ਸ਼੍ਰੋਮਣੀ ਅਕਾਲੀ ਦਲ (ਬ) ਦੇ ਨਵ ਨਿਯੁਕਤ ਕੌਮੀ ਮੀਤ ਪ੍ਰਧਾਨ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਦਾ ਸਨਮਾਨ
ਫ਼ਤਹਿਗੜ੍ਹ ਸਾਹਿਬ, 11 ਅਗਸਤ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਨਵ ਨਿਯੁਕਤ ਕੌਮੀ ਮੀਤ ਪ੍ਰਧਾਨ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਦਾ ਅੱਜ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੇ ਨਾਨ-ਟੀਚਿੰਗ ਸਟਾਫ਼ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸਮੂਹ ਸਟਾਫ਼ ਮੈਂਬਰਾਂ ਨੇ ਜਥੇਦਾਰ ਮੁਕਾਰੋਂਪੁਰ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਉਨ੍ਹਾਂ ਦੀ ਸਫਲਤਾ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
ਫ਼ਤਹਿਗੜ੍ਹ ਸਾਹਿਬ, 11 ਅਗਸਤ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਨਵ ਨਿਯੁਕਤ ਕੌਮੀ ਮੀਤ ਪ੍ਰਧਾਨ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਦਾ ਅੱਜ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੇ ਨਾਨ-ਟੀਚਿੰਗ ਸਟਾਫ਼ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸਮੂਹ ਸਟਾਫ਼ ਮੈਂਬਰਾਂ ਨੇ ਜਥੇਦਾਰ ਮੁਕਾਰੋਂਪੁਰ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਉਨ੍ਹਾਂ ਦੀ ਸਫਲਤਾ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਸਟਾਫ਼ ਮੈਂਬਰਾਂ ਨੇ ਕਿਹਾ ਕਿ ਜਥੇਦਾਰ ਮੁਕਾਰੋਂਪੁਰ ਵਲੋਂ ਪਹਿਲਾਂ ਵੀ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੇ ਵਿਦਿਆਰਥੀਆਂ ਅਤੇ ਸਟਾਫ਼ ਦੀ ਹਰ ਸੰਭਵ ਮਦਦ ਕੀਤੀ ਜਾਂਦੀ ਰਹੀ ਹੈ । ਉਨ੍ਹਾਂ ਕਿਹਾ ਕਿ ਕਾਲਜ ਨਾਲ ਸਬੰਧਿਤ ਮਾਮਲਿਆਂ ਵਿਚ ਜਥੇਦਾਰ ਮੁਕਾਰੋਂਪੁਰ ਹਮੇਸ਼ਾ ਸਹਿਯੋਗ ਦੀ ਭਾਵਨਾ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਆ ਰਹੇ ਹਨ। ਉਨ੍ਹਾਂ ਉਮੀਦ ਪ੍ਰਗਟਾਈ ਕਿ ਜਥੇਦਾਰ ਮੁਕਾਰੋਂਪੁਰ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਨੇ ਕਿਹਾ ਕਿ ਇਹ ਸਨਮਾਨ ਉਨ੍ਹਾਂ ਲਈ ਸਿਰਫ਼ ਸਨਮਾਨ ਹੀ ਨਹੀਂ, ਸਗੋਂ ਆਪਣੀਆਂ ਜ਼ਿੰਮੇਵਾਰੀਆਂ ਨੂੰ ਹੋਰ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਨਾ ਵੀ ਹੈ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਨੂੰ ਬੂਥ ਪੱਧਰ ’ਤੇ ਮਜ਼ਬੂਤ ਕਰਨ ਦੇ ਨਾਲ-ਨਾਲ ਸਮਾਜਿਕ ਤੇ ਸਿੱਖਿਆ ਦੇ ਖੇਤਰ ਵਿਚ ਆਪਣੀ ਬਣਦੀ ਜ਼ਿੰਮੇਵਾਰੀ ਪੂਰੀ ਵਫ਼ਾਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ’ਤੇ ਕੁਲਜੀਤ ਸਿੰਘ, ਬਲਵਿੰਦਰ ਸਿੰਘ ਸੰਗੋਵਾਲ, ਸੁਸ਼ੀਲ ਕੁਮਾਰ, ਗੁਰਮੀਤ ਸਿੰਘ, ਸੁਖਜੀਤ ਸਿੰਘ, ਹਰਬੰਸ ਸਿੰਘ, ਸੁਰਿੰਦਰ ਸਿੰਘ, ਜਗਪ੍ਰੀਤ ਸਿੰਘ, ਪ੍ਰਿਤਪਾਲ ਸਿੰਘ, ਜਗਨੰਦਨ ਸਿੰਘ, ਇੰਦਰਪਾਲ ਸਿੰਘ, ਪਰਮਜੀਤ ਸਿੰਘ, ਰਸ਼ਪਾਲ ਸਿੰਘ, ਸੁਖਬੀਰ ਸਿੰਘ, ਰਜਿੰਦਰ ਸਿੰਘ, ਜਸਵਿੰਦਰ ਸਿੰਘ ਲਾਡੀ, ਸੁੱਚਾ ਸਿੰਘ, ਰਾਮ ਸਿੰਘ, ਬਲਵਿੰਦਰ ਸਿੰਘ, ਗੁਰਦੀਪ ਸਿੰਘ ਸੌਂਢਾ, ਸ਼ਗਨ, ਗੁਰਮੀਤ ਸਿੰਘ ਭੱਟੀ, ਦਵਿੰਦਰ ਸਿੰਘ, ਲਖਵੀਰ ਸਿੰਘ, ਜਗਤਾਰ ਸਿੰਘ, ਗੁਰਜੀਤ ਸਿੰਘ, ਸੁਖਵਿੰਦਰ ਸਿੰਘ, ਬਿਕਰਮਜੀਤ ਸਿੰਘ ਅਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ।