12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਤੀਆਂ ਦਾ ਤਿਉਹਾਰ ਮਨਾਇਆ

ਮੰਡੀ ਗੋਬਿੰਦਗੜ੍ਹ, 12 ਅਗਸਤ (ਇਕਬਾਲਦੀਪ ਸੰਧੂ)- ਮੁਹੱਲਾ ਗੁਰੂ ਨਾਨਕ ਕਾਲੋਨੀ ਦੀ ਏ. ਸੀ.

Ad Position 21
No active advertisement
ਅਜੀਤ ਡੈਸਕ 13-08-2026
ਮੰਡੀ ਗੋਬਿੰਦਗੜ੍ਹ, 12 ਅਗਸਤ (ਇਕਬਾਲਦੀਪ ਸੰਧੂ)- ਮੁਹੱਲਾ ਗੁਰੂ ਨਾਨਕ ਕਾਲੋਨੀ ਦੀ ਏ. ਸੀ. ਧਰਮਸ਼ਾਲਾ ਵਿਚ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ, ਖ਼ੁਸ਼ੀ ਅਤੇ ਪੰਜਾਬੀ ਸਭਿਆਚਾਰਕ ਰੰਗਾਂ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਮੁਹੱਲੇ ਦੀਆਂ ਔਰਤਾਂ ਅਤੇ ਲੜਕੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲੈਂਦਿਆਂ ਪੰਜਾਬੀ ਲੋਕ-ਗੀਤਾਂ , ਗਿੱਧੇ ਅਤੇ ਹੋਰ ਸਭਿਆਚਾਰਕ ਗਤੀਵਿਧੀਆਂ ਰਾਹੀਂ ਤੀਆਂ ਦੀਆਂ ਰੌਣਕਾਂ ਨੂੰ ਚਾਰ ਚੰਨ ਲਗਾਏ। ਸਮਾਗਮ ਵਿਚ ਰੀਤੂ ਪਾਠਕ, ਸ਼ੀਨੂੰ, ਗੀਤ, ਮਨੀ, ਸ਼ਿਵਾਨੀ, ਦੀਆ, ਨੈਨਾ, ਆਰਤੀ ਪਾਠਕ, ਦਿਵਿਆ, ਮੀਨੂੰ ਸ਼ਰਮਾ, ਵੰਦਨਾ, ਅਮਰਜੀਤ ਕੌਰ, ਅੰਮ੍ਰਿਤ ਅਤੇ ਮੀਨੂੰ ਸਮੇਤ ਹੋਰ ਮਹਿਲਾਵਾਂ ਨੇ ਉਤਸ਼ਾਹ ਨਾਲ ਸ਼ਿਰਕਤ ਕੀਤੀ। ਇਸ ਮੌਕੇ ਪੰਜਾਬੀ ਪਹਿਰਾਵੇ ਵਿਚ ਸਜੀਆਂ ਮੁਟਿਆਰਾਂ ਅਤੇ ਮਹਿਲਾਵਾਂ ਨੇ ਗਿੱਧਾ ਪਾ ਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ ਅਤੇ ਲੋਕ-ਗੀਤਾਂ ਨਾਲ ਮਾਹੌਲ ਨੂੰ ਖ਼ੁਸ਼ਗਵਾਰ ਬਣਾ ਦਿੱਤਾ। ਇਸ ਮੌਕੇ ਤੀਆਂ ਦੇ ਇਸ ਸਮਾਗਮ ਦੌਰਾਨ ਪੰਜਾਬੀ ਸਭਿਆਚਾਰ ਦੀਆਂ ਪੁਰਾਤਨ ਰਵਾਇਤਾਂ ਅਤੇ ਲੋਕ-ਵਿਰਸੇ ਨੂੰ ਯਾਦ ਕਰਦਿਆਂ ਆਪਸੀ ਮਿਲਵਰਤਨ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਵੀ ਦਿੱਤਾ ਗਿਆ। ਇਸ ਮੌਕੇ ਅਮਿ੍ਰੰਤ ਨੇ ਕਿਹਾ ਕਿ ਤੀਆਂ ਸਿਰਫ਼ ਮਨੋਰੰਜਨ ਦਾ ਤਿਉਹਾਰ ਨਹੀਂ, ਸਗੋਂ ਪੰਜਾਬੀ ਸਭਿਆਚਾਰ, ਲੋਕ-ਗੀਤਾਂ, ਗਿੱਧੇ ਅਤੇ ਸਾਂਝੀਵਾਲਤਾ ਨਾਲ ਜੁੜੀ ਇਕ ਅਹਿਮ ਪਰੰਪਰਾ ਹੈ। ਅਜਿਹੇ ਸਮਾਗਮ ਨਵੀਂ ਪੀੜ੍ਹੀ ਨੂੰ ਆਪਣੇ ਅਮੀਰ ਸਭਿਆਚਾਰ ਅਤੇ ਵਿਰਸੇ ਨਾਲ ਜੋੜਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਸਮਾਗਮ ਦੌਰਾਨ ਹਾਸੇ-ਮਜ਼ਾਕ, ਗੀਤ-ਸੰਗੀਤ ਅਤੇ ਗਿੱਧੇ ਨਾਲ ਮਾਹੌਲ ਪੂਰੀ ਤਰ੍ਹਾਂ ਤਿਉਹਾਰੀਂ ਬਣਿਆ ਰਿਹਾ। ਮਹਿਲਾਵਾਂ ਨੇ ਇਕ-ਦੂਜੇ ਨਾਲ ਤੀਆਂ ਦੀਆਂ ਖ਼ੁਸ਼ੀਆਂ ਸਾਂਝੀਆਂ ਕੀਤੀਆਂ ਅਤੇ ਪੰਜਾਬੀ ਸਭਿਆਚਾਰ ਨੂੰ ਜ਼ਿੰਦਾ ਰੱਖਣ ਲਈ ਅਜਿਹੇ ਸਮਾਗਮ ਭਵਿੱਖ ਵਿਚ ਵੀ ਕਰਵਾਉਣ ਦੀ ਇੱਛਾ ਪ੍ਰਗਟਾਈ। ਸਮਾਰੋਹ ਦੇ ਅੰਤ ਵਿਚ ਸਾਰੇ ਭਾਗੀਦਾਰਾਂ ਨੂੰ ਯਾਦਗਾਰੀ ਚਿੰਨ ਬੈਗ ਤੇ ਬਿੰਦੀਆਂ ਭੇਟ ਕੀਤੀਆਂ ਗਈਆਂ।
Ad Position 22
No active advertisement
ਪਿਛਲੀ ਖ਼ਬਰ ਅਮਲੋਹ ’ਚ ਮੁਫ਼ਤ ਅੱਖਾਂ ਦਾ ਚੈੱਕਅਪ ਤੇ ਅਪਰੇਸ਼ਨ ਕੈਂਪ 24 ਨੂੰ ਅਗਲੀ ਖ਼ਬਰ ਅਜੀਤ, ਜਲੰਧਰ ਸਨਿਚਰਵਾਰ, 1 ਅਗਸਤ, 2026 ਪੰਜਾਬ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਕੀਤੇ ਆਪਣੇ ਸਾਰੇ ਵਾਅਦਿਆਂ ਨੂੰ ਪੂਰਾ...
Ad Position 24