11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਡਾ. ਨਰੇਸ਼ ਚੌਹਾਨ ਨੇ ‘ਇਕ ਦਿਨ ਮੇਰਾ ਪਿੰਡ’ ਮੁਹਿੰਮ ਤਹਿਤ ਪਿੰਡ ਰਾਣਵਾਂ ਦਾ ਕੀਤਾ ਦੌਰਾ ਗ਼ਰੀਬ ਪਰਿਵਾਰਾਂ ਨੂੰ ਸ਼ਾਮਲਾਟ ਜ਼ਮੀਨ ’ਚ ਪਲਾਟ ਦੇਣ ਦੀ ਮੰਗ

ਖਮਾਣੋਂ, 11 ਅਗਸਤ (ਜੋਗਿੰਦਰ ਪਾਲ)-ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਐੱਸ. ਐੱਮ.

Ad Position 21
No active advertisement
ਅਜੀਤ ਡੈਸਕ 12-08-2026
ਖਮਾਣੋਂ, 11 ਅਗਸਤ (ਜੋਗਿੰਦਰ ਪਾਲ)-ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਐੱਸ.ਐੱਮ.ਓ. ਡਾ. ਨਰੇਸ਼ ਚੌਹਾਨ ਵਲੋਂ ‘ਇਕ ਦਿਨ ਮੇਰਾ ਪਿੰਡ’ ਮੁਹਿੰਮ ਤਹਿਤ ਪਿੰਡ ਰਾਣਵਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਸਾਬਕਾ ਸਰਪੰਚ ਕਿਰਨਜੀਤ ਕੌਰ ਦੀ ਅਗਵਾਈ ਹੇਠ ਪਿੰਡ ਵਾਸੀਆਂ ਨਾਲ ਮੀਟਿੰਗ ਕੀਤੀ ਗਈ ਜਿਸ ਦੌਰਾਨ ਪਿੰਡ ਦੀਆਂ ਵੱਖ-ਵੱਖ ਸਮੱਸਿਆਵਾਂ ਬਾਰੇ ਡਾ. ਚੌਹਾਨ ਨੂੰ ਜਾਣੂ ਕਰਵਾਇਆ ਗਿਆ। ਡਾ. ਨਰੇਸ਼ ਚੌਹਾਨ ਨੇ ਕਿਹਾ ਕਿ ਪਿੰਡ ਦੇ ਗ਼ਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਸ਼ਾਮਲਾਟ ਜ਼ਮੀਨ ਵਿਚ ਪਲਾਟ ਦਿੱਤੇ ਜਾਣੇ ਚਾਹੀਦੇ ਹਨ ਤਾਂ ਜੋ ਉਹ ਆਪਣੇ ਮਕਾਨ ਬਣਾ ਕੇ ਸਨਮਾਨ ਨਾਲ ਜੀਵਨ ਬਤੀਤ ਕਰ ਸਕਣ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਕਈ ਲੋਕ ਭਲਾਈ ਸਕੀਮਾਂ ਦਾ ਲਾਭ ਅਜੇ ਵੀ ਹਰ ਲੋੜਵੰਦ ਤੱਕ ਨਹੀਂ ਪਹੁੰਚ ਰਿਹਾ ਅਤੇ ਕਈ ਗ਼ਰੀਬ ਪਰਿਵਾਰ ਇਨ੍ਹਾਂ ਸਹੂਲਤਾਂ ਤੋਂ ਵਾਂਝੇ ਰਹਿ ਜਾਂਦੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਡਾ. ਬੀ.ਆਰ. ਅੰਬੇਡਕਰ ਸਮੇਤ ਸੰਵਿਧਾਨ ਨਿਰਮਾਤਾਵਾਂ ਦੇ ਸਹਿਯੋਗ ਨਾਲ ਅਜਿਹਾ ਸੰਵਿਧਾਨ ਦਿੱਤਾ ਜਿਸ ਵਿਚ ਹਰ ਵਰਗ, ਜਾਤ ਅਤੇ ਧਰਮ ਦੇ ਲੋਕਾਂ ਲਈ ਬਰਾਬਰੀ ਦੇ ਅਧਿਕਾਰ ਯਕੀਨੀ ਬਣਾਏ ਗਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਸਰਕਾਰ ਸੰਵਿਧਾਨ ਦੀ ਮੂਲ ਭਾਵਨਾ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਡਾ. ਚੌਹਾਨ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਧਿਆਨ ਲੋਕ ਭਲਾਈ ਦੀ ਬਜਾਏ, ਇਸ਼ਤਿਹਾਰਬਾਜ਼ੀ ਵੱਲ ਵੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਕਾਨੂੰਨ-ਵਿਵਸਥਾ ਦੀ ਸਥਿਤੀ ਚਿੰਤਾਜਨਕ ਹੈ, ਨਸ਼ਿਆਂ ਅਤੇ ਬੇਰੁਜ਼ਗਾਰੀ ਦੀ ਸਮੱਸਿਆ ਵਧ ਰਹੀ ਹੈ ਅਤੇ ਪੰਜਾਬ ਸਿਰ ਕਰਜ਼ੇ ਦਾ ਬੋਝ ਵੀ ਲਗਾਤਾਰ ਵਧਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਵਿਚੋਂ ਬਹੁਤੇ ਪੂਰੇ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਲੋਕ ਕਾਂਗਰਸ ਨੂੰ ਮੌਕਾ ਦੇ ਕੇ ਸੂਬੇ ਵਿਚ ਕਾਂਗਰਸ ਦੀ ਸਰਕਾਰ ਬਣਾਉਣਗੇ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਵਤਾਰ ਸਿੰਘ ਰਿਆ ਨੇ ਬਿਮਾਰੀ ਤੋਂ ਪੀੜਤ ਨੂੰ ਸਹਾਇਤਾ ਰਾਸ਼ੀ ਦਾ ਚੈੱਕ ਸੌਂਪਿਆ ਅਗਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਖੇਤੀਬਾੜੀ ਵਿਭਾਗ ਦੇ ਵਿਦਿਆਰਥੀਆਂ ਨੂੰ ਵਿੱਦਿਅਕ ਦੌਰਾ ਕਰਵਾਇਆ
Ad Position 24