ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਤਿਰੰਗਾ ਰੈਲੀ ਦਾ ਆਯੋਜਨ
ਫ਼ਤਹਿਗੜ੍ਹ ਸਾਹਿਬ, 12 ਅਗਸਤ (ਬਲਜਿੰਦਰ ਸਿੰਘ)-ਭਾਰਤ ਦੀ ਸੁਤੰਤਰਤਾ ਦਿਵਸ ਦੇ ਸੰਬੰਧ ਵਿਚ ਯੂਨੀਵਰਸਿਟੀ ਕਾਲਜ ਦੀ ਐਨ. ਐਸ.
ਫ਼ਤਹਿਗੜ੍ਹ ਸਾਹਿਬ, 12 ਅਗਸਤ (ਬਲਜਿੰਦਰ ਸਿੰਘ)-ਭਾਰਤ ਦੀ ਸੁਤੰਤਰਤਾ ਦਿਵਸ ਦੇ ਸੰਬੰਧ ਵਿਚ ਯੂਨੀਵਰਸਿਟੀ ਕਾਲਜ ਦੀ ਐਨ.ਐਸ.ਐਸ ਵਿਭਾਗ ਵਲੋਂ ਕਰਵਾਏ ਜਾ ਰਹੇ ਪ੍ਰੋਗਰਾਮਾਂ ਦੀ ਲੜੀ ਤਹਿਤ ਕਾਲਜ ਵਿਖੇ ਤਿਰੰਗਾ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਦਾ ਮੰਤਵ ਐਨ.ਐਸ.ਐਸ ਵਲੰਟੀਅਰਜ਼ ਵਿਚ ਦੇਸ਼ ਪ੍ਰਤੀ ਪਿਆਰ ਅਤੇ ਆਦਰ ਦੀ ਭਾਵਨਾ ਨੂੰ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਆਜ਼ਾਦੀ ਦਿਹਾੜੇ ਦੀ ਮਹੱਤਤਾ ਬਾਰੇ ਜਾਣੂ ਕਰਵਾਉਣਾ ਸੀ। ਰੈਲੀ ਦੀ ਰਸਮੀ ਸ਼ੁਰੂਆਤ ਕਾਲਜ ਇੰਚਾਰਜ ਡਾ.ਜਸਵਿੰਦਰ ਕੌਰ ਵਲੋਂ ਕੀਤੀ ਗਈ। ਉਨ੍ਹਾਂ ਨੇ ਐਨ.ਐਸ.ਐਸ. ਦੇ ਵਲੰਟੀਅਰਜ਼ ਦੀ ਹੌਸਲਾ ਅਫ਼ਜ਼ਾਈ ਕਰਦੇ ਹੋਏ ਉਨ੍ਹਾਂ ਨੂੰ ਆਪਣੇ ਮਨਾਂ ਵਿਚ ਦੇਸ਼ ਪ੍ਰਤੀ ਸਮਰਪਣ ਦੀ ਭਾਵਨਾ ਨੂੰ ਵਧਾਉਣ ਦਾ ਸੁਨੇਹਾ ਵੀ ਦਿੱਤਾ। ਇਸ ਰੈਲੀ ਵਿਚ ਲਗਪਗ 200 ਵਲੰਟੀਅਰਜ਼ ਨੇ ਹਿੱਸਾ ਲਿਆ। ਵਲੰਟੀਅਰਜ਼ ਨੇ ਆਪਣੇ ਹੱਥਾਂ ਵਿਚ ਤਿਰੰਗੇ ਝੰਡੇ ਫੜੇ ਹੋਏ ਸਨ ਅਤੇ ਇਨਕਲਾਬ ਜ਼ਿੰਦਾਬਾਦ, ਵੰਦੇ ਮਾਤਰਮ ਅਤੇ ਜੈ ਹਿੰਦ ਵਰਗੇ ਦੇਸ਼ ਭਗਤੀ ਦੇ ਨਾਅਰਿਆਂ ਨਾਲ ਕਾਲਜ ਕੈਂਪਸ ਨੂੰ ਸਰਾਬੋਰ ਕਰਦੇ ਹੋਏ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਵਿਚ ਜੋਸ਼ ਭਰ ਦਿੱਤਾ ਰੈਲੀ ਦੌਰਾਨ ਐਨ. ਐਸ.ਐਸ ਪ੍ਰੋਗਰਾਮ ਅਫ਼ਸਰ ਪ੍ਰੋ. ਅਮਨ ਸ਼ਰਮਾ, ਡਾ. ਨਵਜੋਤ ਕੌਰ ਅਤੇ ਸਹਾਇਕ ਪ੍ਰੋਗਰਾਮ ਅਫ਼ਸਰ ਪ੍ਰੋ. ਸੀਮਾ ਰਾਣੀ ਵਲੋਂ ਸਮੂਹ ਵਲੰਟੀਅਰਜ਼ ਦਾ ਉਤਸ਼ਾਹ ਵਧਾਇਆ ਗਿਆ। ਇਸ ਮੌਕੇ ਸਮੂਹ ਸਟਾਫ਼ ਮੈਂਬਰ ਵੀ ਮੌਜੂਦ ਰਹੇ।