ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਵਤਾਰ ਸਿੰਘ ਰਿਆ ਨੇ ਬਿਮਾਰੀ ਤੋਂ ਪੀੜਤ ਨੂੰ ਸਹਾਇਤਾ ਰਾਸ਼ੀ ਦਾ ਚੈੱਕ ਸੌਂਪਿਆ
ਖਮਾਣੋਂ, 11 ਅਗਸਤ (ਮਨਮੋਹਣ ਸਿੰਘ ਕਲੇਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਭਾਈ ਅਵਤਾਰ ਸਿੰਘ ਰਿਆ ਵਲੋਂ ਗੁਰਦੁਆਰਾ ਗੋਬਿੰਦਗੜ੍ਹ ਸਾਹਿਬ ਰਾਣਵਾਂ ਵਿਖੇ ਕਸ਼ਮੀਰਾ ਸਿੰਘ ਵਾਸੀ ਪਿੰਡ ਲਖਣਪੁਰ ਨੂੰ ਬਿਮਾਰੀ ਦੇ ਇਲਾਜ ਲਈ ਮਾਲੀ ਸਹਾਇਤਾ ਦਾ ਚੈੱਕ ਸੌਂਪਿਆ ਗਿਆ । ਇਸ ਮੌਕੇ ਜਥੇਦਾਰ ਰਿਆ ਨੇ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਮਾਨਵਤਾ ਦੀ ਭਲਾਈ ਦੇ ਕਾਰਜ ਲੰਬੇ ਸਮੇਂ ਤੋਂ ਕਰਦੀ ਆ ਰਹੀ ਹੈ।
ਖਮਾਣੋਂ, 11 ਅਗਸਤ (ਮਨਮੋਹਣ ਸਿੰਘ ਕਲੇਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਭਾਈ ਅਵਤਾਰ ਸਿੰਘ ਰਿਆ ਵਲੋਂ ਗੁਰਦੁਆਰਾ ਗੋਬਿੰਦਗੜ੍ਹ ਸਾਹਿਬ ਰਾਣਵਾਂ ਵਿਖੇ ਕਸ਼ਮੀਰਾ ਸਿੰਘ ਵਾਸੀ ਪਿੰਡ ਲਖਣਪੁਰ ਨੂੰ ਬਿਮਾਰੀ ਦੇ ਇਲਾਜ ਲਈ ਮਾਲੀ ਸਹਾਇਤਾ ਦਾ ਚੈੱਕ ਸੌਂਪਿਆ ਗਿਆ । ਇਸ ਮੌਕੇ ਜਥੇਦਾਰ ਰਿਆ ਨੇ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਮਾਨਵਤਾ ਦੀ ਭਲਾਈ ਦੇ ਕਾਰਜ ਲੰਬੇ ਸਮੇਂ ਤੋਂ ਕਰਦੀ ਆ ਰਹੀ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਵਲੋਂ ਵੱਖ-ਵੱਖ ਵਿੱਦਿਅਕ ਸੰਸਥਾਵਾਂ ਚਲਾ ਕੇ ਲੋੜਵੰਦ ਵਿਦਿਆਰਥੀਆਂ ਨੂੰ ਵਜ਼ੀਫ਼ਾ ਵੀ ਦਿੱਤਾ ਜਾ ਰਿਹਾ ਹੈ। ਇਸ ਮੌਕੇ ਜਸਮੇਰ ਸਿੰਘ ਬਡਲਾ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਖਮਾਣੋਂ, ਗੁਰਚਰਨ ਸਿੰਘ ਕੋਟਾਂ ਮੈਨੇਜਰ ਗੁਰਦੁਆਰਾ ਗੋਬਿੰਦਗੜ੍ਹ ਸਾਹਿਬ ਰਾਣਵਾਂ, ਰਾਜਵੰਤ ਸਿੰਘ ਰਾਜੂ ਲਖਣਪੁਰ ਆਦਿ ਹਾਜ਼ਰ ਸਨ।