱਧ ਹੈ, ਜਿਸ ਦੇ ਚੱਲਦਿਆਂ ਸਰਕਾਰ ਵਲੋਂ ਪਿੰਡਾਂ ’ਚ ਖੇਡ ਗਰਾਊਂਡ, ਵੱਡੇ ਪਾਰਕ ਤੇ ਨੌਜਵਾਨਾਂ ਲਈ ਨਵੇਂ ਜਿੰਮ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ, ਤਾਂ ਜੋ ਪਿੰਡਾਂ ਨੂੰ ਵੱਡੀਆਂ ਸਹੂਲਤਾਂ ਨਾਲ ਲੈਸ ਕੀਤਾ ਜਾ ਸਕੇ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਜੈ ਸਿੰਘ ਲਿਬੜਾ, ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਤੇ ਚੇਅਰਮੈਨ ਰਸ਼ਪਿੰਦਰ ਸਿੰਘ ਰਾਜਾ ਨੇ ਪਿੰਡ ਬਧੌਛੀ ਕਲਾਂ ਦੀ ਪੰਚਾਇਤ ਨੂੰ ਨਵੇਂ ਪਾਰਕ ਦੇ ਨਿਰਮਾਣ ਲਈ 3 ਲੱਖ ਰੁਪਏ ਦਾ ਚੈੱਕ ਸੌਂਪਣ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਫ਼ਤਹਿਗੜ੍ਹ ਸਾਹਿਬ, 10 ਅਗਸਤ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਪਿੰਡਾਂ ਨੂੰ ਸ਼ਹਿਰਾਂ ਦੀ ਤਰਜ਼ ’ਤੇ ਸਹੂਲਤਾਂ ਮੁਹੱਈਆ ਕਰਾਉਣ ਲਈ ਵਚਨਬੱਧ ਹੈ, ਜਿਸ ਦੇ ਚੱਲਦਿਆਂ ਸਰਕਾਰ ਵਲੋਂ ਪਿੰਡਾਂ ’ਚ ਖੇਡ ਗਰਾਊਂਡ, ਵੱਡੇ ਪਾਰਕ ਤੇ ਨੌਜਵਾਨਾਂ ਲਈ ਨਵੇਂ ਜਿੰਮ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ, ਤਾਂ ਜੋ ਪਿੰਡਾਂ ਨੂੰ ਵੱਡੀਆਂ ਸਹੂਲਤਾਂ ਨਾਲ ਲੈਸ ਕੀਤਾ ਜਾ ਸਕੇ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਜੈ ਸਿੰਘ ਲਿਬੜਾ, ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਤੇ ਚੇਅਰਮੈਨ ਰਸ਼ਪਿੰਦਰ ਸਿੰਘ ਰਾਜਾ ਨੇ ਪਿੰਡ ਬਧੌਛੀ ਕਲਾਂ ਦੀ ਪੰਚਾਇਤ ਨੂੰ ਨਵੇਂ ਪਾਰਕ ਦੇ ਨਿਰਮਾਣ ਲਈ 3 ਲੱਖ ਰੁਪਏ ਦਾ ਚੈੱਕ ਸੌਂਪਣ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਤੋਂ ਪਹਿਲਾਂ ਆਗੂਆਂ ਵਲੋਂ ਪਿੰਡ ਬਧੌਛੀ ਕਲਾਂ ਦੇ ਬਲਾਕ ਇੰਚਾਰਜ ਦਿਲਬਾਗ ਸਿੰਘ ਨੰਬਰਦਾਰ ਦੇ ਘਰ ਮੀਟਿੰਗ ਕਰ ਲੋਕਾਂ ਨੂੰ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਸਬੰਧੀ ਜਾਗਰੂਕ ਕੀਤਾ ਗਿਆ। ਆਗੂਆਂ ਨੇ ਸਿਹਤ ਬੀਮਾ ਯੋਜਨਾ, ਨਵੀਂ ਰਾਸ਼ਨ ਕਾਰਡ ਪਾਲਿਸੀ, ਤੇ ਮਾਵਾਂ ਭੈਣਾਂ ਦੇ ਸਨਮਾਨ ਤੋਂ ਇਲਾਵਾ ਦੀਆਂ ਸਾਰੀਆਂ ਯੋਜਨਾਵਾਂ ਬਾਰੇ ਚਾਨਣਾ ਪਾਇਆ। ਚੇਅਰਮੈਨ ਰਸ਼ਪਿੰਦਰ ਸਿੰਘ ਰਾਜਾ ਨੇ ਦੱਸਿਆ ਕਿ ਰਾਜਾ ਵੈਲਫੇਅਰ ਫਾੳਂੂਡੇਸ਼ਨ ਵਲੋਂ ਹਰ ਪਿੰਡ ਵਿਚ ਸਿਹਤ ਯੋਜਨਾ ਦੇ ਕੈਂਪ ਲਗਾਏ ਜਾ ਰਹੇ ਹਨ ਤੇ ਰਹਿੰਦੇ ਯੋਗ ਲਾਭਪਾਤਰੀਆਂ ਨੂੰ ਮੌਕੇ ’ਤੇ ਕਾਰਡ ਬਣਾ ਕੇ ਦਿੱਤੇ ਜਾ ਰਹੇ ਹਨ। ਇਸੇ ਤਰ੍ਹਾਂ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਜੈ ਸਿੰਘ ਲਿਬੜਾ ਨੇ ਕਿਹਾ ਕਿ ਕੋਈ ਵੀ ਪਿੰਡ ਵਧੀਆ ਖੇਡ ਗਰਾਊਂਡ, ਜਿੰਮ ਜਾਂ ਪਾਰਕ ਤੋਂ ਵਾਂਝਾ ਨਾ ਰਹੇ, ਜਿਸ ਸੰਬੰਧੀ ਪਿੰਡਾਂ ਦੀਆਂ ਪੰਚਾਇਤਾਂ ਸਿੱਧੇ ਤੌਰ ’ਤੇ ਉਨ੍ਹਾਂ ਨਾਲ ਰਾਬਤਾ ਕਰ ਸਕਦੀਆਂ ਹਨ। ਚੇਅਰਮੈਨ ਲਿਬੜਾ ਨੇ ਕਿਹਾ ਕਿ ਪੰਜਾਬ ਸਰਕਾਰ ਕਰੋੜਾਂ ਰੁਪਏ ਦੀ ਰਾਸ਼ੀ ਪਿੰਡਾਂ ਦੇ ਹਰੇਕ ਕਾਰਜ ਲਈ ਭੇਜ ਰਹੀ ਹੈ, ਜਿਸ ਦਾ ਪਿੰਡਾਂ ਦੀਆਂ ਪੰਚਾਇਤਾਂ ਨੂੰ ਲਾਭ ਲੈਣਾ ਚਾਹੀਦਾ ਹੈ। ਇਸ ਮੌਕੇ ਪਿੰਡ ਦੇ ਸਰਪੰਚ ਤੇਜਿੰਦਰ ਸਿੰਘ ਤੋਂ ਇਲਾਵਾ ਪੰਚ, ਨਗਰ ਨਿਵਾਸੀ ਤੇ ਨੌਜਵਾਨ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।