12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

‘ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੁਲਿਸ ਨੇ ਬ੍ਰਾਹਮਣ ਮਾਜਰਾ ਵਿਚ ਤਲਾਸ਼ੀ ਅਭਿਆਨ ਚਲਾਇਆ

ਫ਼ਤਹਿਗੜ੍ਹ ਸਾਹਿਬ, 12 ਅਗਸਤ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਆਰੰਭੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਅੱਜ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਦੀ ਅਗਵਾਈ ਹੇਠ ਥਾਣਾ ਫ਼ਤਹਿਗੜ੍ਹ ਸਾਹਿਬ ਅਧੀਨ ਪੈਂਦੇ ਇਲਾਕਾ ਬ੍ਰਾਹਮਣ ਮਾਜਰਾ ਵਿਖੇ ਤਲਾਸ਼ੀ ਅਭਿਆਨ ਚਲਾਇਆ ਗਿਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਡੀ.

Ad Position 21
No active advertisement
ਪੁਲਿਸ ਮੁਲਾਜ਼ਮਾਂ ਨੂੰ ਤਲਾਸ਼ੀ ਅਭਿਆਨ ਤਹਿਤ ਹਦਾਇਤਾਂ ਦਿੰਦੇ ਹੋਏ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ। (ਸੱਜੇ) ਬ੍ਰਾਹਮਣ ਮਾਜਰਾ ਵਿਖੇ ਤਲਾਸ਼ੀ ਅਭਿਆਨ ਤਹਿਤ ਤਲਾਸ਼ੀ ਕਰਦੇ ਹੋਏ ਪੁਲਿਸ ਕਰਮਚਾਰੀ। ਤਸਵੀਰਾਂ: ਕਰਨ 13-08-2026
ਫ਼ਤਹਿਗੜ੍ਹ ਸਾਹਿਬ, 12 ਅਗਸਤ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਆਰੰਭੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਅੱਜ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਦੀ ਅਗਵਾਈ ਹੇਠ ਥਾਣਾ ਫ਼ਤਹਿਗੜ੍ਹ ਸਾਹਿਬ ਅਧੀਨ ਪੈਂਦੇ ਇਲਾਕਾ ਬ੍ਰਾਹਮਣ ਮਾਜਰਾ ਵਿਖੇ ਤਲਾਸ਼ੀ ਅਭਿਆਨ ਚਲਾਇਆ ਗਿਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਡੀ.ਜੀ.ਪੀ ਗੌਰਵ ਯਾਦਵ ਦੀਆਂ ਹਦਾਇਤਾਂ ਤਹਿਤ ਮਾਰਚ 2025 ਤੋਂ ਸ਼ੁਰੂ ਕੀਤੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਜ਼ਿਲ੍ਹੇ ਵਿਚ ਹੁਣ ਤੱਕ 4 ਹਜ਼ਾਰ ਦੇ ਕਰੀਬ ਗ੍ਰਿਫ਼ਤਾਰੀਆਂ ਕੀਤੀਆਂ ਜਾ ਚੁੱਕੀਆਂ ਹਨ ਜਦੋਂਕਿ ਨਸ਼ਿਆਂ ਦੀ ਗਿ੍ਰਫ਼ਤ ਵਿਚ ਫਸੇ 2 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨਸ਼ਾ ਛਡਾਊ ਕੇਂਦਰ ਵਿਚ ਭਰਤੀ ਕਰਵਾ ਕੇ ਉਨ੍ਹਾਂ ਦਾ ਇਲਾਜ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਸਕਿਲ ਸਿਖਲਾਈ ਦੇ ਕੇ ਰੁਜ਼ਗਾਰ ਵੀ ਮੁਹੱਈਆ ਕਰਵਾਇਆ ਗਿਆ ਹੈ ਅਤੇ ਨਸ਼ੇ ਦੇ ਕਾਰੋਬਾਰ ਨਾਲ ਬਣਾਈਆਂ ਇਮਾਰਤਾਂ ਨੂੰ ਢਹਿ ਢੇਰੀ ਕੀਤਾ ਗਿਆ ਹੈ। ਨਸ਼ਾ ਤਸਕਰਾਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਨੇ ਕਿਹਾ ਕਿ ਜ਼ਿਲ੍ਹੇ ਵਿਚ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਕਿਸੇ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਜਾਂ ਤਾਂ ਉਹ ਨਸ਼ਾ ਵੇਚਣਾ ਬੰਦ ਕਰ ਦੇਣ ਜਾਂ ਫਿਰ ਜ਼ਿਲ੍ਹਾ ਛੱਡ ਦੇਣ, ਕਿਉਂਕਿ ਨਸ਼ਾ ਵੇਚਣ ਦੇ ਦੋਸ਼ ਵਿਚ ਫੜੇ ਜਾਣ ਤੋਂ ਬਾਅਦ ਉਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ 15 ਅਗਸਤ ਆਜ਼ਾਦੀ ਦਿਹਾੜੇ ਸਬੰਧੀ ਵੀ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਵਲੋਂ ਚੌਕਸੀ ਵਰਤੀ ਜਾ ਰਹੀ ਹੈ ਅਤੇ ਪੁਲਿਸ ਟੀਮਾਂ ਵਲੋਂ ਚੈਕਿੰਗ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਹੋਣ ਵਾਲੀਆਂ ਸ਼ੱਕੀ ਗਤੀਵਿਧੀਆਂ ਦੀ ਤੁਰੰਤ ਸੂਚਨਾ ਨੇੜਲੇ ਪੁਲਿਸ ਥਾਣੇ ਨੂੰ ਦੇਣ ਤਾਂ ਜੋ ਸਮਾਂ ਰਹਿੰਦਿਆਂ ਸਮਾਜ ਦੇ ਭੈੜੇ ਅਨਸਰਾਂ ਨੂੰ ਦਬੋਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਦੇਸ਼ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਿਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਰਾਤ ਸਮੇਂ ਪੁਲਿਸ ਥਾਣਿਆਂ ਦੀ ਕੀਤੀ ਜਾ ਰਹੀ ਚੈਕਿੰਗ ਸਬੰਧੀ ਪੁੱਛੇ ਜਾਣ ’ਤੇ ਜ਼ਿਲ੍ਹਾ ਪੁਲਿਸ ਮੁਖੀ ਨੇ ਕਿਹਾ ਕਿ ਇਹ ਰੁਟੀਨ ਦੀ ਚੈਕਿੰਗ ਕੀਤੀ ਜਾਂਦੀ ਹੈ ਅਤੇ ਰਾਤ ਸਮੇਂ ਪੁਲਿਸ ਟੀਮਾਂ ਵਿਚ ਸ਼ਾਮਿਲ ਪੁਲਿਸ ਮੁਲਾਜ਼ਮਾਂ ਦੀ ਹੌਸਲਾ ਅਫਜਾਈ ਵੀ ਕੀਤੀ ਜਾਂਦੀ ਹੈ। ਇਸ ਤਲਾਸ਼ੀ ਅਭਿਆਨ ਮੌਕੇ ਡੀ.ਐਸ.ਪੀ ਫ਼ਤਹਿਗੜ੍ਹ ਸਾਹਿਬ ਕੁਲਵੀਰ ਸਿੰਘ ਸੰਧੂ, ਇੰਸਪੈਕਟਰ ਰੁਪਿੰਦਰ ਸਿੰਘ ਸਮੇਤ ਹੋਰ ਪੁਲਿਸ ਮੁਲਾਜ਼ਮ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਦੀਆਂ ਤਿਆਰੀਆਂ ਦਾ ਜਾਇਜ਼ਾ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵ... ਅਗਲੀ ਖ਼ਬਰ ਟ੍ਰੈਫ਼ਿਕ ਜਾਮ, ਹੁੱਲ੍ਹੜਬਾਜ਼ੀ ਤੇ ਨਸ਼ਿਆਂ ਖ਼ਿਲਾਫ਼ ਸਖ਼ਤ ਮੁਹਿੰਮ ਵਿੱਢੀ ਜਾਵੇਗੀ- ਪ੍ਰਿੰਸ ਆਵਾਜਾਈ ਵਿਵਸਥਾ ਦਰੁਸਤ ਕਰਾਂਗੇ...
Ad Position 24