12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਕਰਵਾਇਆ ਸਹੁੰ ਚੁੱਕ ਸਮਾਗਮ

ਫ਼ਤਹਿਗੜ੍ਹ ਸਾਹਿਬ, 11 ਅਗਸਤ (ਬਲਜਿੰਦਰ ਸਿੰਘ)-ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਐੱਨ. ਐੱਸ.

Ad Position 21
No active advertisement
ਅਜੀਤ ਡੈਸਕ 12-08-2026
ਫ਼ਤਹਿਗੜ੍ਹ ਸਾਹਿਬ, 11 ਅਗਸਤ (ਬਲਜਿੰਦਰ ਸਿੰਘ)-ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਐੱਨ.ਐੱਸ.ਐੱਸ. ਵਿਭਾਗ ਵਲੋਂ ਆਪਣੇ ਵਲੰਟੀਅਰਾਂ ਲਈ ਇਕ ਵਿਸ਼ੇਸ਼ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦਾ ਮੁੱਖ ਉਦੇਸ਼ ਨੌਜਵਾਨਾਂ ਵਿਚ ਸਮਾਜਿਕ ਜ਼ਿੰਮੇਵਾਰੀ, ਦੇਸ਼ ਭਗਤੀ ਅਤੇ ਨਸ਼ਾ ਮੁਕਤ ਸਮਾਜ ਦੇ ਨਿਰਮਾਣ ਲਈ ਜਾਗਰੂਕਤਾ ਪੈਦਾ ਕਰਨਾ ਸੀ। ਇਸ ਮੌਕੇ ਐੱਨ.ਐੱਸ.ਐੱਸ. ਵਲੰਟੀਅਰਾਂ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੰਵਿਧਾਨਕ ਕਦਰਾਂ-ਕੀਮਤਾਂ ਦੀ ਰੱਖਿਆ ਕਰਨ ਦਾ ਪ੍ਰਣ ਲਿਆ। ਵਲੰਟੀਅਰਾਂ ਨੇ ਸੁਤੰਤਰਤਾ ਸੰਗਰਾਮੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਦੇਸ਼ ਦੀ ਤਰੱਕੀ ਤੇ ਨਿਰਪੱਖਤਾ ਲਈ ਹਮੇਸ਼ਾ ਤਤਪਰ ਰਹਿਣ ਦਾ ਵਚਨ ਦਿੱਤਾ। ਅੱਜ ਦੇ ਸਮਾਗਮ ਦੌਰਾਨ ਇਕ ਜ਼ਿੰਮੇਵਾਰ ਨੌਜਵਾਨ ਹੋਣ ਦੇ ਨਾਤੇ ਵਲੰਟੀਅਰਾਂ ਨੇ ਕਿਸੇ ਵੀ ਕਿਸਮ ਦੇ ਨਸ਼ੀਲੇ ਪਦਾਰਥਾਂ ਦਾ ਸੇਵਨ ਨਾ ਕਰਨ ਅਤੇ ਆਪਣੇ ਪਰਿਵਾਰ, ਮਿੱਤਰਾਂ, ਸਿੱਖਿਆ ਸੰਸਥਾ ਅਤੇ ਸਮਾਜ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕਰਕੇ ‘ਨਸ਼ਾ ਮੁਕਤ ਭਾਰਤ’ ਦੇ ਸੁਪਨੇ ਨੂੰ ਸਾਕਾਰ ਕਰਨ ਵਿਚ ਪੂਰਾ ਯੋਗਦਾਨ ਪਾਉਣ ਦੀ ਸਹੁੰ ਖਾਧੀ। ਇਸ ਮੌਕੇ ਐੱਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰ ਪ੍ਰੋ. ਅਮਨ ਸ਼ਰਮਾ, ਡਾ. ਨਵਜੋਤ ਕੌਰ ਸਹਾਇਕ ਅਫ਼ਸਰ, ਪ੍ਰੋ. ਸੁਰਿੰਦਰ ਸਿੰਘ ਅਤੇ ਪ੍ਰੋ. ਸੀਮਾ ਰਾਣੀ ਉਚੇਚੇ ਤੌਰ ’ਤੇ ਮੌਜੂਦ ਰਹੇ। ਅਧਿਆਪਕਾਂ ਨੇ ਵਲੰਟੀਅਰਾਂ ਨੂੰ ਸਮਾਜ ਸੇਵਾ ਦੇ ਕਾਰਜਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਵੀ ਪ੍ਰੇਰਿਤ ਕੀਤਾ। ਸਮਾਗਮ ਦਾ ਸਮਾਪਨ ‘ਜੈ ਹਿੰਦ’ ਦੇ ਨਾਅਰਿਆਂ ਨਾਲ ਹੋਇਆ। ਸਮਾਗਮ ਦੌਰਾਨ ਸਮੂਹ ਸਟਾਫ਼ ਮੈਂਬਰ ਮੌਜੂਦ ਰਹੇ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੇ ਨਵ ਨਿਯੁਕਤ ਕੌਮੀ ਮੀਤ ਪ੍ਰਧਾਨ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਦਾ ਸਨਮਾਨ ਅਗਲੀ ਖ਼ਬਰ ਭਾਈ ਰਾਮ ਕਿਸ਼ਨ ਗੁਰਮਤਿ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ
Ad Position 24