11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਦਾਣਾ ਮੰਡੀ ਖਮਾਣੋਂ ਵਿਖੇ ਪਈ ਕਣਕ ਦੀ ਜਲਦ ਚੁਕਾਈ ਕਰਵਾਉਣ ਦੀ ਮੰਗ ਐਸ. ਡੀ. ਐਮ. ਖਮਾਣੋਂ ਨੂੰ ਦਿੱਤਾ ਮੰਗ ਪੱਤਰ

ਖਮਾਣੋਂ, 10 ਅਗਸਤ (ਜੋਗਿੰਦਰ ਪਾਲ)-ਦਾਣਾ ਮੰਡੀ ਖਮਾਣੋਂ ਵਿਖੇ ਖ਼ਰੀਦ ਏਜੰਸੀਆਂ ਵਲੋਂ ਖ਼ਰੀਦੀ ਕਣਕ ਦੀ ਅਜੇ ਤੱਕ ਚੁਕਾਈ ਨਾ ਹੋਣ ਕਾਰਨ ਕਿਸਾਨਾਂ ਤੇ ਆੜ੍ਹਤੀਆਂ ਵਿਚ ਚਿੰਤਾ ਪਾਈ ਜਾ ਰਹੀ ਹੈ। ਇਸ ਸੰਬੰਧੀ ਐੱਸ.

Ad Position 21
No active advertisement
ਅਜੀਤ ਡੈਸਕ 11-08-2026
ਖਮਾਣੋਂ, 10 ਅਗਸਤ (ਜੋਗਿੰਦਰ ਪਾਲ)-ਦਾਣਾ ਮੰਡੀ ਖਮਾਣੋਂ ਵਿਖੇ ਖ਼ਰੀਦ ਏਜੰਸੀਆਂ ਵਲੋਂ ਖ਼ਰੀਦੀ ਕਣਕ ਦੀ ਅਜੇ ਤੱਕ ਚੁਕਾਈ ਨਾ ਹੋਣ ਕਾਰਨ ਕਿਸਾਨਾਂ ਤੇ ਆੜ੍ਹਤੀਆਂ ਵਿਚ ਚਿੰਤਾ ਪਾਈ ਜਾ ਰਹੀ ਹੈ। ਇਸ ਸੰਬੰਧੀ ਐੱਸ. ਡੀ. ਐੱਮ. ਖਮਾਣੋਂ ਨੂੰ ਯੂਨੀਅਨ ਦੇ ਬਲਾਕ ਪ੍ਰਧਾਨ ਕਰਨੈਲ ਸਿੰਘ ਜਟਾਣਾ ਨੀਵਾਂ ਦੀ ਅਗਵਾਈ ਹੇਠ ਮੰਗ-ਪੱਤਰ ਦੇ ਕੇ ਮੰਡੀਆਂ ਵਿਚ ਪਈ ਕਣਕ ਦੀ ਜਲਦ ਚੁਕਾਈ ਕਰਵਾਉਣ ਦੀ ਮੰਗ ਕੀਤੀ ਗਈ। ਮੰਗ-ਪੱਤਰ ਵਿਚ ਕਿਹਾ ਗਿਆ ਕਿ ਹਾੜ੍ਹੀ ਦੀ ਫ਼ਸਲ ਦੌਰਾਨ ਪ੍ਰਾਈਵੇਟ ਏਜੰਸੀਆਂ ਵਲੋਂ ਖ਼ਰੀਦੀ ਗਈ ਕਣਕ ਮੰਡੀਆਂ ਦੇ ਪੱਕੇ ਫੜ੍ਹਾਂ ਵਿਚ ਹੀ ਸਟੋਰ ਕੀਤੀ ਹੋਈ ਹੈ। ਇਸ ਕਾਰਨ ਮੰਡੀਆਂ ਵਿਚ ਨਵੀਂ ਫ਼ਸਲ ਲਈ ਥਾਂ ਦੀ ਸਮੱਸਿਆ ਪੈਦਾ ਹੋ ਸਕਦੀ ਹੈ। ਹੁਣ ਝੋਨੇ ਦੀ ਫ਼ਸਲ ਵੀ ਸਿਰ ’ਤੇ ਹੈ, ਇਸ ਲਈ ਝੋਨੇ ਦੀ ਆਮਦ ਤੋਂ ਪਹਿਲਾਂ ਮੰਡੀਆਂ ਨੂੰ ਕਣਕ ਤੋਂ ਖ਼ਾਲੀ ਕਰਵਾਉਣਾ ਜ਼ਰੂਰੀ ਹੈ। ਮੰਗ-ਪੱਤਰ ਰਾਹੀਂ ਇਹ ਵੀ ਦੱਸਿਆ ਗਿਆ ਕਿ ਜਾਣਕਾਰੀ ਅਨੁਸਾਰ ਅਗਸਤ ਮਹੀਨੇ ਦੌਰਾਨ ਵੀ ਕਣਕ ਦੀ ਚੁਕਾਈ ਦਾ ਕੋਈ ਪੱਕਾ ਪਲਾਨ ਨਹੀਂ ਹੈ। ਕਿਸਾਨ ਆਗੂਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਝੋਨੇ ਦੀ ਫ਼ਸਲ ਮੰਡੀਆਂ ਵਿਚ ਆਉਣ ਤੋਂ ਪਹਿਲਾਂ ਕਣਕ ਦੀ ਪੂਰੀ ਚੁਕਾਈ ਕਰਵਾਈ ਜਾਵੇ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਉੱਤਮ ਸਿੰਘ ਬਰਵਾਲੀ, ਕਿਰਪਾਲ ਸਿੰਘ ਬਦੇਸ਼ ਕਲਾਂ, ਜ਼ੋਰਾਵਰ ਸਿੰਘ ਭਾਮੀਆਂ, ਦਰਸ਼ਨ ਸਿੰਘ ਰਾਣਵਾਂ, ਗੁਰਦੇਵ ਸਿੰਘ, ਮੋਹਨ ਸਿੰਘ ਭੁੱਟਾ, ਬਲਵੰਤ ਸਿੰਘ, ਬੂਟਾ ਸਿੰਘ ਜਟਾਣਾ ਉੱਚਾ, ਮਨਜੀਤ ਸਿੰਘ ਗਰਚਾ, ਗੁਰਜੀਤ ਸਿੰਘ, ਹਰਬੰਸ ਸਿੰਘ ਅਤੇ ਲਖਬੀਰ ਸਿੰਘ ਆਦਿ ਕਿਸਾਨ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਜਰਾ ਮੰਨਾਂ ਸਿੰਘ ਵਾਲਾ ਵਿਖੇ ਤੀਆਂ ਦਾ ਤਿਉਹਾਰ ਨਾਲ ਮਨਾਇਆ ਅਗਲੀ ਖ਼ਬਰ ਅਜੀਤ, ਜਲੰਧਰ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਨਿਯੁਕਤ
Ad Position 24